ਕਿਸਾਨਾਂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਮੁਲਾਕਾਤ ਖਤਮ
Published : Dec 8, 2020, 11:25 pm IST
Updated : Dec 8, 2020, 11:25 pm IST
SHARE ARTICLE
amit shah
amit shah

ਸਰਕਾਰ ਕੱਲ੍ਹ ਨਵਾਂ ਪ੍ਰਸਤਾਵ ਦੇਵੇਗੀ,ਮੁਲਾਕਾਤ ਨਹੀਂ ਹੋਵੇਗੀ

ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਿਸਾਨਾਂ ਵਿਚਾਲੇ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਮੀਟਿੰਗ ਖ਼ਤਮ ਹੋ ਗਈ ਹੈ। ਕਿਸਾਨ ਆਗੂ ਮੀਟਿੰਗ ਤੋਂ ਬਾਹਰ ਆ ਗਏ ਹਨ। ਕਿਸਾਨਾਂ ਅਤੇ ਸਰਕਾਰ ਦਰਮਿਆਨ ਮੁਲਾਕਾਤ ਤਕਰੀਬਨ ਦੋ ਘੰਟੇ ਚੱਲੀ। ਕਿਸਾਨ ਨੇਤਾਵਾਂ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਸਰਕਾਰ ਭਲਕੇ ਸੋਧ ਬਾਰੇ ਲਿਖਤੀ ਪ੍ਰਸਤਾਵ ਦੇਵੇਗੀ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਰੋਸਾ ਦਿੱਤਾ ਹੈ ਕਿ ਉਹ ਲਿਖਤੀ ਰੂਪ ਵਿੱਚ ਸੋਧਾਂ ਦਾ ਪ੍ਰਸਤਾਵ ਦੇਣਗੇ। ਇਸ ਮੀਟਿੰਗ ਵਿੱਚ ਵਣਜ ਮੰਤਰੀ ਪਿਯੂਸ਼ ਗੋਇਲ ਵੀ ਮੌਜੂਦ ਸਨ।

photophotoਕਿਸਾਨ ਆਗੂ ਹਨਨ ਮੂਲਾ ਨੇ ਕਿਹਾ ਕਿ ਸਰਕਾਰ ਭਲਕੇ ਨਹੀਂ ਮਿਲੇਗੀ। ਸਰਕਾਰ ਭਲਕੇ ਇੱਕ ਨਵਾਂ ਪ੍ਰਸਤਾਵ ਲਵੇਗੀ। ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਸੋਮਵਾਰ ਨੂੰ ਸਰਕਾਰ ਵੱਲੋਂ ਇੱਕ ਨਵਾਂ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੇ ਪ੍ਰਸਤਾਵ ‘ਤੇ ਮਿਲਾਂਗੇ। ਇਸ ਦੇ ਨਾਲ ਹੀ ਸੂਤਰਾਂ ਨੇ ਕਿਹਾ ਕਿ ਸਰਕਾਰ ਕਾਨੂੰਨ ਵਾਪਸ ਨਹੀਂ ਲਵੇਗੀ। ਸਰਕਾਰ ਏਪੀਐਮਸੀ ‘ਤੇ ਕਿਸਾਨ ਸੰਗਠਨਾਂ ਨੂੰ ਨਵੀਂ ਤਜਵੀਜ਼ ਦੇਵੇਗੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement