
ਅਧਿਕਾਰੀ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਨੇ ਪੰਜਾਬ ਵਿਚ ਹਮਲੇ ਕਰਨ ਲਈ ਆਪਣੇ ਕਰੀਬੀ ਸਾਥੀਆਂ ਨਾਲ ਮਿਲ ਕੇ ਇਕ ਗਰੁੱਪ ਬਣਾਇਆ ਸੀ।
ਨਵੀਂ ਦਿੱਲੀ: ਕੌਮੀ ਜਾਂਚ ਏਜੰਸੀ ਨੇ ਪੰਜਾਬ ਵਿਚ 2019 ਦੇ ਤਰਨਤਾਰਨ ਬੰਬ ਧਮਾਕੇ ਦੇ ਮੁੱਖ ਸਾਜ਼ਿਸ਼ਕਰਤਾ ਨੂੰ ਵਿਆਨਾ ਤੋਂ ਹਵਾਲਗੀ ਤੋਂ ਬਾਅਦ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਕੇਂਦਰੀ ਜਾਂਚ ਏਜੰਸੀ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਐਨਆਈਏ ਦੇ ਇਕ ਸਰਕਾਰੀ ਬੁਲਾਰੇ ਅਨੁਸਾਰ ਜਾਂਚ ਏਜੰਸੀ ਨੇ ਬਿਕਰਮਜੀਤ ਸਿੰਘ ਉਰਫ਼ ਬਿੱਕਰ ਬਾਬਾ ਨੂੰ ਭਾਰਤ ਵਾਪਸ ਲਿਆਉਣ ਲਈ ਇਕ ਟੀਮ ਆਸਟਰੀਆ ਭੇਜੀ ਸੀ। ਅਧਿਕਾਰੀ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਨੇ ਪੰਜਾਬ ਵਿਚ ਹਮਲੇ ਕਰਨ ਲਈ ਆਪਣੇ ਕਰੀਬੀ ਸਾਥੀਆਂ ਨਾਲ ਮਿਲ ਕੇ ਇਕ ਗਰੁੱਪ ਬਣਾਇਆ ਸੀ।
ਬੁਲਾਰੇ ਨੇ ਦੱਸਿਆ ਕਿ ਮੋਹਾਲੀ ਦੀ ਇਕ ਵਿਸ਼ੇਸ਼ ਐਨਆਈਏ ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਉਸ ਵਿਰੁੱਧ ਰੈੱਡ ਕਾਰਨਰ ਨੋਟਿਸ ਦੇ ਆਧਾਰ 'ਤੇ ਉਸ ਨੂੰ ਆਸਟ੍ਰੀਆ ਦੇ ਸ਼ਹਿਰ ਲਿਨਜ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।