ਰਵਨੀਤ ਬਿੱਟੂ ਨੇ ਦਿੱਲੀ 'ਚ ਗੁਰੂ ਤੇਗ ਬਹਾਦਰ ਜੀ ਦੇ ਨਾਂਅ 'ਤੇ ਯੂਨੀਵਰਸਿਟੀ ਬਣਾਉਣ ਦੀ ਕੀਤੀ ਮੰਗ
Published : Dec 8, 2021, 3:28 pm IST
Updated : Dec 8, 2021, 3:28 pm IST
SHARE ARTICLE
Ravneet Bittu
Ravneet Bittu

ਬੁੱਧਵਾਰ ਨੂੰ ਲੋਕ ਸਭਾ ਵਿਚ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਨੂੰ ਸਮਰਪਿਤ ਰਾਸ਼ਟਰੀ ਰਾਜਧਾਨੀ ਵਿਚ ਯੂਨੀਵਰਸਿਟੀ ਬਣਾਉਣ ਦੀ ਮੰਗ ਉੱਠੀ।

ਨਵੀਂ ਦਿੱਲੀ: ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਬੁੱਧਵਾਰ ਨੂੰ ਲੋਕ ਸਭਾ ਵਿਚ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਨੂੰ ਸਮਰਪਿਤ ਰਾਸ਼ਟਰੀ ਰਾਜਧਾਨੀ ਵਿਚ ਯੂਨੀਵਰਸਿਟੀ ਬਣਾਉਣ ਦੀ ਮੰਗ ਉੱਠੀ। ਸਿਫਰ ਕਾਲ ਦੌਰਾਨ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਗਿੱਲ, ਅਕਾਲੀ ਦਲ ਦੀ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਭਾਜਪਾ ਮੈਂਬਰ ਐੱਸਐੱਸ ਆਹਲੂਵਾਲੀਆ ਨੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕੀਤਾ।

Ravneet BittuRavneet Bittu

ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਕਿਹਾ, “ਮੈਂ ਮੰਗ ਕਰਦਾ ਹਾਂ ਕਿ ਗੁਰੂ ਤੇਗ ਬਹਾਦਰ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਲਈ ਦਿੱਲੀ ਵਿਚ ਇਕ ਰਾਸ਼ਟਰੀ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇ”। ਰਵਨੀਤ ਸਿੰਘ ਬਿੱਟੂ ਨੇ ਕਿਹਾ, “ਸਿੱਖ ਗੁਰੂਆਂ ਨੇ ਸਾਰਿਆਂ ਲਈ ਕੁਰਬਾਨੀਆਂ ਦਿੱਤੀਆਂ। ਗੁਰੂ ਸਾਰਿਆਂ ਦੇ ਹੁੰਦੇ ਹੈ। ਉਹਨਾਂ ਨੇ ਮਨੁੱਖੀ ਅਧਿਕਾਰਾਂ, ਸ਼ਾਂਤੀ ਅਤੇ ਸਦਭਾਵਨਾ ਲਈ ਕੁਰਬਾਨੀ ਦਿੱਤੀ ਸੀ।"

Jasbir Singh DimpaJasbir Singh Dimpa

ਕਾਂਗਰਸ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ। ਇਸ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ, "ਉਹਨਾਂ ਦੀ ਸ਼ਹਾਦਤ ਨੂੰ ਸਭ ਯਾਦ ਕਰਦੇ ਹਨ।" ਖਡੂਰ ਸਾਹਿਬ ਤੋਂ ਕਾਂਗਰਸੀ ਮੈਂਬਰ ਜਸਬੀਰ ਸਿੰਘ ਗਿੱਲ ਨੇ ਸਰਕਾਰ ਨੂੰ ਸਿੱਖ ਗੁਰੂ ਦੇ ਸਨਮਾਨ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਸਠਿਆਲਾ ਵਿਚ ਗੁਰੂ ਤੇਗ ਬਹਾਦਰ ਹੈਂਡੀਕਰਾਫਟ ਇੰਸਟੀਚਿਊਟ ਦੀ ਸਥਾਪਨਾ ਕਰਨ ਦੀ ਅਪੀਲ ਕੀਤੀ ਹੈ।

Harsimrat Badal Harsimrat Badal

ਉਹਨਾਂ ਕਿਹਾ ਕਿ ਅੰਮ੍ਰਿਤਸਰ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪਹਿਲਾਂ ਹੀ ਇਸ ਸਬੰਧੀ ਪ੍ਰਸਤਾਵ ਭੇਜਿਆ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ ਸੰਸਥਾ ਦੀ ਸਥਾਪਨਾ ਲਈ ਜ਼ਮੀਨ ਅਤੇ ਇਮਾਰਤ ਅਲਾਟ ਕਰੇਗੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement