ਖ਼ਬਰਾਂ |

ਤਾਜ਼ਾ |

Haryana Election Results 2024 : ਹਰਿਆਣਾ ’ਚ ਵਿਕਾਸ ਅਤੇ ਸੁਸ਼ਾਸਨ ਦੀ ਸਿਆਸਤ ਜਿੱਤੀ : PM ਮੋਦੀ
Published : Oct 8, 2024, 8:11 pm IST
Updated : Oct 8, 2024, 8:11 pm IST
SHARE ARTICLE
PM Modi
PM Modi

ਸੂਬੇ ਦੇ ਲੋਕਾਂ ਨੂੰ ਭਰੋਸਾ ਦਿਤਾ ਕਿ ਉਹ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ

Haryana Election Results 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਹਰਿਆਣਾ ’ਚ ਭਾਜਪਾ ਦੀ ਜਿੱਤ ਨੂੰ ‘ਵਿਕਾਸ ਅਤੇ ਸੁਸ਼ਾਸਨ ਦੀ ਸਿਆਸਤ’ ਦੀ ਜਿੱਤ ਦਸਿਆ ਅਤੇ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਤਾ ਕਿ ਉਹ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

 ਭਾਜਪਾ ਨੇ 48 ਸੀਟਾਂ ਜਿੱਤ ਕੇ ਹਰਿਆਣਾ ਦੇ ਇਤਿਹਾਸ ’ਚ ਅਪਣਾ  ਬਿਹਤਰੀਨ ਪ੍ਰਦਰਸ਼ਨ ਦਰਜ ਕੀਤਾ। ਇਸ ਤੋਂ ਪਹਿਲਾਂ ਭਾਜਪਾ ਨੇ 2014 ਦੀਆਂ ਵਿਧਾਨ ਸਭਾ ਚੋਣਾਂ ’ਚ 47 ਸੀਟਾਂ ਜਿੱਤ ਕੇ ਪਹਿਲੀ ਵਾਰ ਹਰਿਆਣਾ ’ਚ ਸਰਕਾਰ ਬਣਾਈ ਸੀ। ਇਸ ਨੇ 2019 ਦੀਆਂ ਚੋਣਾਂ ’ਚ 40 ਸੀਟਾਂ ਜਿੱਤੀਆਂ ਸਨ।

 ਮੋਦੀ ਨੇ ਹਰਿਆਣਾ ਦੇ ਲੋਕਾਂ ਨੂੰ ਸ਼ਾਨਦਾਰ ਜਿੱਤ ਅੱਗੇ ਸਿਰ ਝੁਕਾਇਆ ਅਤੇ ਕਿਹਾ, ‘‘ਇਹ ਵਿਕਾਸ ਅਤੇ ਚੰਗੇ ਸ਼ਾਸਨ ਦੀ ਸਿਆਸਤ ਦੀ ਜਿੱਤ ਹੈ। ਮੈਂ ਇੱਥੋਂ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਕੋਈ ਕਸਰ ਨਹੀਂ ਛੱਡਾਂਗੇ।’’

ਇਸ ਜਿੱਤ ਲਈ ਅਣਥੱਕ ਅਤੇ ਪੂਰੇ ਸਮਰਪਣ ਨਾਲ ਕੰਮ ਕਰਨ ਵਾਲੇ ਸਾਰੇ ਭਾਜਪਾ ਵਰਕਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ, ‘‘ਤੁਸੀਂ ਨਾ ਸਿਰਫ ਸੂਬੇ ਦੇ ਲੋਕਾਂ ਦੀ ਸੇਵਾ ਕੀਤੀ ਬਲਕਿ ਭਾਜਪਾ ਦੇ ਵਿਕਾਸ ਦੇ ਏਜੰਡੇ ਨੂੰ ਵੀ ਉਨ੍ਹਾਂ ਤਕ  ਪਹੁੰਚਾਇਆ।’’ ਉਨ੍ਹਾਂ ਕਿਹਾ, ‘‘ਇਸੇ ਦਾ ਨਤੀਜਾ ਹੈ ਕਿ ਭਾਜਪਾ ਨੂੰ ਹਰਿਆਣਾ ’ਚ ਇਹ ਇਤਿਹਾਸਕ ਜਿੱਤ ਮਿਲੀ ਹੈ।’’  

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement