
ਲੋਕਾਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਿਆਸੀ ਪਾਰਟੀਆਂ ਵਲੋਂ ਸਿਆਸਤ ਲਗਾਤਾਰ ਤੇਜ਼ ਹੁੰਦੀ ਨਜ਼ਰ
ਸੋਲਾਪੁਰ : ਲੋਕਾਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਿਆਸੀ ਪਾਰਟੀਆਂ ਵਲੋਂ ਸਿਆਸਤ ਲਗਾਤਾਰ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਕਾਂਗਰਸ ਅਤੇ ਭਾਜਪਾ ਵਲੋਂ ਪ੍ਰਚਾਰ ਮੁਹਿੰਮ ਤੇਜ਼ ਕਰ ਦਿਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਪਣੀ ਪ੍ਰਚਾਰ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਬੁੱਧਵਾਰ ਨੂੰ ਇਕ ਦਿਨ ਦੌਰੇ ਦੌਰਾਨ ਮਹਾਰਾਸ਼ਟਰ ਸ਼ਹਿਰ ਵਿਚ ਪਹੁੰਚੇ ਹਨ। ਉਨ੍ਹਾਂ ਨੇ ਸੋਲਾਪੁਰ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਕਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਹੈ।
Solapur Rallyਉਨ੍ਹਾਂ ਨੇ ਇੱਥੇ 3,150 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਹੈ। ਪੀ.ਐਮ. ਮੋਦੀ ਦੇ ਨਾਲ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਪਹੁੰਚੇ ਹਨ। ਪੀ.ਐਮ. ਮੋਦੀ ਨੇ ਸੋਲਾਪੁਰ ਓਸਾਮਾਬਾਦ ਹਾਈਵੇਅ ਅਤੇ 120 ਕਰੋੜ ਦੀ ਡ੍ਰੇਨੇਜ ਲਾਈਨ ਦਾ ਉਦਘਾਟਨ ਕੀਤਾ। ਇਸ ਦੌਰਾਨ ਪੀ.ਐਮ. ਨੇ 1811.33 ਕਰੋੜ ਰੁਪਏ ਦੀ ਪ੍ਰਧਾਨ ਮੰਤਰੀ ਰਿਹਾਇਸ਼ੀ ਪ੍ਰਾਜੈਕਟ ਦੇ ਤਹਿਤ 30 ਹਜ਼ਾਰ ਘਰਾਂ ਨੂੰ ਹਰੀ ਝੰਡੀ ਵਿਖਾਈ ਅਤੇ ਫਿਰ ਰੈਲੀ ਨੂੰ ਸੰਬੋਧਿਤ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮੈਂ ਪਿਛਲੀ ਵਾਰ ਜਦੋਂ ਸੋਲਾਪੁਰ ਆਇਆ ਸੀ ਤਾਂ ਉਦੋਂ ਕਿਹਾ ਸੀ ਕਿ ਇੱਥੇ ਬਿਜਲੀ, ਸੜਕ, ਅਤੇ ਪਾਣੀ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਵੱਖ-ਵੱਖ ਯਤਨ ਕੀਤੇ ਜਾਣਗੇ ਅਤੇ ਅੱਜ ਮੈਨੂੰ ਖੁਸ਼ੀ ਹੈ ਕਿ ਇਸ ਦਿਸ਼ਾ ਵਿਚ ਅਨੇਕਾਂ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੱਲ ਲੋਕਸਭਾ ਵਿਚ ਇਕ ਇਤਿਹਾਸਿਕ ਬਿਲ ਪਾਸ ਹੋਇਆ ਹੈ।
ਜਨਰਲ ਵਰਗ ਦੇ ਗਰੀਬਾਂ ਨੂੰ 10% ਰਿਜ਼ਰਵੇਸ਼ਨ ਬਿਲ ‘ਤੇ ਮੋਹਰ ਲਗਾ ਕੇ ‘ਸਬ ਕਾ ਸਾਥ ਸਬ ਕਾ ਵਿਕਾਸ’ ਦੇ ਉਦੇਸ਼ ਨਾਲ ਕੰਮ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਹੁਣ ਹਰ ਵਰਗ ਨੂੰ ਅੱਗੇ ਵਧਣ ਦਾ ਮੌਕਾ ਮਿਲੇਗਾ।