Mahua Moitra: TMC ਸੰਸਦ ਮੈਂਬਰ ਮਹੂਆ ਮੋਇਤਰਾ ਦੀ ਲੋਕ ਸਭਾ ਮੈਂਬਰਸ਼ਿਪ ਰੱਦ
Published : Dec 8, 2023, 3:38 pm IST
Updated : Dec 11, 2023, 3:42 pm IST
SHARE ARTICLE
Mahua Moitra
Mahua Moitra

ਚਰਚਾ ਦੌਰਾਨ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਐਥਿਕਸ ਕਮੇਟੀ ਦੀ ਸਿਫਾਰਿਸ਼ 'ਤੇ ਮਹੂਆ ਮੋਇਤਰਾ ਨੂੰ ਸਦਨ 'ਚ ਬੋਲਣ ਨਹੀਂ ਦਿੱਤਾ।

Mahua Moitra - ਪੈਸੇ ਬਦਲੇ ਸਵਾਲ ਪੁੱਛਣ ਦੇ ਮਾਮਲੇ 'ਚ ਘਿਰੇ ਹੋਏ ਟੀਐੱਮਸੀ ਸੰਸਦ ਮਹੂਆ ਮੋਇਤਰਾ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਗਈ ਹੈ। ਕਮੇਟੀ ਦੀ ਰਿਪੋਰਟ ਅਤੇ ਉਸ ਦੀ ਬਰਖ਼ਾਸਤਗੀ ਦਾ ਪ੍ਰਸਤਾਵ ਵੀ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਵੋਟਿੰਗ ਹੋਈ ਅਤੇ ਉਹਨਾਂ ਨੂੰ ਸੰਸਦ ਤੋਂ ਬਾਹਰ ਕੱਢ ਦਿੱਤਾ ਗਿਆ।    

ਚਰਚਾ ਦੌਰਾਨ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਐਥਿਕਸ ਕਮੇਟੀ ਦੀ ਸਿਫਾਰਿਸ਼ 'ਤੇ ਮਹੂਆ ਮੋਇਤਰਾ ਨੂੰ ਸਦਨ 'ਚ ਬੋਲਣ ਨਹੀਂ ਦਿੱਤਾ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਪੈਨਲ ਮੀਟਿੰਗ ਵਿਚ ਬੋਲਣ ਦਾ ਮੌਕਾ ਮਿਲਿਆ ਹੈ। ਦੱਸ ਦਈਏ ਕਿ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੋਇਤਰਾ ਦੀ ਬਰਖ਼ਾਸਤਗੀ ਲਈ ਮਤਾ ਪੇਸ਼ ਕੀਤਾ, ਜਿਸ ਨੂੰ ਸਦਨ ਨੇ ਆਵਾਜ਼ੀ ਵੋਟ ਨਾਲ ਮਨਜ਼ੂਰ ਕਰ ਲਿਆ।

ਇਸ ਤੋਂ ਪਹਿਲਾਂ ਲੋਕ ਸਭਾ ਦੀ ਨੈਤਿਕਤਾ ਕਮੇਟੀ ਦੀ ਰਿਪੋਰਟ 'ਤੇ ਚਰਚਾ ਕਰਨ ਤੋਂ ਬਾਅਦ ਸਦਨ 'ਚ ਇਸ ਨੂੰ ਮਨਜ਼ੂਰੀ ਦਿੱਤੀ ਗਈ ਸੀ, ਜਿਸ 'ਚ ਮੋਇਤਰਾ ਨੂੰ ਕੱਢਣ ਦੀ ਸਿਫਾਰਿਸ਼ ਕੀਤੀ ਗਈ ਸੀ। ਵਿਰੋਧੀ ਧਿਰ, ਖਾਸ ਕਰਕੇ ਤ੍ਰਿਣਮੂਲ ਕਾਂਗਰਸ ਨੇ ਵਾਰ-ਵਾਰ ਬੇਨਤੀ ਕੀਤੀ ਕਿ ਉਹ ਮੋਇਤਰਾ ਨੂੰ ਸਦਨ ਵਿਚ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦੇਣ, ਪਰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪਿਛਲੇ ਸੰਸਦੀ ਅਭਿਆਸ ਦਾ ਹਵਾਲਾ ਦਿੰਦੇ ਹੋਏ ਇਨਕਾਰ ਕਰ ਦਿੱਤਾ।

ਭਾਜਪਾ ਦੇ ਸੰਸਦ ਮੈਂਬਰ ਵਿਨੋਦ ਕੁਮਾਰ ਸੋਨਕਰ ਦੀ ਅਗਵਾਈ ਵਾਲੀ ਨੈਤਿਕਤਾ ਕਮੇਟੀ ਨੇ 9 ਨਵੰਬਰ ਨੂੰ ਆਪਣੀ ਬੈਠਕ ਵਿਚ 'ਪੈਸੇ ਲੈਣ ਅਤੇ ਸਦਨ ਵਿਚ ਸਵਾਲ ਪੁੱਛਣ' ਦੇ ਦੋਸ਼ ਵਿਚ ਮੋਇਤਰਾ ਨੂੰ ਲੋਕ ਸਭਾ ਤੋਂ ਬਾਹਰ ਕਰਨ ਦੀ ਸਿਫ਼ਾਰਸ਼ ਵਾਲੀ ਰਿਪੋਰਟ ਨੂੰ ਸਵੀਕਾਰ ਕਰ ਲਿਆ ਸੀ। ਕਮੇਟੀ ਦੇ ਛੇ ਮੈਂਬਰਾਂ ਨੇ ਰਿਪੋਰਟ ਦੇ ਹੱਕ ਵਿਚ ਵੋਟ ਪਾਈ। ਇਨ੍ਹਾਂ ਵਿਚ ਕਾਂਗਰਸ ਦੀ ਮੁਅੱਤਲ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਸ਼ਾਮਲ ਹੈ। ਕਮੇਟੀ ਦੇ ਚਾਰ ਵਿਰੋਧੀ ਮੈਂਬਰਾਂ ਨੇ ਰਿਪੋਰਟ 'ਤੇ ਅਸਹਿਮਤੀ ਨੋਟ ਦਿੱਤੇ ਸਨ।

ਵਿਰੋਧੀ ਧਿਰ ਦੇ ਮੈਂਬਰਾਂ ਨੇ ਰਿਪੋਰਟ ਨੂੰ 'ਫਿਕਸਡ ਮੈਚ' ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਦੀ ਸ਼ਿਕਾਇਤ ਦੇ ਸਮਰਥਨ ਲਈ 'ਸਬੂਤ ਦਾ ਇੱਕ ਟੁਕੜਾ' ਵੀ ਨਹੀਂ ਸੀ, ਜਿਸ 'ਤੇ ਕਮੇਟੀ ਨੇ ਵਿਚਾਰ ਕੀਤਾ ਸੀ।

ਇਸ ਦੇ ਨਾਲ ਹੀ ਦੱਸ ਦਈਏ ਕਿ ਮੈਂਬਰਸ਼ਿਪ ਰੱਦ ਹੋਣ ਮਗਰੋਂ ਮਹੂਆ ਮੋਇਤਰਾ ਨੇ ਵੀ ਅਪਣੀ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ''ਜੇਕਰ ਮੋਦੀ ਸਰਕਾਰ ਨੇ ਸੋਚਿਆ ਕਿ ਮੈਨੂੰ ਚੁੱਪ ਕਰਾ ਕੇ ਉਹ ਅਡਾਨੀ ਦੇ ਮੁੱਦੇ ਨੂੰ ਖ਼ਤਮ ਕਰ ਦੇਣਗੇ ਤਾਂ ਮੈਂ ਤੁਹਾਨੂੰ ਦੱਸ ਦੇਵਾਂ ਕਿ ਇਸ ਕੰਗਾਰੂ ਕੋਰਟ ਨੇ ਪੂਰੇ ਭਾਰਤ ਨੂੰ ਇਹ ਦਿਖਾ ਦਿੱਤਾ ਹੈ ਕਿ ਅਡਾਨੀ ਤੁਹਾਡੇ ਲਈ ਕਿੰਨਾ ਜ਼ਰੂਰੀ ਹੈ ਅਤੇ ਤੁਸੀਂ ਇਕ ਮਹਿਲਾ ਸੰਸਦ ਮੈਂਬਰ ਨੂੰ ਕਿਸ ਹੱਦ ਤੱਕ ਤੰਗ ਕਰ ਸਕਦੇ ਹੋ?'' ਮਹੂਆ ਮੋਇਤਰਾ ਨੇ ਕਿਹਾ ਕਿ "ਨੈਤਿਕਤਾ ਕਮੇਟੀ ਕੋਲ ਕੱਢਣ ਦੀ ਕੋਈ ਸ਼ਕਤੀ ਨਹੀਂ ਹੈ... ਇਹ ਤੁਹਾਡੇ (ਭਾਜਪਾ) ਲਈ ਅੰਤ ਦੀ ਸ਼ੁਰੂਆਤ ਹੈ।" 


 

(For more news apart from Mahua Moitra, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement