ਕਾਂਗਰਸ ਦੇ ਸਾਬਕਾ CM ਮਾਧਵ ਸਿੰਘ ਸੋਲੰਕੀ ਦਾ ਦੇਹਾਂਤ, PM ਮੋਦੀ ਤੇ ਰਾਹੁਲ ਗਾਂਧੀ ਨੇ ਜਤਾਇਆ ਸੋਗ
Published : Jan 9, 2021, 10:04 am IST
Updated : Jan 9, 2021, 10:04 am IST
SHARE ARTICLE
CM Madhav Singh Solanki
CM Madhav Singh Solanki

ਮਾਧਵ ਸਿੰਘ ਸੋਲੰਕੀ ਇਕ ਪ੍ਰਮੁੱਖ ਕਾਂਗਰਸੀ ਨੇਤਾ ਸਨ ਅਤੇ ਚਾਰ ਵਾਰ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਸਨ

ਨਵੀਂ ਦਿੱਲੀ: ਗੁਜਰਾਤ ਦੇ ਚਾਰ ਵਾਰ ਮੁੱਖ ਮੰਤਰੀ ਰਹੇ ਮਾਧਵ ਸਿੰਘ ਸੋਲੰਕੀ ਦਾ 94 ਸਾਲ ਦੀ ਉਮਰ 'ਚ ਅੱਜ ਦੇਹਾਂਤ ਹੋ ਗਿਆ। ਦੱਸ ਦੇਈਏ ਕਿ ਮਾਧਵ ਸਿੰਘ ਸੋਲੰਕੀ ਇਕ ਪ੍ਰਮੁੱਖ ਕਾਂਗਰਸੀ ਨੇਤਾ ਸਨ ਅਤੇ ਚਾਰ ਵਾਰ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਸਨ। ਉਹ ਚਾਰ ਵਾਰ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।ਉਹ 1980 'ਚ ਪਹਿਲੀ ਵਾਰ ਗੁਜਰਾਤ ਦੀ ਸੱਤਾ 'ਚ ਆਏ ਸਨ। ਉਹ 1973-1975-1982-1985 ਦੇ ਸਾਲਾਂ 'ਚ ਗੁਜਰਾਤ ਦੇ ਮੁੱਖ ਮੰਤਰੀ ਰਹੇ। ਇੱਥੋਂ ਤਕ ਕਿ ਨਰੇਂਦਰ ਮੋਦੀ ਗੁਜਰਾਤ ਵਿਧਾਨ ਸਭਾ ਦੀਆਂ 182 ਸੀਟਾਂ 'ਚੋਂ 149 ਸੀਟਾਂ ਜਿੱਤਣ ਦੇ ਰਿਕਾਰਡ ਨੂੰ ਤੋੜ ਨਹੀਂ ਸਕੇ।

shonki

PM ਮੋਦੀ ਨੇ ਜਤਾਇਆ ਸੋਗ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਾਧਵ ਸਿੰਘ ਸੋਲੰਕੀ ਦੇ ਦੇਹਾਂਤ 'ਤੇ ਸ਼ੋਕ ਜ਼ਾਹਰ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, 'ਮਾਧਵ ਸਿੰਘ ਸੋਲੰਕੀ ਜੀ ਇਕ ਦਿੱਗਜ ਲੀਡਰ ਸਨ। ਜਿੰਨ੍ਹਾਂ ਦਹਾਕਿਆਂ ਤਕ ਗੁਜਰਾਤ ਦੀ ਸਿਆਸਤ 'ਚ ਮਹੱਤਵਪੂਰਨ ਭੂਮਿਕਾ ਨਿਭਾਈ। ਸਮਾਜ ਪ੍ਰਤੀ ਉਨ੍ਹਾਂ ਦੀ ਸਮ੍ਰਿੱਧ ਸੇਵਾ ਲਈ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਦੇ ਪੁੱਤਰ ਭਰਤ ਸੋਲੰਕੀ ਜੀ ਨਾਲ ਗੱਲ ਕੀਤੀ ਤੇ ਸੰਵੇਦਨਾ ਵਿਅਕਤ ਕੀਤੀ।'

 MODI

ਰਾਹੁਲ ਗਾਂਧੀ ਦਾ ਟਵੀਟ 
ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਵੀ ਪਾਰਟੀ ਦੇ ਦਿੱਗਜ ਲੀਡਰ ਦੇ ਦੇਹਾਂਤ 'ਤੇ ਸ਼ੋਕ ਜ਼ਾਹਰ ਕੀਤਾ ਹੈ। ਰਾਹੁਲ ਗਾਂਧੀ ਨੇ ਲਿਖਿਆ, 'ਮਾਧਵ ਸਿੰਘ ਸੰਲੋਕੀ ਦੇ ਦੇਹਾਂਤ ਤੋਂ ਦੁਖੀ ਹਾਂ। ਕਾਂਗਰਸ ਦੀ ਵਿਚਾਰਧਾਰਾ ਨੂੰ ਮਜਬੂਤ ਕਰਨ 'ਤੇ ਸਮਾਜਿਕ ਨਿਆਂ ਨੂੰ ਬੜਾਵਾ ਦੇਣ 'ਚ ਉਨ੍ਹਾਂ ਦੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਤੇ ਦੋਸਤਾਂ ਦੇ ਪ੍ਰਤੀ ਗਹਿਰੀ ਸੰਵੇਦਨਾ।'

RAHUL
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement