
Lucknow News : ਵੱਡੀ ਖ਼ਬਰ: ਮਹਿਲਾਵਾਂ ਨਾਲ ਛੇੜਛਾੜ ਕਰਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਹੋਈ ਸਖ਼ਤੀ ! ਕਾਨੂੰਨ ਬਣਾਉਣ ਦੀ ਉੱਠੀ ਮੰਗ
Lucknow News : ਜੇਕਰ ਉੱਤਰ ਪ੍ਰਦੇਸ਼ ਮਹਿਲਾ ਕਮਿਸ਼ਨ ਦੀ ਇੱਕ ਤਾਜਾ ਤਜਵੀਜ਼ ਲਾਗੂ ਹੋ ਜਾਂਦੀ ਹੈ ਤਾਂ ਸਿਲਾਈ ਲਈ ਔਰਤਾਂ ਦੇ ਕੱਪੜਿਆਂ ਦੇ ਮਾਪ ਲੈਣ ਦਾ ਕੰਮ ਸਿਰਫ਼ ਮਹਿਲਾ ਟੇਲਰ ਹੀ ਕਰਨਗੀਆਂ ਅਤੇ ਸਾਰੇ ਮਹਿਲਾ ਜਿਮ ਅਤੇ ਯੋਗਾ ਕੇਂਦਰਾਂ ਵਿਚ ਮਹਿਲਾ ਟ੍ਰੇਨਰਾਂ ਦੀ ਤਾਇਨਾਤੀ ਲਾਜ਼ਮੀ ਹੋਵੇਗੀ।
ਕਮਿਸ਼ਨ ਦੀ 28 ਅਕਤੂਬਰ ਨੂੰ ਇੱਥੇ ਹੋਈ ਮੀਟਿੰਗ ਵਿੱਚ ਔਰਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਸਬੰਧੀ ਕਈ ਫੈਸਲੇ ਲਏ ਗਏ। ਉਨ੍ਹਾਂ ਫੈਸਲਿਆਂ ਵਿਚ ਉਪਰੋਕਤ ਪ੍ਰਸਤਾਵ ਵੀ ਉਨ੍ਹਾਂ ਫੈਸਲਿਆਂ ਵਿੱਚ ਸ਼ਾਮਲ ਹਨ।
ਮਹਿਲਾ ਕਮਿਸ਼ਨ ਦੀ ਮੈਂਬਰ ਹਿਮਾਨੀ ਅਗਰਵਾਲ ਨੇ ਦੱਸਿਆ ਕਿ 28 ਅਕਤੂਬਰ ਨੂੰ ਹੋਈ ਕਮਿਸ਼ਨ ਦੀ ਮੀਟਿੰਗ ਵਿੱਚ ਇਹ ਤਜਵੀਜ਼ ਰੱਖੀ ਗਈ ਹੈ ਕਿ ਔਰਤਾਂ ਦੇ ਕੱਪੜਿਆਂ ਦਾ ਮਾਪ ਸਿਰਫ਼ ਮਹਿਲਾ ਟੇਲਰ ਹੀ ਲੈਣ ਅਤੇ ਜਿੱਥੇ ਨਾਪ ਲਿਆ ਜਾ ਰਿਹਾ ਹੈ, ਉੱਥੇ ਸੀਸੀਟੀਵੀ ਕੈਮਰੇ ਲਾਏ ਜਾਣ।
ਉਨ੍ਹਾਂ ਦੱਸਿਆ ਕਿ ਇਹ ਪ੍ਰਸਤਾਵ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਬੀਤਾ ਚੌਹਾਨ ਵੱਲੋਂ ਰੱਖਿਆ ਗਿਆ ਸੀ, ਜਿਸ ਦਾ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸਮਰਥਨ ਕੀਤਾ।
ਇਹ ਪੁੱਛੇ ਜਾਣ 'ਤੇ ਕਿ ਮਹਿਲਾ ਕਮਿਸ਼ਨ ਨੇ ਅਜਿਹਾ ਪ੍ਰਸਤਾਵ ਕਿਉਂ ਰੱਖਿਆ, ਹਿਮਾਨੀ ਨੇ ਕਿਹਾ, ''ਸਾਡਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਪੇਸ਼ੇ 'ਚ ਮਰਦ ਵੀ ਸ਼ਾਮਲ ਹਨ ਅਤੇ ਔਰਤਾਂ ਨਾਲ ਛੇੜਛਾੜ ਕੀਤੀ ਜਾਂਦੀ ਹੈ। ਉਹ (ਪੁਰਸ਼) ਅਣਉਚਿਤ ਤਰੀਕੇ ਨਾਲ ਛੂਹਣ ਦੀ ਕੋਸ਼ਿਸ਼ ਕਰਦੇ ਹਨ। ਕੁਝ ਬੰਦਿਆਂ ਦੀ ਨੀਅਤ ਵੀ ਚੰਗੀ ਨਹੀਂ ਹੁੰਦੀ। ਹਾਲਾਂਕਿ, ਅਜਿਹਾ ਨਹੀਂ ਹੈ ਕਿ ਸਾਰੇ ਆਦਮੀਆਂ ਦੇ ਇਰਾਦੇ ਬੁਰੇ ਹੁੰਦੇ ਹਨ। ਇਸ ਲਈ ਔਰਤਾਂ ਨੂੰ ਹੀ ਮਾਪਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ, ''ਫਿਲਹਾਲ ਇਹ ਪ੍ਰਸਤਾਵ ਹੈ ਅਤੇ ਅਸੀਂ ਕਿਹਾ ਹੈ ਕਿ ਅਜਿਹਾ ਹੋਣਾ ਚਾਹੀਦਾ ਹੈ। ਇਸ ਤੋਂ ਬਾਅਦ ਅਸੀਂ ਸੂਬਾ ਸਰਕਾਰ ਨੂੰ ਇਸ ਸਬੰਧੀ ਕਾਨੂੰਨ ਬਣਾਉਣ ਦੀ ਬੇਨਤੀ ਕਰਾਂਗੇ।
ਹਿਮਾਨੀ ਨੇ ਇਹ ਵੀ ਕਿਹਾ ਕਿ ਇਸ ਮੌਕੇ 25 ਦੇ ਲਗਭਗ ਸਾਰੇ ਮੈਂਬਰ ਹਾਜ਼ਰ ਸਨ। ਉਸਨੇ ਕਿਹਾ, "ਨਿੱਜੀ ਤੌਰ 'ਤੇ, ਮੈਂ ਇਸ ਪ੍ਰਸਤਾਵ ਦੇ ਹੱਕ ਵਿੱਚ ਹਾਂ।" ਇਹ ਪੁੱਛੇ ਜਾਣ 'ਤੇ ਕੀ ਅਜਿਹਾ ਪ੍ਰਸਤਾਵ ਸੌੜੀ ਸੋਚ ਨੂੰ ਦਰਸਾਉਂਦਾ ਨਹੀਂ ਹੈ, ਮਹਿਲਾ ਕਮਿਸ਼ਨ ਦੀ ਮੈਂਬਰ ਨੇ ਕਿਹਾ, "ਅਜਿਹਾ ਨਹੀਂ ਹੈ।"
ਮੀਟਿੰਗ ਵਿੱਚ ਆਏ ਇੱਕ ਹੋਰ ਪ੍ਰਸਤਾਵ ਦਾ ਹਵਾਲਾ ਦਿੰਦੇ ਹੋਏ ਹਿਮਾਨੀ ਨੇ ਕਿਹਾ, "ਅਸੀਂ ਇਹ ਵੀ ਕਿਹਾ ਹੈ ਕਿ ਸੈਲੂਨ ਵਿੱਚ ਸਿਰਫ਼ ਮਹਿਲਾ ਨਾਈ ਨੂੰ ਹੀ ਮਹਿਲਾ ਗਾਹਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ।"
ਇਸ ਦੌਰਾਨ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਇੱਕ ਪ੍ਰਸਤਾਵ ਵੀ ਪਾਸ ਕੀਤਾ ਗਿਆ ਹੈ ਕਿ ਮਹਿਲਾ ਜਿੰਮ ਅਤੇ ਯੋਗਾ ਕੇਂਦਰਾਂ ਵਿੱਚ ਮਹਿਲਾ ਟ੍ਰੇਨਰ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦੀ ਵੈਰੀਫਿਕੇਸ਼ਨ ਵੀ ਕੀਤੀ ਜਾਵੇ। ਨਾਲ ਹੀ, ਕੇਂਦਰਾਂ ’ਚ ਕੰਮ ਕਰਨ ਦੀ ਸਥਿਤੀ ਵਿੱਚ ਡੀਵੀਆਰ ਸਮੇਤ ਸੀਸੀਟੀਵੀ ਕੈਮਰੇ ਲਗਾਉਣੇ ਲਾਜ਼ਮੀ ਕੀਤੇ ਜਾਣੇ ਚਾਹੀਦੇ ਹਨ।
ਸੂਤਰਾਂ ਅਨੁਸਾਰ ਮੀਟਿੰਗ ਵਿੱਚ ਇੱਕ ਪ੍ਰਸਤਾਵ ਵੀ ਪਾਸ ਕੀਤਾ ਗਿਆ ਕਿ ਸਕੂਲੀ ਬੱਸਾਂ ’ਚ ਮਹਿਲਾ ਸੁਰੱਖਿਆ ਕਰਮਚਾਰੀ ਜਾਂ ਅਧਿਆਪਕਾਂ ਦਾ ਹੋਣਾ ਲਾਜ਼ਮੀ ਕੀਤਾ ਜਾਵੇ। ਨਾਲ ਹੀ, ਥੀਏਟਰ ਆਰਟਸ ਸੈਂਟਰਾਂ ’ਚ ਮਹਿਲਾ ਡਾਂਸ ਟੀਚਰਾਂ ਦੀ ਤਾਇਨਾਤੀ ਕੀਤੀ ਜਾਣੀ ਚਾਹੀਦੀ ਹੈ ਅਤੇ ਸੀਸੀਟੀਵੀ ਕੈਮਰੇ ਚਾਲੂ ਹਾਲਤ ਵਿੱਚ ਹੋਣੇ ਲਾਜ਼ਮੀ ਕੀਤੇ ਜਾਣੇ ਚਾਹੀਦੇ ਹਨ।
ਸੂਤਰਾਂ ਅਨੁਸਾਰ ਮੀਟਿੰਗ ਵਿਚ ਕੋਚਿੰਗ ਸੈਂਟਰਾਂ ’ਚ ਸੀਸੀਟੀਵੀ ਕੈਮਰੇ ਅਤੇ ਪਖਾਨੇ ਅਤੇ ਔਰਤਾਂ ਨਾਲ ਸਬੰਧਤ ਕੱਪੜਿਆਂ ਦੀਆਂ ਦੁਕਾਨਾਂ ’ਤੇ ਮਹਿਲਾ ਮੁਲਾਜ਼ਮ ਰੱਖਣ ਨੂੰ ਲਾਜ਼ਮੀ ਬਣਾਉਣ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ।
ਸੂਤਰਾਂ ਅਨੁਸਾਰ ਮੀਟਿੰਗ ’ਚ ਸਮੂਹ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਇੱਕ ਡੈਮੀ-ਅਧਿਕਾਰਤ ਪੱਤਰ ਭੇਜਿਆ ਗਿਆ ਅਤੇ ਕਮਿਸ਼ਨ ਵੱਲੋਂ ਲਏ ਗਏ ਫੈਸਲਿਆਂ ਦੀ ਪਾਲਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ।
(For more news apart from Only women should take measurements women's clothes, have women trainers in gyms, yoga centers: Women's Commission News in Punjabi, stay tuned to Rozana Spokesman)