
ਫਿਲਹਾਲ, ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਵਾਪਰਿਆ। ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਦੇ ਵਾਤਯਿਨ ਇਲਾਕੇ 'ਚ ਅੱਜ ਇਕ ਬੱਸ ਹਾਦਸੇ 'ਚ ਕਰੀਬ 20 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਤੇਜ਼ ਰਫ਼ਤਾਰ 'ਚ ਸੀ ਅਤੇ ਬੇਕਾਬੂ ਹੋਣ ਕਾਰਨ ਅਚਾਨਕ ਪਲਟ ਗਈ ਅਤੇ ਦੇਖਦੇ ਹੀ ਦੇਖਦੇ ਰੌਲਾ ਪੈ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿਚ ਇਕ ਵੀ ਮੌਤ ਨਹੀਂ ਹੋਈ। ਫਿਲਹਾਲ ਪੁਲਿਸ ਟੀਮ ਮੌਕੇ 'ਤੇ ਮੌਜੂਦ ਸੀ ਅਤੇ ਜ਼ਖਮੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ, ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।