
ਰਾਹੁਲ ਗਾਂਧੀ ਮਹਾਰਾਸ਼ਟਰ ਦੇ ਦੇਗਲੂਰ ’ਚ ਸਥਿਤ ਯਾਦਗਾਰ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।
ਦੇਗਲੂਰ: ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਸ਼ੁਰੂ ਕਰਨ ਤੋਂ ਪਹਿਲਾਂ ਨਾਂਦੇੜ ਜ਼ਿਲ੍ਹੇ ਦੇ ਇਕ ਗੁਰਦੁਆਰਾ ਸਾਹਿਬ 'ਚ ਅਰਦਾਸ ਕੀਤੀ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਹੁਲ ਗਾਂਧੀ ਮਹਾਰਾਸ਼ਟਰ ਦੇ ਦੇਗਲੂਰ ’ਚ ਸਥਿਤ ਯਾਦਗਾਰ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਪਾਰਟੀ ਨੇ ਟਵੀਟ ਕੀਤਾ ਕਿ ਰਾਹੁਲ ਗਾਂਧੀ ਨੇ ਗੁਰਦੁਆਰਾ ਸਾਹਿਬ ਵਿਚ ਸਦਭਾਵਨਾ ਅਤੇ ਸਮਾਨਤਾ ਲਈ ਅਰਦਾਸ ਕੀਤੀ। ਇਸ ਮੌਕੇ ਉਹਨਾਂ ਨਾਲ ਕਈ ਕਾਂਗਰਸੀ ਆਗੂ ਵੀ ਸ਼ਾਮਲ ਸਨ।