ਸ਼ਿਕਾਇਤਕਰਤਾ ਦੇ ਵਕੀਲ ਨੂੰ ਦੋ ਦਿਨਾਂ ਦੇ ਅੰਦਰ ਲਿਖਤੀ ਦਲੀਲਾਂ ਦਾਇਰ ਕਰਨ ਦਾ ਹੁਕਮ ਦਿਤਾ
ਨਵੀਂ ਦਿੱਲੀ : ਰਾਊਜ਼ ਐਵੇਨਿਊ ਕੋਰਟ ਨੇ 1984 ਦੇ ਸਿੱਖ ਕਤਲੇਆਮ ਮਾਮਲੇ ’ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁਧ ਫੈਸਲਾ 29 ਨਵੰਬਰ ਤਕ ਰਾਖਵਾਂ ਰੱਖ ਲਿਆ ਹੈ। ਕੁਮਾਰ ’ਤੇ ਭੀੜ ਦੀ ਹਿੰਸਾ ਭੜਕਾਉਣ ਦੇ ਦੋਸ਼ ਹਨ, ਜਿਸ ਦੇ ਨਤੀਜੇ ਵਜੋਂ ਜਸਵੰਤ ਸਿੰਘ ਅਤੇ ਉਸ ਦੇ ਬੇਟੇ ਤਰੁਣਦੀਪ ਸਿੰਘ ਦਾ ਕਤਲ ਹੋ ਗਿਆ ਸੀ।
ਸਰਕਾਰੀ ਵਕੀਲ ਮਨੀਸ਼ ਰਾਵਤ ਨੇ ਦਲੀਲ ਦਿਤੀ ਕਿ ਕੁਮਾਰ ਨੇ ਭੀੜ ਦੀ ਅਗਵਾਈ ਕੀਤੀ, ਜਦਕਿ ਬਚਾਅ ਪੱਖ ਦੇ ਵਕੀਲ ਅਨਿਲ ਸ਼ਰਮਾ ਨੇ ਦਾਅਵਾ ਕੀਤਾ ਕਿ ਕੁਮਾਰ ਦਾ ਨਾਮ 16 ਸਾਲ ਬਾਅਦ ਸਾਹਮਣੇ ਆਇਆ ਸੀ। ਅਦਾਲਤ ਨੇ ਸ਼ਿਕਾਇਤਕਰਤਾ ਦੇ ਵਕੀਲ ਨੂੰ ਦੋ ਦਿਨਾਂ ਦੇ ਅੰਦਰ ਲਿਖਤੀ ਦਲੀਲਾਂ ਦਾਇਰ ਕਰਨ ਦਾ ਹੁਕਮ ਦਿਤਾ। ਸੱਜਣ ਕੁਮਾਰ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
                    
                