Allahabad High Court : ਬਗ਼ੈਰ ਵਿਆਹ ਤੋਂ ਵੀ ਔਰਤ ਅਤੇ ਮਰਦ ਇਕੱਠੇ ਰਹਿ ਰਹੇ ਹੋਣ ਤਾਂ ਵੀ ਦਾਜ ਦਾ ਕੇਸ ਚਲ ਸਕਦੈ : ਹਾਈ ਕੋਰਟ
Published : Oct 8, 2024, 5:37 pm IST
Updated : Oct 8, 2024, 5:37 pm IST
SHARE ARTICLE
 Allahabad High Court
Allahabad High Court

ਇਲਾਹਾਬਾਦ ਹਾਈ ਕੋਰਟ ਨੇ ਦਾਜ ਹੱਤਿਆ ਮਾਮਲੇ ’ਚ ਹੁਕਮ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ਕੀਤੀ ਖਾਰਜ

Allahabad High Court : ਇਲਾਹਾਬਾਦ ਹਾਈ ਕੋਰਟ ਨੇ ਕਿਹਾ ਹੈ ਕਿ ਜੇਕਰ ਕੋਈ ਔਰਤ ਅਤੇ ਮਰਦ ਬਿਨਾਂ ਵਿਆਹ ਕੀਤੇ ਪਤੀ-ਪਤਨੀ ਦੇ ਰੂਪ ’ਚ ਰਹਿ ਰਹੇ ਹਨ ਤਾਂ ਦਾਜ ਦੀ ਮੰਗ ਜਾਂ ਦਾਜ-ਮੌਤ ਦੇ ਅਪਰਾਧ ’ਚ ਮਾਮਲਾ ਦਰਜ ਕੀਤਾ ਜਾ ਸਕਦਾ ਹੈ।

ਇਹ ਟਿਪਣੀਆਂ ਜਸਟਿਸ ਰਾਜਬੀਰ ਸਿੰਘ ਨੇ ਪ੍ਰਯਾਗਰਾਜ ਦੀ ਸੈਸ਼ਨ ਅਦਾਲਤ ਦੇ ਹੁਕਮ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰਦਿਆਂ ਕੀਤੀਆਂ। ਹੇਠਲੀ ਅਦਾਲਤ ਨੇ ਔਰਤ ਦੇ ਦਾਜ-ਮੌਤ ਦੇ ਮਾਮਲੇ ’ਚ ਪਟੀਸ਼ਨਕਰਤਾ ਨੂੰ ਰਿਹਾਅ ਕਰਨ ਦੀ ਅਰਜ਼ੀ ਰੱਦ ਕਰ ਦਿਤੀ ਸੀ।

ਮੌਜੂਦਾ ਪਟੀਸ਼ਨ ’ਚ ਇਹ ਦਲੀਲ ਦਿਤੀ ਗਈ ਸੀ ਕਿ ਹੇਠਲੀ ਅਦਾਲਤ ਦਾ ਹੁਕਮ ਤੱਥਾਂ ਅਤੇ ਕਾਨੂੰਨ ਦੇ ਉਲਟ ਹੈ ਅਤੇ ਇਸ ਲਈ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ, ‘‘ਔਰਤ ਦਾ ਵਿਆਹ ਰੋਹਿਤ ਯਾਦਵ ਨਾਂ ਦੇ ਵਿਅਕਤੀ ਨਾਲ ਹੋਇਆ ਸੀ ਅਤੇ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਔਰਤ ਨੇ ਉਸ ਤੋਂ ਤਲਾਕ ਲੈ ਲਿਆ ਸੀ। ਦਰਅਸਲ, ਔਰਤ ਨੇ ਪਟੀਸ਼ਨਕਰਤਾ ਨਾਲ ਰਹਿਣਾ ਸ਼ੁਰੂ ਕਰ ਦਿਤਾ ਸੀ ਅਤੇ ਦੋਹਾਂ ਦਾ ਵਿਆਹ ਨਹੀਂ ਹੋਇਆ ਸੀ।’’  

Location: India, Uttar Pradesh

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement