
ਇਸ ਤੋਂ ਬਾਅਦ 10 ਅਕਤੂਬਰ ਨੂੰ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
ਨਵੀਂ ਦਿੱਲੀ: ਮੌਸਮ ਵਿਭਾਗ ਨੇ ਐਤਵਾਰ ਨੂੰ ਦੇਸ਼ ਦੇ ਕੁਝ ਸੂਬਿਆਂ ਵਿਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕਰਦਿਆ ਆਰੈਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ ਕਿ "ਉੱਤਰਾਖੰਡ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ ਦੇ ਖੇਤਰਾਂ ਵਿਚ ਐਤਵਾਰ ਨੂੰ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਇਸ ਲਈ ਇਕ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।"
ਇਸ ਤੋਂ ਬਾਅਦ 10 ਅਕਤੂਬਰ ਨੂੰ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਉਹਨਾਂ ਦੱਸਿਆ ਕਿ ਦਿੱਲੀ ਤੋਂ ਇਲਾਵਾ ਭਾਰਤ ਦੇ ਕੁਝ ਹੋਰ ਸੂਬਿਆਂ ਵਿਚ ਵੀ ਮੀਂਹ ਪੈ ਸਕਦਾ ਹੈ।
ਦੂਜੇ ਪਾਸੇ ਦਿੱਲੀ ਐਨਸੀਆਰ ਵਿਚ ਸ਼ਨੀਵਾਰ ਨੂੰ ਦਿਨ ਭਰ ਰੁਕ-ਰੁਕ ਕੇ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਇਹ ਅਗਲੇ 24 ਘੰਟਿਆਂ ਤੱਕ ਜਾਰੀ ਰਹਿ ਸਕਦਾ ਹੈ। ਇਸ ਦੇ ਨਾਲ ਹੀ ਦੇਸ਼ ਦੇ ਪਹਾੜੀ ਸੂਬਿਆਂ ਦੇ ਨਾਲ-ਨਾਲ ਉੱਤਰ ਪ੍ਰਦੇਸ਼, ਬਿਹਾਰ, ਮਹਾਰਾਸ਼ਟਰ ਸਮੇਤ ਕਈ ਸੂਬਿਆਂ 'ਚ ਤੇਜ਼ ਹਵਾਵਾਂ ਨਾਲ ਮੀਂਹ ਪੈ ਰਿਹਾ ਹੈ।