
Supreme Court News: ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਰਾਬ ਬਣਾਉਣ ਵਾਲੀ ਕੰਪਨੀ ਪਰਨੋਡ ਰਿਕਾਰਡ ਦੇ ਖੇਤਰੀ ਮੈਨੇਜਰ ਬੇਨੋਏ ਬਾਬੂ ਨੂੰ ਜ਼ਮਾਨਤ ਦੇ ਦਿਤੀ ਹੈ।
Cannot be kept in jail for a long time before trial News in punjabi: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਰਾਬ ਬਣਾਉਣ ਵਾਲੀ ਕੰਪਨੀ ਪਰਨੋਡ ਰਿਕਾਰਡ ਦੇ ਖੇਤਰੀ ਮੈਨੇਜਰ ਬੇਨੋਏ ਬਾਬੂ ਨੂੰ ਜ਼ਮਾਨਤ ਦੇ ਦਿਤੀ ਹੈ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ 'ਤੇ ਵੀ ਇਸ ਮਾਮਲੇ 'ਚ ਸ਼ਾਮਲ ਹੋਣ ਦਾ ਦੋਸ਼ ਹੈ।
ਇਹ ਵੀ ਪੜ੍ਹੋ: Jalandhar SHO News: ਜਲੰਧਰ 'ਚ ਰਿਸ਼ਵਤ ਲੈਣ ਦੇ ਇਕ ਮਾਮਲੇ ਵਿਚ SHO ਰਾਜੇਸ਼ ਕੁਮਾਰ ਨੂੰ ਹਿਰਾਸਤ 'ਚ ਲਿਆ
ਸੁਪਰੀਮ ਕੋਰਟ ਦਾ ਮੰਨਣਾ ਹੈ ਕਿ ਮਾਮਲੇ ਦੀ ਸੁਣਵਾਈ ਸ਼ੁਰੂ ਨਹੀਂ ਹੋਈ ਹੈ ਅਤੇ ਦੋਸ਼ ਤੈਅ ਨਹੀਂ ਹੋਏ ਹਨ। ਸੁਪਰੀਮ ਕੋਰਟ ਨੇ ਉਸ ਨੂੰ ਇਹ ਨੋਟ ਕਰਦੇ ਹੋਏ ਜ਼ਮਾਨਤ ਦਿਤੀ ਕਿ ਉਹ 13 ਮਹੀਨਿਆਂ ਤੋਂ ਸਲਾਖਾਂ ਦੇ ਪਿੱਛੇ ਹੈ ਅਤੇ ਇਹ ਵੀ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਮੁਲਜ਼ਮ ਨੂੰ ਇੰਨੇ ਲੰਬੇ ਸਮੇਂ ਤੱਕ ਪ੍ਰੀ-ਟਰਾਇਲ ਹਿਰਾਸਤ ਵਿੱਚ ਨਹੀਂ ਰੱਖ ਸਕਦਾ।
ਇਹ ਵੀ ਪੜ੍ਹੋ: Indian students in Canada: ਕੈਨੇਡਾ 'ਚ ਪੜ੍ਹਾਈ ਕਰਨ ਜਾ ਰਹੇ ਵਿਦਿਆਰਥੀਆਂ ਨੂੰ ਝਟਕਾ, ਸਰਕਾਰ ਨੇ ਫੰਡਾਂ 'ਚ ਕੀਤਾ ਵਾਧਾ
ਦੱਸ ਦੇਈਏ ਕਿ ਸੀਬੀਆਈ ਨੇ ਸਿਸੋਦੀਆ ਨੂੰ ਇਸ ਸਾਲ 26 ਫਰਵਰੀ ਨੂੰ ਸ਼ਰਾਬ ਨੀਤੀ 2021-22 ਦੀ ਤਿਆਰੀ ਅਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਇਹ ਨੀਤੀ ਹੁਣ ਰੱਦ ਕਰ ਦਿੱਤੀ ਗਈ ਹੈ।