Balbir Singh Seechewal: ਸੰਤ ਬਲਬੀਰ ਸਿੰਘ ਸੀਚੇਵਾਲ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਕਮੇਟੀ ਦੇ ਬਣੇ ਮੈਂਬਰ
Published : Oct 8, 2024, 9:00 am IST
Updated : Oct 8, 2024, 9:00 am IST
SHARE ARTICLE
Balbir Singh Seechewal became a member of Rural Development and Panchayati Raj Committee
Balbir Singh Seechewal became a member of Rural Development and Panchayati Raj Committee

ਇਸ ਕਮੇਟੀ ’ਚ ਕੁੱਲ 31 ਮੈਂਬਰ ਹਨ, ਜਿਨ੍ਹਾਂ ’ਚੋਂ 10 ਮੈਂਬਰ ਰਾਜ ਸਭਾ ਦੇ ਹਨ ਅਤੇ 21 ਮੈਂਬਰ ਲੋਕ ਸਭਾ ਤੋਂ ਹਨ

 

Balbir Singh Seechewal: ਪਾਰਲੀਮੈਂਟ ’ਚ ਬਣਾਈਆਂ ਜਾਂਦੀਆਂ ਸਥਾਈ ਕਮੇਟੀਆਂ ਦੇ ਗਠਨ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਕਮੇਟੀ ਦੇ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ’ਚ ਕੁੱਲ 31 ਮੈਂਬਰ ਹਨ, ਜਿਨ੍ਹਾਂ ’ਚੋਂ 10 ਮੈਂਬਰ ਰਾਜ ਸਭਾ ਦੇ ਹਨ ਅਤੇ 21 ਮੈਂਬਰ ਲੋਕ ਸਭਾ ਤੋਂ ਹਨ। ਇਸ ਕਮੇਟੀ ਦੇ ਚੇਅਰਮੈਨ ਉਲਕਾ, ਸ਼੍ਰੀ ਸਪਤਗਿਰੀ ਸ਼ੰਕਰ ਹਨ।

ਜ਼ਿਕਰਯੋਗ ਹੈ ਕਿ ਪਾਰਲੀਮੈਂਟ ਵਿਚ ਬਣਾਈਆਂ ਜਾਂਦੀਆਂ ਇਨ੍ਹਾਂ ਕਮੇਟੀਆਂ ’ਚ ਟੂਰ ਪ੍ਰੋਗਰਾਮਾਂ ਰਾਹੀਂ ਗਰਾਊਂਡ ਲੈਵਲ ਉਪਰ ਹੋ ਰਹੇ ਕੰਮਾਂ ਬਾਰੇ ਸਮੀਖਿਆ ਕੀਤੀ ਜਾਂਦੀ ਹੈ, ਜਿਸਦੀ ਰਿਪੋਰਟਾਂ ਤਿਆਰ ਕਰ ਕੇ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿਚ ਪੇਸ਼ ਕੀਤੀਆਂ ਜਾਣਗੀਆਂ। ਇਸ ਦੇ ਆਧਾਰ ’ਤੇ ਸਰਕਾਰ ਵੱਲੋਂ ਨਵੇਂ ਕਾਨੂੰਨ ਬਣਾਏ ਜਾਂਦੇ ਹਨ ਤੇ ਫੰਡ ਜਾਰੀ ਕੀਤੇ ਜਾਂਦੇ ਹਨ। ਇਸ ਕਮੇਟੀ ਦੀ ਪਹਿਲੀ ਮੀਟਿੰਗ 16 ਅਕੂਤਬਰ 2024 ਨੂੰ ਹੋਵੇਗੀ।

SHARE ARTICLE

ਏਜੰਸੀ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement