Vikramjit Singh Sahney: ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਵਿਚ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ
Published : Dec 8, 2023, 3:15 pm IST
Updated : Dec 8, 2023, 3:15 pm IST
SHARE ARTICLE
Vikramjit Singh Sahney
Vikramjit Singh Sahney

30 ਸਾਲ ਤੋਂ ਵੱਧ ਸਮਾਂ ਜੇਲ ਵਿਚ ਬਿਤਾਉਣ ਵਾਲੇ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

Vikramjit Singh Sahney:  ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਰਾਜ ਸਭਾ ਵਿਚ ਬੰਦੀ ਸਿੱਖਾਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਜੋ ਕਿ ਲੰਮੇ ਸਮੇਂ ਤੋਂ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰ ਰਿਹਾ ਹੈ ਸਾਹਨੀ ਨੇ ਕਿਹਾ ਕਿ, ਇਹ ਇਕ ਗੁੰਝਲਦਾਰ ਅਤੇ ਬਹੁਪੱਖੀ ਮੁੱਦਾ ਹੈ, ਜਿਸ ਦੀਆਂ ਜੜ੍ਹਾਂ ਇਤਿਹਾਸਕ, ਰਾਜਨੀਤਿਕ ਅਤੇ ਕਾਨੂੰਨੀ ਉਲਝਣਾਂ ਵਿਚ ਅੰਦਰ ਪਈਆਂ ਹਨ।  

ਇਹ ਮਸਲਾ ਮੁੱਖ ਕਰਕੇ ਪੰਜਾਬ ਵਿਚ ਖਾੜਕੂਵਾਦ ਨਾਲ ਜੁੜੀਆਂ ਵੱਖ-ਵੱਖ ਘਟਨਾਵਾਂ ਦੇ ਸਬੰਧ ਵਿਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨਾਲ ਜੁੜਿਆ ਹੋੲਆ ਹੈ। ਸਿੱਖ ਕੈਦੀਆਂ ਨੂੰ ਲੰਬਾ ਸਮਾਂ ਜੇਲਾਂ ਵਿਚ ਬੰਦ ਰੱਖੇ ਜਾਣ ਨਾਲ ਭਾਰਤੀ ਨਿਆਂ ਪ੍ਰਣਾਲੀ ਦੇ ਅੰਦਰ ਉਚਿਤ ਪ੍ਰਕਿਰਿਆ, ਨਿਰਪੱਖ ਸੁਣਵਾਈ ਅਤੇ ਕੈਦੀਆਂ ਨਾਲ ਕੀਤੇ ਜਾਂਦੇ ਸਲੂਕ ਨੂੰ ਲੈ ਕੇ ਚਿੰਤਾਵਾਂ ਪੈਦਾ ਹੋ ਰਹੀਆਂ ਹਨ। ਸਾਹਨੀ ਨੇ ਕਿਹਾ ਕਿ ਨਿਆਂ ਵਿਚ ਦੇਰੀ ‘ਨਿਆਂ ਦੇਣ ਤੋਂ ਇਨਕਾਰ’ ਕਰਨ ਦੇ ਬਰਾਬਰ ਹੈ।

ਸਾਹਨੀ ਨੇ ਦਸਿਆ ਕਿ ਅਸੀਂ ਪਿਛਲੇ ਦਿਨੀਂ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਨੂੰ 15 ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਹੁੰਦੇ ਦੇਖਿਆ ਹੈ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਵੀ ਦੇਖੀ ਹੈ ਜੋ 30 ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਕਰ ਦਿਤੇ ਗਏ ਸਨ। ਰਾਜ ਸਭਾ ਮੈਂਬਰ ਨੇ ਇਹ ਵੀ ਕਿਹਾ ਕਿ ਅਜਿਹੇ ਕਈ ਮਾਮਲੇ ਹਨ ਕਿ ਦੋਸ਼ੀਆਂ ਨੇ ਘਿਨਾਉਣੇ ਅਪਰਾਧ ਕੀਤੇ ਹੋਏ ਹਨ ਪਰ ਉਨ੍ਹਾਂ ਨੂੰ ਸਾਲ ਵਿਚ 3-4 ਵਾਰ ਵਾਰ-ਵਾਰ ਪੈਰੋਲ ਦਿਤੀ ਜਾਂਦੀ ਹੈ।

ਉਨ੍ਹਾਂ ਮੰਗ ਕੀਤੀ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਸਮੇਂ ਤੋਂ ਪਹਿਲਾਂ ਰਿਹਾਈ ਦੇ ਅਜਿਹੇ ਕੇਸਾਂ ਦਾ ਫੈਸਲਾ ਕਰਨ ਲਈ ਰਾਸ਼ਟਰੀ ਪੱਧਰ ‘ਤੇ ਇਕੋ ਕਿਹੇ ਮਾਪਦੰਡ ਜਾਂ ਨੀਤੀ ਹੋਣੀ ਚਾਹੀਦੀ ਹੈ ਤਾਂ ਜੋ ਅਜਿਹੇ ਕੇਸਾਂ ਦਾ ਫੈਸਲਾ ਕਰਦੇ ਸਮੇਂ ਇਕਸਾਰਤਾ ਬਣੀ ਰਹੇ। ਸਾਹਨੀ ਨੇ ਸਦਨ ਦਾ ਧਿਆਨ ਇਸ ਤੱਥ ਵੱਲ ਦਿਵਾਇਆ ਕਿ ਕੇਂਦਰ ਸਰਕਾਰ ਵਲੋਂ 11 ਅਕਤੂਬਰ, 2019 ਨੂੰ ਜਾਰੀ ਕੀਤੇ ਗਏ ਇਕ ਨੋਟੀਫਿਕੇਸ਼ਨ ਵਿਚ ਕੁੱਝ ਕੈਦੀਆਂ ਜਿਵੇਂ ਗੁਰਦੀਪ ਸਿੰਘ ਖੇੜਾ ਅਤੇ ਦਵਿੰਦਰ ਪਾਲ ਭੁੱਲਰ  ਦੀ ਰਿਹਾਈ ਨੂੰ ਮਨਜ਼ੂਰੀ ਦੇ ਦਿਤੀ ਸੀ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨਾ ਮਨਜ਼ੂਰ ਕੀਤਾ ਸੀ ਇਸ ਫੈਸਲੇ ਉਤੇ ਅੱਜ ਤਕ ਅਮਲ ਨਹੀਂ ਹੋ ਸਕਿਆ ਹੈ। ਇਨ੍ਹਾਂ ਬੰਦੀ ਸਿੱਖਾਂ ਨੂੰ ਪਿਛਲੇ 30 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸਲਾਖਾਂ ਪਿੱਛੇ ਡੱਕਿਆ ਹੋਇਆ ਹੈ।

ਵਿਕਰਮਜੀਤ ਸਾਹਨੀ ਨੇ ਦਸਿਆ ਕਿ ਉਨ੍ਹਾਂ ਵਿਚੋਂ ਬਹੁਤ ਸਾਰੇ ਗੰਭੀਰ ਸਰੀਰਕ ਅਤੇ ਮਾਨਸਿਕ ਬੀਮਾਰੀਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਮੰਗ ਕੀਤੀ ਕਿ ਬੰਦੀ ਸਿੱਖਾਂ ਦੇ ਇਨ੍ਹਾਂ ਸਾਰੇ ਮਾਮਲਿਆਂ ਦੀ ਸਮੀਖਿਆ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਰਿਹਾਅ ਕਰਨ ਲਈ ਇਕ ਉੱਚ ਤਾਕਤੀ ਕਮੇਟੀ ਦਾ ਗਠਨ ਕੀਤਾ ਜਾਵੇ। ਬੰਦੀ ਸਿੱਖਾਂ ਦਾ ਮੁੱਦਾ ਇਤਿਹਾਸਕ ਬੇਇਨਸਾਫੀ ਨੂੰ ਹੱਲ ਕਰਨ ਅਤੇ ਪੰਜਾਬ ਵਿਚ ਮੇਲ-ਮਿਲਾਪ ਅਤੇ ਸਮਾਜਿਕ ਸਦਭਾਵਨਾ ਨੂੰ ਉਤਸ਼ਾਹਤ ਕਰਨ ਲਈ ਇਕ ਜ਼ਰੂਰੀ ਕਦਮ ਹੈ।

 (For more news apart from Vikramjit Singh Sahney raised the issue of bandi Singhs release in Rajya Sabha, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement