
ਖੱਬੇ ਪੱਖੀ ਪਾਰਟੀਆਂ ਨੇ ਆਂਧਰਾ ਪ੍ਰਦੇਸ਼ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਬੁਲਾਏ ਗਏ 'ਭਾਰਤ ਬੰਦ' ਦੇ ਸਮਰਥਨ ਵਿੱਚ ਵਿਸ਼ਾਖਾਪਟਨਮ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ।
ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਦਿੱਤੇ ਗਏ 'ਭਾਰਤ ਬੰਦ' ਦੇ ਸੱਦੇ ਦਾ ਅਸਰ ਹੁਣ ਦਿਖਣ ਲੱਗਿਆ ਹੈ। ਕਿਸਾਨਾਂ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ 'ਤੇ ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਕਈ ਥਾਂ ਰੇਲਾਂ ਰੋਕ ਕੇ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਥਾਂ ਸੜਕਾਂ ਜਾਮ ਕਰਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਵੇਖੋ ਰਾਜਾਂ 'ਚ ਭਾਰਤ ਬੰਦ' ਦਾ ਅਸਰ
1. ਪੱਛਮੀ ਬੰਗਾਲ - ਰਾਜਧਾਨੀ ਕੋਲਕਾਤਾ ਵਿੱਚ 'ਭਾਰਤ ਬੰਦ' ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰ ਰਹੀਆਂ ਖੱਬੇ ਪੱਖੀ ਪਾਰਟੀਆਂ ਨੇ ਜਾਧਵਪੁਰ ਵਿੱਚ ਰੇਲ ਰੋਕੀ।
2. . ਆਂਧਰਾ ਪ੍ਰਦੇਸ਼ - ਖੱਬੇ ਪੱਖੀ ਪਾਰਟੀਆਂ ਨੇ ਆਂਧਰਾ ਪ੍ਰਦੇਸ਼ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਬੁਲਾਏ ਗਏ 'ਭਾਰਤ ਬੰਦ' ਦੇ ਸਮਰਥਨ ਵਿੱਚ ਵਿਸ਼ਾਖਾਪਟਨਮ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ।
3. ਬਿਹਾਰ- ਹਾਜੀਪੁਰ, ਜਹਾਨਾਬਾਦ, ਖਗੜੀਆ, ਦਰਭੰਗਾ ਤੇ ਹੋਰ ਜ਼ਿਲ੍ਹਿਆਂ ਵਿੱਚ, ਕਿਸਾਨ ਅਤੇ ਵਿਸ਼ਾਲ ਗੱਠਜੋੜ ਦੇ ਵਰਕਰ ਸਵੇਰੇ ਤੋਂ ਹੀ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਤੇ ਬੰਦ ਨੂੰ ਸਫਲ ਬਣਾਉਣ ਲਈ ਸੜਕਾਂ ਤੇ ਜੁਟੇ ਹੋਏ ਹਨ।
4. ਉੱਤਰ ਪ੍ਰਦੇਸ਼ - ਸਮਾਜਵਾਦੀ ਪਾਰਟੀ ਦੇ ਵਰਕਰਾਂ ਨੇ ਕਿਸਾਨਾਂ ਦੇ ਭਾਰਤ ਬੰਦ ਦੇ ਸਮਰਥਨ ਵਿੱਚ ਪ੍ਰਿਆਗਰਾਜ ਵਿੱਚ ਰੇਲ ਰੋਕ ਦਿੱਤੀ। ਮਜ਼ਦੂਰ ਰੇਲ ਪਟੜੀਆਂ 'ਤੇ ਨਾਅਰੇਬਾਜ਼ੀ ਕਰ ਰਹੇ ਹਨ।
5. ਪੰਜਾਬ - ਭਾਰਤ ਬੰਦ ਦੇ ਸਮਰਥਨ ਵਿੱਚ ਦੁਕਾਨਾਂ ਬੰਦ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ, "ਦੁਕਾਨਾਂ ਲਗਪਗ ਬੰਦ ਹਨ, ਐਮਰਜੈਂਸੀ ਸੇਵਾ ਬਹਾਲ ਹੈ। ਲੋਕ ਆਪਣੀ ਮਰਜ਼ੀ ਨਾਲ ਸ਼ਟਰ ਬੰਦ ਕਰ ਰਹੇ ਹਨ।"
#ਗੁਰਦਾਸਪੁਰ 'ਚ ਬੰਦ ਅਸਰ
ਗੁਰਦਾਸਪੁਰ ਦੇ ਬਟਾਲਾ ਦੀ ਮੁੱਖ ਸਬਜ਼ੀ ਮੰਡੀ 'ਚ ਕੰਮਕਾਜ਼ ਬਿਲਕੁਲ ਬੰਦ ਰਿਹਾ ਅਤੇ ਆੜਤੀਆਂ ਦਾ ਕਹਿਣਾ ਹੈ ਕਿ ਅੱਜ ਦੇ ਬੰਦ ਦਾ ਸਮਰਥਨ ਦੇਣ ਦਾ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਸੀ। ਕਿਉਂਕਿ ਜੇਕਰ ਇਹ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਉਨ੍ਹਾਂ 'ਤੇ ਵੀ ਇਨ੍ਹਾਂ ਖੇਤੀ ਕਾਨੂੰਨਾਂ ਦਾ ਸਿੱਧਾ ਅਸਰ ਉਨ੍ਹਾਂ ਦੇ ਵਰਗ 'ਤੇ ਵੀ ਹੋਵੇਗਾ। ਇਸ ਦੇ ਨਾਲ ਹੀ ਬੱਸਾਂ ਦੀ ਆਵਾਜਾਈ ਵੀ ਠੱਪ ਦੇਖਣ ਨੂੰ ਮਿਲ ਰਹੀ ਹੈ ਅਤੇ ਬੱਸ ਸਟੈਂਡ 'ਚ ਪਨਬਸ ਅਤੇ ਨਿਜੀ ਬੱਸਾਂ ਬੰਦ ਦੇਖਣ ਨੂੰ ਮਿਲ ਰਹੀਆਂ ਹਨ।
#ਲੁਧਿਆਣਾ
ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦਾ ਲੁਧਿਆਣਾ ਵਿਚ ਅਸਰ ਵੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਦੇ ਤਕਰੀਬਨ ਸਾਰੇ ਬਾਜ਼ਾਰ ਬੰਦ ਹਨ। ਜਦਕਿ ਸੜਕਾਂ ਤੇ ਵੀ ਆਵਾਜਾਈ ਘੱਟ ਨਜ਼ਰ ਆ ਰਹੀ ਹੈ ਬੰਦ ਦੇ ਮੱਦੇਨਜ਼ਰ ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਾਰੇ ਮੁੱਖ ਚੌਂਕਾਂ ਤੇ ਪੁਲਿਸ ਉੱਚ ਅਧਿਕਾਰੀਆਂ ਦੀ ਤੈਨਾਤੀ ਕੀਤੀ ਗਈ ਹੈ।
#ਅੰਮ੍ਰਿਤਸਰ
ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦਾ ਅਸਰ ਅੰਮ੍ਰਿਤਸਰ ਵਿਚ ਦੇਖਣ ਨੂੰ ਮਿਲ ਰਿਹਾ ਹੈ। ਅੰਮ੍ਰਿਤਸਰ ਦਾ ਬੱਸ ਅੱਡਾ ਸੁੰਨ ਪਿਆ ਹੈ ਤੇ ਸਥਾਨਕ ਹਾਲ ਗੇਟ ਦੇ ਬਾਹਰ ਭਾਰੀ ਪੁਲਿਸ ਤਾਇਨਾਤ ਹੈ।