
ਪਿੰਡ ਨੇੜਲੇ ਠੇਕੇ ਤੋਂ ਖਰੀਦੀ ਸੀ ਸ਼ਰਾਬ: ਪ੍ਰਵਾਰਕ ਮੈਂਬਰ
6 died in Haryana News:ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦੇ ਪਿੰਡ ਮਾਂਡੇਬਾੜੀ ਅਤੇ ਪੰਜੇਟਾ ਕਾ ਮਾਜਰਾ ਵਿਚ ਛੇ ਲੋਕਾਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮਰਨ ਵਾਲਿਆਂ ਦੀ ਮੌਤ ਦਾ ਕਾਰਨ ਜ਼ਹਿਰੀਲੀ ਸ਼ਰਾਬ ਪੀਣਾ ਮੰਨਿਆ ਜਾ ਰਿਹਾ ਹੈ। ਮਰਨ ਵਾਲਿਆਂ ਵਿਚ ਸੁਰੇਸ਼ ਕੁਮਾਰ (45), ਵਿਸ਼ਾਲ (27), ਸੋਨੂੰ (27) ਅਤੇ ਪਿੰਡ ਮਾਂਡੇਬਾੜੀ ਦੇ ਸੁਰਿੰਦਰ ਅਤੇ ਪੰਜੇਟਾ ਪਿੰਡ ਮਾਜਰਾ ਦੇ ਸਵਰਨ ਸਿੰਘ ਅਤੇ ਮੇਹਰਚੰਦ (70) ਸ਼ਾਮਲ ਹਨ।
ਦਸਿਆ ਜਾ ਰਿਹਾ ਹੈ ਕਿ ਮੰਗਲਵਾਰ ਰਾਤ ਸਾਰੇ ਲੋਕਾਂ ਨੇ ਪਿੰਡ 'ਚ ਗੈਰ-ਕਾਨੂੰਨੀ ਤੌਰ 'ਤੇ ਵੇਚੀ ਜਾ ਰਹੀ ਸ਼ਰਾਬ ਖਰੀਦ ਕੇ ਪੀਤੀ ਸੀ, ਜਿਸ ਤੋਂ ਬਾਅਦ ਇਕ ਤੋਂ ਬਾਅਦ ਇਕ ਦੀ ਸਿਹਤ ਖਰਾਬ ਹੋਣ ਲੱਗੀ। ਦਸਿਆ ਜਾ ਰਿਹਾ ਹੈ ਕਿ ਇਹ ਨਾਜਾਇਜ਼ ਸ਼ਰਾਬ ਵੇਚਣ ਵਾਲੇ ਵਿਅਕਤੀ ਨੇ ਵੀ ਇਨ੍ਹਾਂ ਲੋਕਾਂ ਨਾਲ ਬੈਠ ਕੇ ਸ਼ਰਾਬ ਪੀਤੀ ਅਤੇ ਉਸ ਦੀ ਵੀ ਮੌਤ ਹੋ ਗਈ।
ਦੂਜੇ ਪਾਸੇ ਇਕੋ ਸਮੇਂ ਛੇ ਲੋਕਾਂ ਦੀ ਮੌਤ ਹੋਣ ਦਾ ਪਤਾ ਲਗਦਿਆਂ ਹੀ ਪ੍ਰਸ਼ਾਸਨ ਵਿਚ ਹੜਕੰਪ ਮੰਚ ਗਿਆ ਹੈ। ਪਿੰਡ 'ਚ ਇਕ ਤੋਂ ਬਾਅਦ ਇਕ ਹੋ ਰਹੀਆਂ ਮੌਤਾਂ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ। ਦੂਜੇ ਪਾਸੇ ਛੇ ਵਿਅਕਤੀਆਂ ਦੀ ਮੌਤ ਕਾਰਨ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਪ੍ਰਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਦਸਿਆ ਜਾ ਰਿਹਾ ਹੈ ਕਿ ਸ਼ਰਾਬ ਪੀਣ ਤੋਂ ਬਾਅਦ ਸਾਰਿਆਂ ਨੂੰ ਉਲਟੀਆਂ ਆਉਣ ਲੱਗੀਆਂ ਅਤੇ ਕੁੱਝ ਹੀ ਸਮੇਂ 'ਚ ਇਕ ਤੋਂ ਬਾਅਦ ਇਕ 6 ਲੋਕਾਂ ਦੀ ਮੌਤ ਹੋ ਗਈ।
ਦੋ ਵਿਅਕਤੀਆਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਪ੍ਰਵਾਰ ਵਾਲਿਆਂ ਨੇ ਸੁਰੇਸ਼, ਸੋਨੂੰ, ਸੁਰਿੰਦਰ, ਸਵਰਨ ਸਿੰਘ ਅਤੇ ਮੇਹਰਚੰਦ ਦਾ ਅੰਤਿਮ ਸਸਕਾਰ ਕਰ ਦਿਤਾ। ਇਨ੍ਹਾਂ ਪੰਜਾਂ ਦਾ ਪੋਸਟਮਾਰਟਮ ਨਹੀਂ ਕਰਵਾਇਆ ਗਿਆ, ਇਸ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਜਿਸ ਕਾਰਨ ਮੌਤ ਦਾ ਕਾਰਨ ਜ਼ਹਿਰੀਲੀ ਸ਼ਰਾਬ ਸੀ।