Haryana Election Results 2024 : ਹਰਿਆਣਾ ਦੇ ਲੋਕਾਂ ਨੇ ਕਾਂਗਰਸ ਦੀ ‘ਵੰਡਪਾਊ’ ਸਿਆਸਤ ਨੂੰ ਰੱਦ ਕੀਤਾ : ਅਮਿਤ ਸ਼ਾਹ
Published : Oct 8, 2024, 7:46 pm IST
Updated : Oct 8, 2024, 9:59 pm IST
SHARE ARTICLE
 Amit Shah
Amit Shah

ਆਪਣੇ ਵੋਟ ਬੈਂਕ ਲਈ ਵਿਦੇਸ਼ 'ਚ ਜਾ ਕੇ ਦੇਸ਼ ਦਾ ਅਪਮਾਨ ਕਰਨ ਵਾਲਿਆਂ ਨੂੰ ਕਿਸਾਨਾਂ ਅਤੇ ਜਵਾਨਾਂ ਦੀ ਧਰਤੀ ਹਰਿਆਣਾ ਨੇ ਸਬਕ ਸਿਖਾਇਆ : ਸ਼ਾਹ

Haryana Election Results 2024 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਹਰਿਆਣਾ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਵੱਡੀ ਜਿੱਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ’ਚ ਕਿਸਾਨਾਂ, ਗਰੀਬਾਂ, ਪੱਛੜਿਆਂ, ਫ਼ੌਜੀਆਂ  ਅਤੇ ਨੌਜੁਆਨਾਂ ਦੇ ਅਟੁੱਟ ਵਿਸ਼ਵਾਸ ਦੀ ਜਿੱਤ ਹੈ।

ਸ਼ਾਹ ਨੇ ਇਹ ਵੀ ਕਿਹਾ ਕਿ ‘ਵੀਰਭੂਮੀ’ ਹਰਿਆਣਾ ਦੇ ਲੋਕਾਂ ਨੇ ਕਾਂਗਰਸ ਦੀ ਨਕਾਰਾਤਮਕ ਅਤੇ ਵੰਡਪਾਊ ਸਿਆਸਤ ਨੂੰ ਪੂਰੀ ਤਰ੍ਹਾਂ ਰੱਦ ਕਰ ਦਿਤਾ ਹੈ ਜੋ ਜਾਤ ਅਤੇ ਖੇਤਰ ਦੇ ਆਧਾਰ ’ਤੇ  ਲੋਕਾਂ ਨੂੰ ਵੰਡਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਭਾਜਪਾ ਦੇ ਵਿਕਾਸ ਅਤੇ ਗਰੀਬਾਂ ਦੀ ਭਲਾਈ ਦੇ 10 ਸਾਲਾਂ ਦੇ ਟਰੈਕ ਰੀਕਾਰਡ  ਨੂੰ ਚੁਣਿਆ ਹੈ।

ਗ੍ਰਹਿ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਫ਼ੌਜੀਆਂ ਦੀ ਧਰਤੀ ਹਰਿਆਣਾ ਨੇ ਉਨ੍ਹਾਂ ਲੋਕਾਂ ਨੂੰ ਸਬਕ ਸਿਖਾਇਆ ਹੈ ਜੋ ਵਿਦੇਸ਼ ਜਾਂਦੇ ਹਨ ਅਤੇ ਅਪਣੇ ਵੋਟ ਬੈਂਕ ਲਈ ਦੇਸ਼ ਦਾ ਅਪਮਾਨ ਕਰਦੇ ਹਨ। ਉਨ੍ਹਾਂ ਕਿਹਾ, ‘‘ਮੈਂ ਭਾਜਪਾ ਨੂੰ ਲਗਾਤਾਰ ਤੀਜੀ ਵਾਰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਹਰਿਆਣਾ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।’’ ਸ਼ਾਹ ਨੇ ਕਿਹਾ ਕਿ ਮੋਦੀ ਦੀ ਅਗਵਾਈ ਹੇਠ ਕੇਂਦਰ ਅਤੇ ਸੂਬੇ ਦੀ ਭਾਜਪਾ ਸਰਕਾਰ ਸੂਬੇ ਦੇ ਲੋਕਾਂ ਦੀਆਂ ਸਾਰੀਆਂ ਇੱਛਾਵਾਂ ਅਤੇ ਉਮੀਦਾਂ ਨੂੰ ਪੂਰਾ ਕਰੇਗੀ। 

Location: India, Haryana

SHARE ARTICLE

ਏਜੰਸੀ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement