
ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ, ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨਾ ਸ਼੍ਰੋਮਣੀ ਅਕਾਲੀ ਦਲ ਦਾ ਫਰਜ਼ ਹੈ।
ਨਵੀਂ ਦਿੱਲੀ :ਲੰਕੇਸ਼ ਤ੍ਰਿਖਾ:ਸ਼੍ਰੋਮਣੀ ਅਕਾਲੀ ਦਲ ਇਤਿਹਾਸਕ ਪਾਰਟੀ ਹੈ ਜਿਸ ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਗੁਰਦੁਆਰਾ ਸਿੱਖ ਮਨੇਜਮੈਟ ਕਮੇਟੀ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਬਾਰਡਰ ‘ਤੇ ਸਪੋਕਸਮੈਨ ਦੇ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ ।
Amit Shahਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦਾ ਸੰਘਰਸ਼ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਲੜ ਰਹੀਆਂ ਹਨ । ਸੰਘਰਸ਼ ਦੀ ਜਿੱਤ ਦਾ ਸਿਹਰਾ ਵੀ ਕਿਸਾਨ ਜਥੇਬੰਦੀਆਂ ਸਿਰ ਹੀ ਸਜੇਗਾ, ਸ਼੍ਰੋਮਣੀ ਅਕਾਲੀ ਦਲ ਇਸ ਸੰਘਰਸ਼ ਦੀ ਜਿੱਤ ਦਾ ਕਦੇ ਵੀ ਦਾਅਵਾ ਨਹੀਂ ਕਰੇਗੀ । ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ, ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨਾ ਸ਼੍ਰੋਮਣੀ ਅਕਾਲੀ ਦਲ ਦਾ ਫਰਜ਼ ਹੈ।
farmerਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਅਤ ਦੀ ਹਮੇਸ਼ਾਂ ਗੱਲ ਕਰਦੀ ਰਹੀ ਹੈ, ਦੇਸ਼ ਵਿਚ ਇਕੋ ਇਕ ਪਾਰਟੀ ਹੈ, ਜਿਹੜੀ ਪੰਜਾਬੀਅਤ ਦੀ ਗੱਲ ਕਰਦੀ ਹੈ, ਉਹ ਹੈ, ਸ਼੍ਰੋਮਣੀ ਅਕਾਲੀ ਦਲ। ਉਨ੍ਹਾਂ ਕੇਜਰੀਵਾਲ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਕੇਜਰੀਵਾਲ ਸਰਕਾਰ ਕਿਸਾਨ ਪੱਖੀ ਹੋਣ ਦਾ ਦਾਅਵਾ ਕਰ ਰਹੀ ਹੈ, ਦੂਸਰੇ ਪਾਸੇ ਕੀਤੀ ਖੇਤੀ ਬਾੜੀ ਬਿੱਲ ਦੇ ਵਿਰੋਧੀ ਕਾਨੂੰਨਾਂ ਨੂੰ ਦਿੱਲੀ ਵਿੱਚ ਲਾਗੂ ਕਰ ਕੇ ਬੀਜੇਪੀ ਦੀ ਸੋਚ ਤੇ ਪਹਿਰਾ ਦੇ ਰਹੀ ਹੈ
Parkash singh badal with Sukhbir Singh Badalਉਨ੍ਹਾਂ ਕਿਹਾ ਕਿ ਸੱਤ ਕਿਸਾਨ ਜਥੇਬੰਦੀਆਂ ਬਹੁਤ ਹੀ ਗੰਭੀਰਤਾ ਨਾਲ ਲੜ ਰਹੇ ਹਨ ਇਸ ਦੌਰਾਨ ਜਿੱਥੇ ਵਧੀਆ ਜੇਸ ਅਤੇ ਹੋਸ਼ ਤੋਂ ਕੰਮ ਲੈ ਰਹੀਆਂ ਹਨ। ਕਿਸਾਨ ਜਥੇਬੰਦੀਆਂ ਦੀ ਇਹ ਜਿੱਤ ਯਕੀਨੀ ਹੈ।