ਕਿਸਾਨ ਅੰਦੋਲਨ ਦੀ ਹਿਮਾਇਤ 'ਚ ਕੇਰਲ ਸਰਕਾਰ, ਸੁਪਰੀਮ ਕੋਰਟ 'ਚ ਕਰੇਗੀ ਪਟੀਸ਼ਨ ਦਾਇਰ
Published : Dec 8, 2020, 11:32 am IST
Updated : Dec 8, 2020, 11:32 am IST
SHARE ARTICLE
Kerala cm
Kerala cm

ਕੇਰਲ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਤਿਆਰੀ ਕਰ ਲਈ ਹੈ।

ਨਵੀਂ ਦਿੱਲੀ: ਦਿੱਲੀ ਦੀਆਂ ਹੱਦਾਂ ਤੇ ਕਿਸਾਨਾਂ ਦਾ ਅੰਦੋਲਨ ਅੱਜ 13ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਕਿਸਾਨ ਜਥੇਬੰਦੀਆਂ ਲੰਬੇ ਸਮੇਂ ਤੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਦਰਸ਼ਨ ਕਰ ਰਹੇ ਹਨ। ਹੁਣ ਇਸ ਅੰਦੋਲਨ ਵਿੱਚ ਕੇਰਲ ਸਰਕਾਰ ਨੇ ਕਿਸਾਨਾਂ ਦੀ ਹਿਮਾਇਤ ਕੀਤੀ ਹੈ। ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਾਨ ਸ਼ੁਰੂ ਤੋਂ ਹੀ ਨਵੇਂ ਖੇਤੀ ਕਾਨੂੰਨਾਂ ਤੇ ਆਪਣਾ ਸਖ਼ਤ ਰੁਖ ਦਿਖਾ ਰਹੇ ਸੀ। ਇਸ ਦੌਰਾਨ ਹੁਣ ਕੇਰਲ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਤਿਆਰੀ ਕਰ ਲਈ ਹੈ।

Kerala CM

ਕੇਰਲ ਦੇ ਖੇਤੀਬਾੜੀ ਮੰਤਰੀ ਵੀ ਐਸ ਸੁਨੀਲ ਕੁਮਾਰ ਦਾ ਕਹਿਣਾ ਹੈ "ਜਦੋਂ ਤੋਂ ਸੰਸਦ ਨੇ ਵਿਵਾਦਤ ਖੇਤੀ ਬਿੱਲ ਨੂੰ ਪਾਸ ਕੀਤਾ ਹੈ, ਉਦੋਂ ਤੋਂ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਇਸ ਦੇ ਵਿਰੁੱਧ ਹਨ। ਇਸ ਦੇ ਨਾਲ ਹੀ ਕੇਰਲ ਸਰਕਾਰ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰੇਗੀ, ਜਿਸ ਨਾਲ ਨਵੇਂ ਖੇਤੀ ਕਾਨੂੰਨ ਵਿਰੁੱਧ ਆਪਣਾ ਸਖ਼ਤ ਸਟੈਂਡ ਦੁਹਰਾਇਆ ਜਾਵੇਗਾ।

Farmers continue to hold a sit-in protest at Singhu Border

ਵੀਐਸ ਸੁਨੀਲ ਕੁਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ‘ਨਵੇਂ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹਨ ਅਤੇ ਕੇਰਲ ਸਰਕਾਰ ਉਨ੍ਹਾਂ ਨੂੰ ਕਿਸੇ ਕੀਮਤ ‘ਤੇ ਲਾਗੂ ਨਹੀਂ ਕਰੇਗੀ। ਕੁਮਾਰ ਨੇ ਕਿਹਾ, "ਅਸੀਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਵਾਂਗੇ ਅਤੇ ਇਸ ਤੋਂ ਹੋਣ ਵਾਲੇ ਨਤੀਜਿਆਂ ਦਾ ਸਾਹਮਣਾ ਕਰਨ ਲਈ ਤਿਆਰ ਹਾਂ। ਰਾਜ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਮਾਮਲਿਆਂ ਵਿੱਚ ਕੇਂਦਰ ਦਾ ਕੋਈ ਦਖਲ ਨਹੀਂ ਹੈ।"

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement