
NIA Big Action: ਜੰਮੂ 'ਚ ਮਿਆਂਮਾਰ ਦੇ ਰੋਹਿੰਗਿਆ ਮੁਸਲਮਾਨ ਗ੍ਰਿਫ਼ਤਾਰ
NIA Big Action ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਮਨੁੱਖੀ ਤਸਕਰੀ ਮਾਮਲੇ 'ਚ ਬੁੱਧਵਾਰ ਨੂੰ ਵੱਡੀ ਕਾਰਵਾਈ ਕੀਤੀ ਹੈ। ਮਨੁੱਖੀ ਤਸਕਰੀ ਮਾਮਲੇ 'ਚ ਰਾਜਸਥਾਨ ਸਮੇਤ ਦੇਸ਼ ਦੇ 10 ਸੂਬਿਆਂ 'ਚ ਅੱਜ ਸਵੇਰ ਤੋਂ NIA ਦੀ ਛਾਪੇਮਾਰੀ ਜਾਰੀ ਹੈ। ਇਸ ਦੇ ਨਾਲ ਹੀ NIA ਨੇ ਜੰਮੂ-ਕਸ਼ਮੀਰ 'ਚ ਮਿਆਂਮਾਰ ਤੋਂ ਰੋਹਿੰਗਿਆ ਮੁਸਲਿਮ ਨੌਜਵਾਨ ਨੂੰ ਹਿਰਾਸਤ 'ਚ ਲਿਆ ਹੈ।
ਇਹ ਵੀ ਪੜ੍ਹੋ: IEP Report: 2050 ਤੱਕ 2.8 ਬਿਲੀਅਨ ਲੋਕਾਂ ਨੂੰ ਵਾਤਾਵਰਣਕ ਤੌਰ 'ਤੇ ਖ਼ਤਰੇ ਵਾਲੇ ਖੇਤਰਾਂ ਵਿਚ ਰਹਿਣਾ ਪਵੇਗਾ
ਜਾਣਕਾਰੀ ਮੁਤਾਬਕ ਰਾਜਸਥਾਨ ਸਮੇਤ ਤ੍ਰਿਪੁਰਾ, ਅਸਾਮ, ਪੱਛਮੀ ਬੰਗਾਲ, ਕਰਨਾਟਕ, ਤਾਮਿਲਨਾਡੂ, ਤੇਲੰਗਾਨਾ, ਹਰਿਆਣਾ, ਪੁਡੂਚੇਰੀ ਅਤੇ ਜੰਮੂ-ਕਸ਼ਮੀਰ 'ਚ ਸਵੇਰ ਤੋਂ ਹੀ ਐਨਆਈਏ ਦੀ ਛਾਪੇਮਾਰੀ ਜਾਰੀ ਹੈ। ਇਹ ਕਾਰਵਾਈ ਮਨੁੱਖੀ ਤਸਕਰੀ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਕੀਤੀ ਜਾ ਰਹੀ ਹੈ। ਨਾਲ ਹੀ ਅਸਾਮ ਦੇ ਗੁਹਾਟੀ 'ਚ ਫਰਜ਼ੀ ਦਸਤਾਵੇਜ਼ ਬਣਾਉਣ ਦੇ ਮਾਮਲੇ 'ਚ ਐਨਆਈਏ ਦੀ ਛਾਪੇਮਾਰੀ ਚੱਲ ਰਹੀ ਹੈ।
ਇਹ ਵੀ ਪੜ੍ਹੋ: International Labor Organization Report: ਦੁਨੀਆ ਦੇ 163 ਦੇਸ਼ਾਂ ਵਿਚ ਭਾਰਤੀ ਲੋਕ ਛੇਵੇਂ ਸਭ ਤੋਂ ਵੱਧ ਹਨ ਮਿਹਨਤੀ
ਐਨਆਈਏ ਦੀ ਟੀਮ ਨੇ ਦੇਰ ਰਾਤ ਜੰਮੂ-ਕਸ਼ਮੀਰ ਦੇ ਸਾਂਬਾ ਸ਼ਹਿਰ ਦੀਆਂ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਜੰਮੂ ਦੇ ਬਠਿੰਡਾ ਇਲਾਕੇ ਤੋਂ ਮਿਆਂਮਾਰ ਦੇ ਇਕ ਰੋਹਿੰਗਿਆ ਮੁਸਲਿਮ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਗਿਆ। ਐਨਆਈਏ ਵਲੋਂ ਫੜੇ ਗਏ ਨੌਜਵਾਨ ਦਾ ਨਾਂ ਜਾਫਰ ਆਲਮ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਦੌਰਾਨ ਉਹ ਐਨਆਈਏ ਨੂੰ ਚਕਮਾ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ। ਜਿਸ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Stubble Burning News: ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਨਹੀਂ ਮਿਲੇਗੀ ਸਰਕਾਰੀ ਸਕੀਮ ਤੇ ਕਰਜ਼ਾ, ਜਾਣੋ ਕਿਉਂ
ਐਨਆਈਏ ਅਧਿਕਾਰੀਆਂ ਮੁਤਾਬਕ ਦੇਸ਼ ਦੇ ਕਈ ਰਾਜਾਂ ਵਿਚ ਮਨੁੱਖੀ ਤਸਕਰੀ ਦੇ ਮਾਮਲੇ ਦਰਜ ਕੀਤੇ ਗਏ ਹਨ। ਅਜਿਹੇ 'ਚ ਮਨੁੱਖੀ ਤਸਕਰੀ 'ਚ ਸ਼ਾਮਲ ਲੋਕਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਬੰਗਲਾਦੇਸ਼ ਰਾਹੀਂ ਤਸਕਰੀ ਕਰਨ ਵਾਲੇ ਲੋਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਸੇ ਹੋਏ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਰੋਹਿੰਗਿਆ ਮੁਸਲਮਾਨ ਹਨ। ਇਸ ਤੋਂ ਇਲਾਵਾ ਕਈ ਥਾਵਾਂ 'ਤੇ ਗੈਰ-ਕਾਨੂੰਨੀ ਢੰਗ ਨਾਲ ਬੰਗਲਾਦੇਸ਼ੀਆਂ ਦੇ ਰਹਿਣ ਦੀ ਵੀ ਸੂਚਨਾ ਮਿਲੀ ਹੈ। ਐਨਆਈਏ ਨੇ ਹੁਣ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ: Tarn Taran Triple Murder: ਤਰਨਤਾਰਨ 'ਚ ਵੱਡੀ ਵਾਰਦਾਤ, ਪ੍ਰਵਾਰ ਦੇ ਤਿੰਨਾਂ ਜੀਆਂ ਦਾ ਕੀਤਾ ਕਤਲ