ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਚੋਣ ਨਤੀਜੇ ਅੱਜ

By : GAGANDEEP

Published : Dec 8, 2022, 7:19 am IST
Updated : Dec 8, 2022, 7:56 am IST
SHARE ARTICLE
photo
photo

ਸਵੇਰੇ 8 ਵਜੇ ਹੋਵੇਗੀ ਵੋਟਾਂ ਦੀ ਗਿਣਤੀ

 

ਨਵੀਂ ਦਿੱਲੀ: ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ ਦੀ ਵੋਟਾਂ ਦੀ ਗਿਣਤੀ ਵੀਰਵਾਰ ਭਾਵ ਅੱਜ ਸਖ਼ਤ ਸੁਰੱਖਿਆ ਦਰਮਿਆਨ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਅਧਿਕਾਰਤ ਸੂਤਰਾਂ ਮੁਤਾਬਕ ਹਿਮਾਚਲ ’ਚ ਸਵੇਰੇ 8 ਵਜੇ 59 ਥਾਵਾਂ ’ਤੇ 68 ਵੋਟਿੰਗ ਕੇਂਦਰਾਂ ’ਤੇ ਵੋਟਿੰਗ ਸ਼ੁਰੂ ਹੋਵੇਗੀ। ਸੂਬੇ ਦੀ 68 ਮੈਂਬਰੀ ਵਿਧਾਨਸਭਾ ਲਈ ਬੀਤੀ 12 ਨਵੰਬਰ ਨੂੰ ਚੋਣਾਂ ਹੋਈਆਂ ਸਨ, ਜਿਸ ’ਚ 412 ਉਮੀਦਵਾਰਾਂ ਦੀ ਸਿਆਸੀ ਕਿਸਮਤ ਵੋਟਿੰਗ ਮਸ਼ੀਨਾ ’ਚ ਕੈਦ ਹੈ।

 ਹਿਮਾਚਲ ਦੇ ਚੋਣ ਦੰਗਲ ’ਚ ਭਾਜਪਾ ਅਤੇ ਕਾਂਗਰਸ ਤੋਂ ਇਲਾਵਾ ਆਮ ਆਦਮੀ ਪਾਰਟੀ, ਮਾਕਸਵਾਦੀ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਕਈ ਆਜ਼ਾਦ ਉਮੀਦਵਾਰ ਉਤਰੇ ਸਨ। ਇਨ੍ਹਾਂ ’ਚ 388 ਪੁਰਸ਼ ਅਤੇ 24 ਮਹਿਲਾ ਉਮੀਦਵਾਰ ਹਨ। ਇਸ ਵਾਰ ਵਿਧਾਨ ਸਭਾ ਚੋਣਾਂ ’ਚ 76.6 ਫ਼ੀਸਦੀ ਵੋਟਰਾਂ ਨੇ ਵੋਟਿੰਗ ਕੇਂਦਰਾਂ ’ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਕੇ ਇਤਿਹਾਸ ਰਚ ਦਿਤਾ ਸੀ। 

ਉੱਥੇ ਹੀ ਗੁਜਰਾਤ ਵਿਧਾਨਸਭਾ ਚੋਣਾਂ ਦੀ ਵੋਟਾਂ ਦੀ ਗਿਣਤੀ ਵੀ ਅੱਜ ਹੀ ਹੋਣੀ ਹੈ। ਭਾਜਪਾ ਸ਼ਾਸਤ ਇਸ ਸੂਬੇ ਦੇ 33 ਜ਼ਿਲ੍ਹਿਆਂ ਦੀਆਂ 182 ਸੀਟਾਂ ਲਈ ਚੋਣਾਂ 2 ਪੜਾਵਾਂ ’ਚ 1 ਦਸੰਬਰ ਅਤੇ 5 ਦਸੰਬਰ ਨੂੰ ਹੋਈਆਂ ਸਨ। ਇਕ ਅਧਿਕਾਰੀ ਮੁਤਾਬਕ 182 ਵਿਧਾਨ ਸਭਾ ਸੀਟਾਂ ਲਈ 37 ਵੋਟਿੰਗ ਕੇਂਦਰਾਂ ’ਤੇ ਵੀਰਵਾਰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਗੁਜਰਾਤ ਵਿਚ ਵੀ ਭਾਜਪਾ ਅਤੇ ਕਾਂਗਰਸ ਵਿਚਾਲੇ ਮੁੱਖ ਮੁਕਾਬਲਾ ਹੁੰਦਾ ਰਿਹਾ ਹੈ। ਹਾਲਾਂਕਿ ਇਸ ਵਾਰ ਆਮ ਆਦਮੀ ਪਾਰਟੀ (ਆਪ) ਦੇ ਚੋਣ ਮੈਦਾਨ ’ਚ ਉਤਰਨ ਨਾਲ ਸੂਬੇ ਵਿਚ ਤਕੋਣਾ ਮੁਕਾਬਲਾ ਵੇਖਣ ਨੂੰ ਮਿਲਿਆ। 

ਗੁਜਰਾਤ ’ਚ ਬਹੁਮਤ ਲਈ 92 ਸੀਟਾਂ ’ਤੇ ਜਿੱਤ ਜ਼ਰੂਰੀ ਹੈ। ਗੁਜਰਾਤ ’ਚ ਇਸ ਵਾਰ 66.31 ਫ਼ੀਸਦੀ ਵੋਟਾਂ ਦਰਜ ਕੀਤੀਆਂ ਗਈਆਂ, ਜੋ ਕਿ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਪਈਆਂ 71.28 ਫ਼ੀਸਦੀ ਵੋਟਾਂ ਤੋਂ ਘੱਟ ਹੈ।     (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement