ਕਿਸਾਨਾਂ ਦੇ Bharat Bandh ਨੂੰ ਦੇਸ਼ ਭਰ 'ਚ ਹੁੰਗਾਰਾ, ਕੇਂਦਰ ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ
Published : Dec 8, 2020, 10:09 am IST
Updated : Dec 8, 2020, 10:09 am IST
SHARE ARTICLE
farmer
farmer

ਸਿਹਤ ਤੇ ਸਮਾਜਕ ਦੂਰੀਆਂ ਦੇ ਸਬੰਧ ਵਿੱਚ ਜਾਰੀ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਭਾਰਤ ਬੰਦ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਨੇ ਡਵਾਇਜ਼ਰੀ ਜਾਰੀ ਕੀਤੀ ਹੈ। ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਹੈ ਕਿ 'ਭਾਰਤ ਬੰਦ' ਸ਼ਾਂਤੀ ਨਾਲ ਹੋਵੇ ਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

Farmers Protest

ਕੇਂਦਰ ਸਰਕਾਰ ਦੀ ਐਡਵਾਇਜ਼ਰੀ
1. ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜ ਸਰਕਾਰਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਭਾਰਤ ਬੰਦ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਨੂੰ ਕਿਹਾ ਹੈ। 
2. ਦੇਸ਼ ਵਿਆਪੀ ਸਲਾਹਕਾਰ ਵਿੱਚ, ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਵੀ ਕਿਹਾ ਕਿ ਰਾਜ ਸਰਕਾਰਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਨੂੰ ਇਹ ਸੁਨਿਸ਼ਚਿਤ ਕਰਨਾ ਚਾਹੀਦਾ ਹੈ ਕਿ ਸਿਹਤ ਤੇ ਸਮਾਜਕ ਦੂਰੀਆਂ ਦੇ ਸਬੰਧ ਵਿੱਚ ਜਾਰੀ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
3. ਕਿਸਾਨ ਯੂਨੀਅਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਭਾਰਤ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਬੰਦ ਰੱਖਣਗੇ। ਕਈ ਵਿਰੋਧੀ ਪਾਰਟੀਆਂ ਨੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ। 

bharat bhandh

4. ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਐਨਸੀਪੀ ਆਗੂ ਸ਼ਰਦ ਪਵਾਰ, ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਡੀਐਮਕੇ ਮੁਖੀ ਐਮ ਕੇ ਸਟਾਲਿਨ ਤੇ ਪੀਏਜੀਡੀ ਦੇ ਪ੍ਰਧਾਨ ਫਾਰੂਕ ਅਬਦੁੱਲਾ ਸਮੇਤ ਪ੍ਰਮੁੱਖ ਨੇਤਾਵਾਂ ਨੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਭਾਰਤ ਬੰਦ ਦਾ ਸਮਰਥਨ ਕੀਤਾ ਤੇ ਕੇਂਦਰ ‘ਤੇ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਮੰਨਣ ਲਈ ਦਬਾਅ ਪਾਇਆ ਹੈ।

Farmers Protest

5.  ਕਿਸਾਨ ਲੀਡਰਾਂ ਨੇ ਕਿਹਾ ਕਿ ਕਿਸੇ ਨੂੰ ਵੀ ਬੰਦ 'ਚ ਸ਼ਾਮਲ ਹੋਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਭਾਰਤ ਕੱਲ੍ਹ ਸਾਰਾ ਦਿਨ ਬੰਦ ਰਹੇਗਾ। ਚੱਕਾ ਜਾਮ ਦੁਪਹਿਰ 3 ਵਜੇ ਤੱਕ ਰਹੇਗਾ। ਇਹ ਇਕ ਸ਼ਾਂਤਮਈ ਬੰਦ ਹੋਵੇਗਾ। ਅਸੀਂ ਇਸ ਗੱਲ 'ਤੇ ਅੜੇ ਹਾਂ ਕਿ ਅਸੀਂ ਕਿਸੇ ਵੀ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਮੰਚ ਦੀ ਇਜਾਜ਼ਤ ਨਹੀਂ ਦੇਵਾਂਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement