Haryana elections : ਕਾਂਗਰਸ ਉਨ੍ਹਾਂ ਲੋਕਾਂ ਦੀ ਪਛਾਣ ਕਰੇ,ਜਿਨ੍ਹਾਂ ਨੇ ਉਸ ਨੂੰ ਸੱਤਾ ’ਚ ਲਿਆਉਣ ਦੀਆਂ ਕੋਸ਼ਿਸ਼ਾਂ ਨੂੰ ਅਸਫਲ ਕੀਤਾ: ਸ਼ੈਲਜਾ
Published : Oct 8, 2024, 6:07 pm IST
Updated : Oct 8, 2024, 6:07 pm IST
SHARE ARTICLE
Kumari Selja
Kumari Selja

ਕਿਹਾ - ਹੁਣ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ ਅਤੇ ਚੀਜ਼ਾਂ ਉਸ ਤਰ੍ਹਾਂ ਨਹੀਂ ਹੋਣਗੀਆਂ ਜਿਵੇਂ ਉਹ ਹੁਣ ਚਲ ਰਹੀਆਂ ਹਨ

Haryana elections result : ਕਾਂਗਰਸ ਜਨਰਲ ਸਕੱਤਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਹਾਰ ਨੂੰ ਨਿਰਾਸ਼ਾਜਨਕ ਕਰਾਰ ਦਿਤਾ ਅਤੇ ਕਿਹਾ ਕਿ ਪਾਰਟੀ ਨੂੰ ਉਨ੍ਹਾਂ ਲੋਕਾਂ ਦੀ ਪਛਾਣ ਕਰਨੀ ਚਾਹੀਦੀ ਹੈ, ਜਿਨ੍ਹਾਂ ਨੇ ਉਸ ਨੂੰ ਸੱਤਾ ’ਚ ਲਿਆਉਣ ਦੀਆਂ ਕੋਸ਼ਿਸ਼ਾਂ ਨੂੰ ਅਸਫਲ ਕਰ ਦਿਤਾ।

ਉਸ ਨੇ ਇਹ ਵੀ ਕਿਹਾ ਕਿ ਹੁਣ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ ਅਤੇ ਚੀਜ਼ਾਂ ਉਸ ਤਰ੍ਹਾਂ ਨਹੀਂ ਹੋਣਗੀਆਂ ਜਿਵੇਂ ਉਹ ਹੁਣ ਚਲ ਰਹੀਆਂ ਹਨ। ਸਿਰਸਾ ਤੋਂ ਲੋਕ ਸਭਾ ਮੈਂਬਰ ਸ਼ੈਲਜਾ ਨੇ ਪੱਤਰਕਾਰਾਂ ਨੂੰ ਕਿਹਾ, ‘‘ਨਤੀਜੇ ਨਿਰਾਸ਼ਾਜਨਕ ਹਨ। ਸਾਡੇ ਵਰਕਰ ਬਹੁਤ ਨਿਰਾਸ਼ ਹਨ... ਹੁਣ ਸਾਨੂੰ ਨਵੇਂ ਸਿਰੇ ਤੋਂ ਸੋਚਣਾ ਪਵੇਗਾ, ਚੀਜ਼ਾਂ ਉਸ ਤਰ੍ਹਾਂ ਨਹੀਂ ਚੱਲਣਗੀਆਂ ਜਿਵੇਂ ਉਹ ਹਨ।’’

ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਉਨ੍ਹਾਂ ਲੋਕਾਂ ਦੀ ਪਛਾਣ ਕਰਨੀ ਚਾਹੀਦੀ ਹੈ ਜਿਨ੍ਹਾਂ ਨੇ 10 ਸਾਲਾਂ ਬਾਅਦ ਪਾਰਟੀ ਨੂੰ ਸੱਤਾ ’ਚ ਲਿਆਉਣ ਦੀਆਂ ਕੋਸ਼ਿਸ਼ਾਂ ਨੂੰ ਅਸਫਲ ਕਰ ਦਿਤਾ।

Location: India, Haryana

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement