ਲਖੀਮਪੁਰ ਕੇਸ: UP ਸਰਕਾਰ ਨੂੰ SC ਦੀ ਫਟਕਾਰ, ਸੇਵਾਮੁਕਤ ਜੱਜ ਦੀ ਨਿਗਰਾਨੀ 'ਚ ਜਾਂਚ ਦਾ ਸੁਝਾਅ
Published : Nov 8, 2021, 1:16 pm IST
Updated : Nov 8, 2021, 1:16 pm IST
SHARE ARTICLE
SC says, Ex-HC judge to monitor Lakhimpur Kheri probe till chargesheet is filed
SC says, Ex-HC judge to monitor Lakhimpur Kheri probe till chargesheet is filed

UP ਸਰਕਾਰ ਦੀ ਰਿਪੋਰਟ ਤੋਂ ਨਾਖੁਸ਼ SC, 'ਪੁੱਛ-ਗਿੱਛ ਕਰ ਰਹੇ ਹਾਂ ਤੋਂ ਇਲਾਵਾ ਰਿਪੋਰਟ 'ਚ ਕੁੱਝ ਨਹੀਂ'

 

ਉੱਤਰ ਪ੍ਰਦੇਸ਼ - ਲਖੀਮਪੁਰ ਖੇੜੀ ਹਿੰਸਾ 'ਤੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਦਾਇਰ ਸਟੇਟਸ ਰਿਪੋਰਟ 'ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਨਾਰਾਜ਼ਗੀ ਜਤਾਈ ਹੈ। ਜਾਂਚ ਦੀ ਪ੍ਰਗਤੀ 'ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਸਾਡੀ ਉਮੀਦ ਮੁਤਾਬਕ ਨਹੀਂ ਹੋ ਰਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਦਾਇਰ ਸਟੇਟਸ ਰਿਪੋਰਟ ਵਿਚ ਇਹ ਕਹਿਣ ਤੋਂ ਇਲਾਵਾ ਹੋਰ ਕੁਝ ਨਹੀਂ ਹੈ ਕਿ ਹੋਰ ਗਵਾਹਾਂ ਤੋਂ ਪੁੱਛਗਿੱਛ ਕੀਤੀ ਗਈ ਹੈ।

 

ਅਦਾਲਤ ਨੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਕਰਵਾਉਣ ਦਾ ਸੁਝਾਅ ਦਿੱਤਾ ਹੈ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਸ਼ੁੱਕਰਵਾਰ ਤੱਕ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ। ਦੱਸ ਦਈਏ ਕਿ ਲਖੀਮਪੁਰ ਖੇੜੀ ਮਾਮਲੇ ਵਿਚ ਚਾਰ ਕਿਸਾਨਾਂ ਅਤੇ ਇੱਕ ਸਥਾਨਕ ਪੱਤਰਕਾਰ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ।

file photo

ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਸਿਰਫ਼ ਆਸ਼ੀਸ਼ ਮਿਸ਼ਰਾ ਦਾ ਹੀ ਫ਼ੋਨ ਕਿਉਂ ਜ਼ਬਤ ਕੀਤਾ ਗਿਆ ਹੈ ਅਤੇ ਬਾਕੀਆਂ ਦਾ ਕਿਉਂ ਨਹੀਂ? ਸੁਪਰੀਮ ਕੋਰਟ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕਿ ਕੇਸ ਵਿਚ ਸਬੂਤਾਂ ਦੀ ਕੋਈ ਮਿਲਾਵਟ ਨਾ ਹੋਵੇ, ਅਸੀਂ ਕੇਸ ਦੀ ਜਾਂਚ ਦੀ ਨਿਗਰਾਨੀ ਲਈ ਇੱਕ ਵੱਖਰੀ ਹਾਈ ਕੋਰਟ ਦੇ ਸੇਵਾਮੁਕਤ ਜੱਜ ਨੂੰ ਨਿਯੁਕਤ ਕਰਨ ਲਈ ਤਿਆਰ ਹਾਂ।

Supreme CourtSupreme Court

ਸੁਪਰੀਮ ਕੋਰਟ ਨੇ ਸੁਝਾਅ ਦਿੱਤਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਰਾਕੇਸ਼ ਕੁਮਾਰ ਜੈਨ (ਸੇਵਾਮੁਕਤ) ਜਾਂ ਜਸਟਿਸ ਰਣਜੀਤ ਸਿੰਘ (ਸੇਵਾਮੁਕਤ) ਲਖੀਮਪੁਰ ਖੇੜੀ ਜਾਂਚ ਦੀ ਨਿਗਰਾਨੀ ਕਰ ਸਕਦੇ ਹਨ। ਸੁਪਰੀਮ ਕੋਰਟ ਨੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਵਿਚ ਵੱਖ-ਵੱਖ ਐਫਆਈਆਰਜ਼ ਵਿਚ ਗਵਾਹਾਂ ਦੀ ਸ਼ਮੂਲੀਅਤ 'ਤੇ ਅਸੰਤੁਸ਼ਟੀ ਜ਼ਾਹਰ ਕੀਤੀ ਅਤੇ ਚੱਲ ਰਹੀ ਜਾਂਚ ਦੀ ਨਿਗਰਾਨੀ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਨੂੰ ਨਿਯੁਕਤ ਕਰਨ ਦਾ ਪ੍ਰਸਤਾਵ ਰੱਖਿਆ ਹੈ। 

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement