
ਫੇਰ ਗੁਰਦਾਸ ਮਾਨ ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਸਾਨਾਂ ਦੇ ਨਾਲ ਹੋਣ ਦਾ ਦਾਅਵਾ ਕੀਤਾ ਹੈ ।
ਚੰਡੀਗੜ੍ਹ :ਅੱਜ ਫੇਰ ਗੁਰਦਾਸ ਮਾਨ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੈਂ ਤੁਹਾਡੇ ਨਾਲ ਹਾਂ ਤੁਹਾਡੇ ਨਾਲ ਸੀ ਤੁਹਾਡੇ ਨਾਲ ਰਹਾਂਗਾ। ਉਨ੍ਹਾਂ ਸੋਸ਼ਲ ਮੀਡੀਏ ‘ਤੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੈਂ ਹਮੇਸ਼ਾਂ ਤੁਹਾਡੇ ਨਾਲ ਰਹਾਂਗਾ। ਬੀਤੇ ਕੱਲ੍ਹ ਗੁਰਦਾਸ ਮਾਨ ਦਿੱਲੀ ਧਰਨੇ ਵਿਚ ਕਿਸਾਨਾਂ ਦੀ ਹਮਾਇਤ ਕਰਨ ਲਈ ਪੁੱਜੇ ਸਨ ਜਿੱਥੇ ਕਿਸਾਨਾਂ ਵੱਲੋਂ ਗੁਰਦਾਸ ਮਾਨ ਦਾ ਜਿੱਥੇ ਉਨ੍ਹਾ ਵਿਰੋਧ ਕੀਤਾ ਗਿਆ । ਉਨ੍ਹਾਂ ਨੇ ਦਿੱਲੀ ਧਰਨੇ ਵਾਲੀ ਤਸਵੀਰ ਵੀ ਜਾਰੀ ਕੀਤੀ ।
Gurdas Maanਅੱਜ ਫੇਰ ਗੁਰਦਾਸ ਮਾਨ ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਸਾਨਾਂ ਦੇ ਨਾਲ ਹੋਣ ਦਾ ਦਾਅਵਾ ਕੀਤਾ ਹੈ । ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਦਿਆਂ ਕਿਸਾਨਾਂ ਨਾਲ ਹੋਣ ਦਾ ਦਾਅਵਾ ਕੀਤਾ ਹੈ, ਉਨ੍ਹਾਂ ਕਿਹਾ ਕਿ ਮੈਂ ਬਹੁਤਾ ਕੁਝ ਨਹੀਂ ਕਹਿਣਾ ਚਾਹੁੰਦਾ, ਮੈਂ ਕਿਸਾਨਾਂ ਨਾਲ ਹਾਂ ਸੀ ਤੇ ਰਹਾਂਗਾ ।
photoਜ਼ਿਕਰਯੋਗ ਹੈ ਕਿ ਬੀਤੇ ਦਿਨ ਗੁਰਦਾਸ ਮਾਨ ਨੇ ਪੰਜਾਬੀ ਮਾਂ ਬੋਲੀ ‘ਤੇ ਵਿਵਾਦਿਤ ਬਿਆਨ ਦੇਣ ਤੋਂ ਬਾਅਦ ਪੰਜਾਬੀਆਂ ਨੇ ਉਸ ਦਾ ਪੂਰਨ ਬਾਈਕਾਟ ਕਰ ਦਿੱਤਾ ਸੀ, ਜਿਸ ਕਾਰਨ ਕੱਲ੍ਹ ਕਿਸਾਨੀ ਮੋਰਚੇ ਵਿਚ ਗੁਰਦਾਸ ਮਾਨ ਨੂੰ ਪੰਜਾਬੀਆਂ ਨੇ ਬੋਲਣ ਦਾ ਮੌਕਾ ਨਹੀਂ ਦਿੱਤਾ ਸੀ।