Jammu Kashmir Election Results : ਜੰਮੂ-ਕਸ਼ਮੀਰ ’ਚ ਕੇਂਦਰ ਅਤੇ ਉਸ ਦੀਆਂ ਨੀਤੀਆਂ ਵਿਰੁਧ ਵੋਟਾਂ ਪਈਆਂ: ਤਾਰੀਗਾਮੀ
Published : Oct 8, 2024, 6:27 pm IST
Updated : Oct 8, 2024, 6:27 pm IST
SHARE ARTICLE
 CPI (M) leader M Y Tarigami
CPI (M) leader M Y Tarigami

ਤਾਰੀਗਾਮੀ ਦੀ ਪਾਰਟੀ ਨੈਸ਼ਨਲ ਕਾਨਫਰੰਸ-ਕਾਂਗਰਸ ਗਠਜੋੜ ਦਾ ਹਿੱਸਾ ਹੈ

Jammu Kashmir Election Results : ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਆਗੂ ਐਮ.ਵਾਈ. ਤਾਰੀਗਾਮੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਲਈ ਇਹ ਸਪੱਸ਼ਟ ਹੈ ਕਿ ਲੋਕਾਂ ਦੀ ਵੋਟ ਕੇਂਦਰ ਸਰਕਾਰ ਅਤੇ ਉਸ ਦੀਆਂ ਨੀਤੀਆਂ ਵਿਰੁਧ ਹੈ। ਤਾਰੀਗਾਮੀ ਦੀ ਪਾਰਟੀ ਨੈਸ਼ਨਲ ਕਾਨਫਰੰਸ-ਕਾਂਗਰਸ ਗਠਜੋੜ ਦਾ ਹਿੱਸਾ ਹੈ।

ਤਾਰੀਗਾਮੀ ਨੇ ਕਿਹਾ ਕਿ 2018 ਤੋਂ ਜੰਮੂ-ਕਸ਼ਮੀਰ ’ਚ ਨੌਕਰਸ਼ਾਹੀ ਅਤੇ ਉਪ ਰਾਜਪਾਲ ਦਾ ਸ਼ਾਸਨ ਹੈ ਅਤੇ ਲੋਕਾਂ ਦੀ ਕੋਈ ਨੁਮਾਇੰਦਗੀ ਨਹੀਂ ਹੈ। ਉਨ੍ਹਾਂ ਕਿਹਾ, ‘‘ਇਸ ਸ਼ਾਸਨ ਨੇ ਮੁਸ਼ਕਲਾਂ ਨੂੰ ਹੋਰ ਵਧਾ ਦਿਤਾ ਹੈ। ਨਵੀਂ ਧਰਮ ਨਿਰਪੱਖ ਸਰਕਾਰ ਦੇ ਸੱਤਾ ’ਚ ਆਉਣ ਨਾਲ ਜੰਮੂ-ਕਸ਼ਮੀਰ ਦੇ ਲੋਕ ਨਿਸ਼ਚਤ ਤੌਰ ’ਤੇ ਰਾਹਤ ਦਾ ਸਾਹ ਲੈਣਗੇ।’’ ਉਨ੍ਹਾਂ ਕਿਹਾ ਕਿ ਲੰਮੇ ਸਮੇਂ ਬਾਅਦ ਹੋਈਆਂ ਚੋਣਾਂ ਅਤੇ ਨਤੀਜਿਆਂ ਨਾਲ ਜੰਮੂ-ਕਸ਼ਮੀਰ ’ਚ ਹਰ ਪਾਸੇ ਖੁਸ਼ੀ ਦਾ ਮਾਹੌਲ ਹੈ।

ਭਾਜਪਾ ਦੀ ਇਸ ਟਿਪਣੀ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿ ਸ਼ਾਇਦ ਕਸ਼ਮੀਰ ’ਚ ਕਮਲ ਖਿੜਨ ਦਾ ਇਹ ਸਹੀ ਸਮਾਂ ਨਹੀਂ ਹੈ, ਸੀ.ਪੀ.ਆਈ. (ਐਮ) ਨੇਤਾ ਨੇ ਕਿਹਾ, ‘‘ਮੈਨੂੰ ਲਗਦਾ ਹੈ ਕਿ ਅਜਿਹਾ ਕਦੇ ਨਹੀਂ ਹੋਵੇਗਾ।’’

ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਪ੍ਰਧਾਨ ਮਹਿਬੂਬਾ ਮੁਫਤੀ ਦੇ ਸਰਕਾਰ ਬਣਾਉਣ ਲਈ ਨੈਸ਼ਨਲ ਕਾਨਫਰੰਸ-ਕਾਂਗਰਸ ਗਠਜੋੜ ’ਚ ਸ਼ਾਮਲ ਹੋਣ ਬਾਰੇ ਪੁੱਛੇ ਜਾਣ ’ਤੇ ਤਾਰੀਗਾਮੀ ਨੇ ਉਮੀਦ ਪ੍ਰਗਟਾਈ ਕਿ ਧਰਮ ਨਿਰਪੱਖ ਅਤੇ ਗੈਰ-ਭਾਜਪਾ ਪਾਰਟੀਆਂ ਇਕੱਠੀਆਂ ਹੋਣਗੀਆਂ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਵਲੋਂ ਵਿਧਾਨ ਸਭਾ ਲਈ ਪੰਜ ਵਿਧਾਇਕਾਂ ਦੀ ਨਾਮਜ਼ਦਗੀ ’ਤੇ ਤਾਰੀਗਾਮੀ ਨੇ ਕਿਹਾ ਕਿ ਇਹ ਬਿਲਕੁਲ ਗੈਰ-ਲੋਕਤੰਤਰੀ ਹੈ। 

SHARE ARTICLE

ਏਜੰਸੀ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement