Deep Malhotra Firing: ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਬਾਹਰ ਫਾਇਰਿੰਗ ਕਾਰਨ ਵਾਲੇ ਸ਼ੂਟਰ ਗ੍ਰਿਫ਼ਤਾਰ, ਲਾਰੈਂਸ ਗੈਂਗ ਦੇ ਮੈਂਬਰ ਨੇ ਮੁਲਜ਼ਮ
Published : Dec 8, 2023, 11:05 am IST
Updated : Dec 8, 2023, 11:14 am IST
SHARE ARTICLE
Deep Malhotra Firing News Shooter From Lawrence Bishnoi Gang Arrested
Deep Malhotra Firing News Shooter From Lawrence Bishnoi Gang Arrested

ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪੰਜਾਬ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਬਾਹਰ ਗੋਲੀਬਾਰੀ ਕਰਨ ਵਿਚ ਦੋਵੇਂ ਸ਼ੂਟਰ ਸ਼ਾਮਲ ਸਨ

Deep Malhotra Firing: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕ੍ਰਾਈਮ ਬ੍ਰਾਂਚ ਨੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਉਹੀ ਸ਼ੂਟਰ ਹਨ ਜੋ 3 ਦਸੰਬਰ 2023 ਨੂੰ ਪੰਜਾਬ ਦੇ ਇਕ ਸਾਬਕਾ ਵਿਧਾਇਕ ਦੇ ਪੰਜਾਬੀ ਬਾਗ ਦੇ ਘਰ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਵਿਚ ਸ਼ਾਮਲ ਸਨ। ਇਨ੍ਹਾਂ ਸ਼ੂਟਰਾਂ ਦੇ ਨਾਂਅ ਆਕਾਸ਼ ਅਤੇ ਅਖਿਲ ਹਨ ਜੋ ਹਰਿਆਣਾ ਦੇ ਸੋਨੀਪਤ ਅਤੇ ਚਰਖੀ ਦਾਦਰੀ ਦੇ ਰਹਿਣ ਵਾਲੇ ਹਨ।

ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪੰਜਾਬ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਬਾਹਰ ਗੋਲੀਬਾਰੀ ਕਰਨ ਵਿਚ ਦੋਵੇਂ ਸ਼ੂਟਰ ਸ਼ਾਮਲ ਸਨ ਅਤੇ ਇਹ ਕੰਮ ਗੋਲਡੀ ਬਰਾੜ ਦੇ ਇਸ਼ਾਰੇ 'ਤੇ ਕੀਤਾ ਗਿਆ ਸੀ। ਸੂਤਰਾਂ ਅਨੁਸਾਰ ਗੋਲਡੀ ਬਰਾੜ ਨੇ ਸਾਬਕਾ ਵਿਧਾਇਕ ਨੂੰ ਧਮਕੀ ਭਰੇ ਵੌਇਸ ਨੋਟ ਭੇਜੇ ਸਨ।

ਦੱਸ ਦੇਈਏ ਕਿ ਦੀਪ ਮਲਹੋਤਰਾ ਦਾ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿਚ ਸ਼ਰਾਬ ਦਾ ਕਾਰੋਬਾਰ ਹੈ। ਦੀਪ ਮਲਹੋਤਰਾ ਦੇ ਬੇਟੇ ਗੌਤਮ ਮਲਹੋਤਰਾ ਦਾ ਨਾਂਅ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਸਾਹਮਣੇ ਆਇਆ ਸੀ ਅਤੇ ਉਸ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਉਸ ਦੇ ਟਿਕਾਣਿਆਂ 'ਤੇ ਇਨਕਮ ਟੈਕਸ ਦੇ ਛਾਪੇ ਵੀ ਮਾਰੇ ਗਏ ਸਨ। 2012 ਵਿਚ ਦੀਪ ਮਲਹੋਤਰਾ ਨੇ ਫਰੀਦਕੋਟ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਦਿੱਗਜ ਆਗੂ ਅਤੇ ਸਾਬਕਾ ਮੰਤਰੀ ਅਵਤਾਰ ਸਿੰਘ ਬਰਾੜ ਨੂੰ ਹਰਾਇਆ ਸੀ।

 (For more news apart from Deep Malhotra Firing News Shooter From Lawrence Bishnoi Gang Arrested, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਰਨਲ ਕੁੱਟਮਾਰ ਮਾਮਲੇ 'ਚ ਪਤਨੀ ਨੇ ਮੀਡੀਆ ਸਾਹਮਣੇ ਰੱਖ ਦਿੱਤੀਆਂ ਕਿਹੜੀਆਂ ਵੀਡੀਓਜ਼ ? ਦੇਖੋ Live

22 Mar 2025 3:28 PM

Khanauri border ਖੁੱਲਣ ਮਗਰੋਂ ਲੋਕ ਵੰਡ ਰਹੇ ਲੱਡੂ, ਦੇਖੋ ਰਾਹਗੀਰ ਕੀ ਬੋਲੇ ?

22 Mar 2025 3:27 PM

ਖਨੌਰੀ ਬਾਰਡਰ 'ਤੇ ਦੁਪਹਿਰ ਤੋਂ ਬਾਅਦ ਰਸਤਾ ਹੋ ਜਾਵੇਗਾ ਚਾਲੂ! ਪੁਲਿਸ ਮੁਲਾਜ਼ਮ ਟਰੈਕਟਰ ਟਰਾਲੀਆਂ ਹਟਾਉਣ ਦਾ ਕਰ ਰਹੇ ਕੰਮ

20 Mar 2025 3:33 PM

ਕਿਸਾਨਾਂ ਦੀ ਰੁਲ ਰਹੀ ਹੈ ਰਸਦ, ਮੋਰਚੇ 'ਚ ਨਹੀਂ ਰਿਹਾ ਕੋਈ ਕਿਸਾਨਾਂ ਦਾ ਰਾਸ਼ਨ ਸੰਭਾਲਣ ਵਾਲਾ, ਦੇਖੋ ਤਸਵੀਰਾਂ

20 Mar 2025 3:32 PM

Baba Raja Raj Singh ਦਾ Interview, ਕਿਹਾ -'ਪੰਥ ਵੱਲੋਂ ਨਕਾਰਿਆ ਜਾ ਚੁੱਕਿਆ Kuldeep Singh Gargaj...'

17 Mar 2025 1:28 PM
Advertisement