ਭਾਰਤ ਨੇ ਪਾਕਿ ਤੋਂ ਡਾ. ਮਨਮੋਹਨ ਸਿੰਘ ਲਈ ਮੰਗੀ ਜੈੱਡ–ਪਲੱਸ ਸੁਰੱਖਿਆ
Published : Nov 8, 2019, 2:12 pm IST
Updated : Apr 10, 2020, 12:02 am IST
SHARE ARTICLE
Manmohan Singh
Manmohan Singh

550 ਸ਼ਰਧਾਲੂਆਂ ਦੇ ਪਹਿਲੇ ਜਥੇ ਨਾਲ ਜਾਣਗੇ ਡਾ. ਮਨਮੋਹਨ ਸਿੰਘ, ਪਾਕਿ ਵੱਲੋਂ ਕੀਤਾ ਗਿਆ ਸੀ ਖੁੱਲ੍ਹੀ ਕਾਰ ਦਾ ਇੰਤਜ਼ਾਮ

ਨਵੀਂ ਦਿੱਲੀ- ਭਾਰਤ ਸਰਕਾਰ ਨੇ ਭਾਰਤ-ਪਾਕਿ ਸਰਹੱਦ 'ਤੇ ਬਣੇ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਵਾਲੇ 550 ਸ਼ਰਧਾਲੂਆਂ ਦੇ ਪਹਿਲੇ ਜੱਥੇ ਵਿਚ ਸ਼ਾਮਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਲਈ ਪਾਕਿਸਤਾਨ ਤੋਂ ਜ਼ੈੱਡ–ਪਲੱਸ ਸ਼੍ਰੇਣੀ ਦੀ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ ਜਦ ਕਿ ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਵੱਲੋਂ ਸਾਬਕਾ ਪੀਐਮ ਮਨਮੋਹਨ ਸਿੰਘ ਲਈ ਬੈਟਰੀ ਨਾਲ ਚੱਲਣ ਵਾਲੀ ਖੁੱਲ੍ਹੀ ਕਾਰ ਦਾ ਇੰਤਜ਼ਾਮ ਕੀਤਾ ਗਿਆ, ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਸੁਆਲ ਖੜ੍ਹੇ ਕੀਤੇ ਹਨ। 

ਭਾਰਤ ਦੀ ਮੋਦੀ ਸਰਕਾਰ ਵੱਲੋਂ ਇਹ ਚਿੰਤਾ ਖ਼ੁਫ਼ੀਆ ਏਜੰਸੀਆਂ ਵੱਲੋਂ ਕਰਤਾਰਪੁਰ ਸਾਹਿਬ ਵਿਚ ਅਤਿਵਾਦੀ ਹਮਲੇ ਬਾਰੇ ਦਿੱਤੀਆਂ ਖ਼ੁਫ਼ੀਆ ਰਿਪੋਰਟਾਂ ਤੋਂ ਬਾਅਦ ਜਤਾਈ ਗਈ ਹੈ। ਜਿਸ ਨੂੰ ਲੈ ਕੇ ਮੋਦੀ ਸਰਕਾਰ ਵੱਲੋਂ ਪੰਜਾਬ, ਯੂਪੀ ਅਤੇ ਜੰਮੂ ਕਸ਼ਮੀਰ ਵਿਚ ਹਾਈ ਅਲਰਟ ਵੀ ਜਾਰੀ ਕੀਤਾ ਗਿਆ ਸੀ। ਜਗਤ ਗੁਰੂ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 9 ਨਵੰਬਰ ਨੂੰ ਭਾਰਤ-ਪਾਕਿਸਤਾਨ ਸਰਹੱਦ 'ਤੇ ਬਣੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾਵੇਗਾ, ਜਿਸ ਤੋਂ ਬਾਅਦ ਕਰਤਾਰਪੁਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਲਈ 550 ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਹੋਵੇਗਾ।

ਜਿਸ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਨਾਮ ਵੀ ਸ਼ਾਮਲ ਹੈ ਜਦਕਿ ਉਨ੍ਹਾਂ ਤੋਂ ਇਲਾਵਾ ਇਸ ਜਥੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਦੇ ਸਾਂਸਦ ਅਤੇ ਵਿਧਾਇਕ ਵੀ ਸ਼ਾਮਲ ਹੋਣਗੇ। ਇਹ ਜੱਥਾ ਗੁਰਦੁਆਰਾ ਸਾਹਿਬ ਤੱਕ ਲਗਭਗ ਚਾਰ ਕਿਲੋਮੀਟਰ ਪਾਕਿਸਤਾਨ ਦੇ ਅੰਦਰ ਤੱਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਵੇਗਾ। ਭਾਰਤ ਵੱਲੋਂ ਵੀਆਈਪੀ ਜੱਥੇ ਲਈ ਅਤਿਵਾਦੀ ਹਮਲੇ ਦੀ ਖ਼ੁਫ਼ੀਆ ਰਿਪੋਰਟ ਮਿਲਣ ਤੋਂ ਬਾਅਦ ਪਾਕਿਸਤਾਨ ਨੂੰ ਸਖ਼ਤ ਇੰਤਜ਼ਾਮ ਕਰਨ ਦੀ ਮੰਗ ਕੀਤੀ ਗਈ ਹੈ, ਨਾਲ ਹੀ ਖ਼ੁਫ਼ੀਆ ਜਾਣਕਾਰੀ ਵੀ ਪਾਕਿਸਤਾਨ ਨਾਲ ਸਾਂਝੀ ਕੀਤੀ ਗਈ ਹੈ।

ਪਾਕਿਸਤਾਨ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਲਈ ਬੈਟਰੀ ਨਾਲ ਚੱਲਣ ਵਾਲੀ ਚਾਰੇ ਪਾਸਿਓਂ ਖੁੱਲ੍ਹੀ ਕਾਰ ਦਾ ਇੰਤਜ਼ਾਮ ਕੀਤਾ ਹੋਇਆ ਹੈ। ਜਿਸ ਨੂੰ ਲੈ ਕੇ ਭਾਰਤ ਸਰਕਾਰ ਵੱਲੋਂ ਸਵਾਲ ਉਠਾਏ ਗਏ ਹਨ ਕਿ ਇਹ ਸਾਬਕਾ ਪ੍ਰਧਾਨ ਮੰਤਰੀ ਨੂੰ ਭਾਰਤ ਵਿਚ ਮਿਲੀ ਜ਼ੈੱਡ–ਪਲੱਸ ਸੁਰੱਖਿਆ ਇੰਤਜ਼ਾਮਾਂ ਦੇ ਬਰਾਬਰ ਨਹੀਂ ਹੈ। ਇਸੇ ਲਈ ਭਾਰਤ ਨੇ ਪਾਕਿਸਤਾਨ ਨੂੰ ਵਾਧੂ ਸੁਰੱਖਿਆ ਇੰਤਜ਼ਾਮ ਕਰਨ ਲਈ ਆਖਿਆ।

ਇਸ ਦੇ ਨਾਲ ਹੀ ਭਾਰਤੀ ਜੱਥੇ ਵਿਚ ਸ਼ਾਮਲ ਲੋਕਾਂ ਦੀ ਸੁਰੱਖਿਆ ਦੇ ਹੋਰ ਵੀ ਖ਼ਾਸ ਇੰਤਜ਼ਾਮ ਕਰਨ ਲਈ ਵੀ ਪਾਕਿਸਤਾਨ ਸਰਕਾਰ ਨੂੰ ਆਖਿਆ ਗਿਆ। ਉਂਝ ਪਾਕਿਸਤਾਨ ਸਰਕਾਰ ਵੱਲੋਂ ਪਹਿਲਾਂ ਹੀ ਕਰਤਾਰਪੁਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਕਰਨ ਦੀ ਗੱਲ ਆਖੀ ਜਾ ਚੁੱਕੀ ਹੈ। ਉਮੀਦ ਹੈ ਕਿ ਪਾਕਿਸਤਾਨ ਸਰਕਾਰ ਭਾਰਤ ਸਰਕਾਰ ਦੀ ਮੰਗ 'ਤੇ ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਦੀ ਸੁਰੱਖਿਆ ਵਿਚ ਹੋਰ ਵਾਧਾ ਕਰ ਸਕਦਾ ਹੈ ਕਿਉਂਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਡਾ. ਮਨਮੋਹਨ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਵੀ ਸੱਦਾ ਭੇਜਿਆ ਗਿਆ ਸੀ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement