ਅਖਿਲ ਭਾਰਤੀ ਕਿਸਾਨ ਸਭਾ ਨੇ ਕੀਤਾ ਵੱਡਾ ਐਲਾਨ, ਕਿਹਾ- ਕਿਸੇ ਵੀ ਸੋਧ ਲਈ ਨਹੀਂ ਹਾਂ ਸਹਿਮਤ
Published : Dec 8, 2020, 3:59 pm IST
Updated : Dec 8, 2020, 4:01 pm IST
SHARE ARTICLE
farmer
farmer

‘ਭਾਰਤ ਬੰਦ’ ਕਿਸਾਨਾਂ ਦੀ ਤਾਕਤ ਦਰਸਾਉਣ ਦਾ ਇੱਕ ਤਰੀਕਾ ਹੈ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਦੇਸ਼ ਭਰ ਦੇ ਲੋਕਾਂ ਦਾ ਸਮਰਥਨ ਮਿਲਿਆ ਹੈ।

ਨਵੀਂ ਦਿੱਲੀ:  ਦਿੱਲੀ ਦੀਆਂ ਹੱਦਾਂ ਤੇ ਕਿਸਾਨਾਂ ਦਾ ਅੰਦੋਲਨ ਅੱਜ 13ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਕਿਸਾਨ ਜਥੇਬੰਦੀਆਂ ਲੰਬੇ ਸਮੇਂ ਤੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਦਰਸ਼ਨ ਕਰ ਰਹੇ ਹਨ। ਭਾਰਤ ਬੰਦ ਨੂੰ ਮਿਲੇ ਹੁੰਗਾਰੇ ਮਗਰੋਂ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਹੁਣ ਤਿੰਨੇ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲਵਾਂਗੇ। ਉਧਰ, ਭਾਰਤ ਬੰਦ ਦਾ ਅਸਰ ਵੇਖ ਕੇਂਦਰ ਸਰਕਾਰ ਨੇ ਵੀ ਮੀਟਿੰਗਾਂ ਦਾ ਦੌਰ ਵਿੱਢ ਦਿੱਤੀ ਹੈ। 

Farmers Protest

ਇਸ ਵਿਚਕਾਰ ਹੁਣ ਅਖਿਲ ਭਾਰਤੀ ਕਿਸਾਨ ਸਭਾ (ਏ.ਆਈ.ਕੇ.ਐਸ.) ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ " 'ਭਾਰਤ ਬੰਦ’ ਕਿਸਾਨਾਂ ਦੀ ਤਾਕਤ ਦਰਸਾਉਣ ਦਾ ਇੱਕ ਤਰੀਕਾ ਹੈ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਦੇਸ਼ ਭਰ ਦੇ ਲੋਕਾਂ ਦਾ ਸਮਰਥਨ ਮਿਲਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਆਪਣੀ ਮੰਗ 'ਤੇ ਅੜੇ ਹਾਂ ਤੇ ਕਿਸੇ ਵੀ ਸੋਧ ਲਈ ਸਹਿਮਤ ਨਹੀਂ ਹਾਂ। ਇਹ ਅਜਿਹੇ ਕਾਨੂੰਨ ਹਨ, ਜਿਸ ਵਿੱਚ ਸੋਧ ਨਾਲ ਕੋਈ ਫ਼ਰਕ ਨਹੀਂ ਪੈਂਦਾ।

farmer

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement