
ਅਪੀਲ ਦੇਸ਼ ਵਾਸੀਆਂ ਨੂੰ ਫ਼ਰੀ ਲਗਾਓ ਕੋਰੋਨਾ ਵੈਕਸੀਨ...
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇਂਦਰ ਸਰਕਾਰ ਤੋਂ ਸਾਰੇ ਦੇਸ਼ਵਾਸੀਆਂ ਨੂੰ ਕੋਰੋਨਾ ਦੀ ਵੈਕਸੀਨ ਮੁਫ਼ਤ ਲਗਾਉਣ ਦੀ ਅਪੀਲ ਕੀਤੀ ਹੈ। ਇਸਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕੇਂਦਰੀ ਸਿਹਤ ਮੰਤਰੀ ਅਤੇ ਰਾਜਾਂ ਦੇ ਸਿਹਤ ਮੰਤਰੀਆਂ ਦੀ ਬੈਠਕ ਦੌਰਾਨ ਕੇਂਦਰੀ ਸਿਹਤ ਮੰਤਰੀ ਨੂੰ ਮੰਗ ਕੀਤੀ ਸੀ ਕਿ ਦਿੱਲੀ ਅਤੇ ਦੇਸ਼ ਦੇ ਸਾਰੇ ਰਾਜਾਂ ਨੂੰ ਕੋਰੋਨਾ ਵੈਕਸੀਨ ਮੁਫ਼ਤ ਦਿੱਤੀ ਜਾਵੇ।
corona Vaccine
ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, ਕੋਰੋਨਾ ਸਦੀ ਦੀ ਸਭ ਤੋਂ ਵੱਡੀ ਬਿਮਾਰੀ ਹੈ। ਅਪਣੇ ਲੋਕਾਂ ਨੂੰ ਇਸ ਤੋਂ ਸੁਰੱਖਿਅਤ ਕਰਨਾ ਬੇਹੱਦ ਜਰੂਰੀ ਹੈ। ਮੇਰੀ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਕੋਰੋਨਾ ਦੀ ਵੈਕਸੀਨ ਸਾਰੇ ਦੇਸ਼ ਵਾਸੀਆਂ ਨੂੰ ਮੁਫ਼ਤ ਲਗਵਾਈ ਜਾਵੇ। ਇਸ ‘ਤੇ ਹੋਣ ਵਾਲਾ ਖਰਚ ਲੱਖਾਂ ਭਾਰਤੀਆਂ ਦੀ ਜਾਨ ਬਚਾਉਣ ਵਿਚ ਸਹਾਇਕ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਦੇ ਨਾਲ ਬੈਠਕ ਕਰਨਗੇ।
MODI
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਇਸ ਬੈਠਕ ਵਿਚ ਹਿੱਸਾ ਲੈਣਗੇ। ਜ਼ਿਕਰਯੋਗ ਹੈ ਕਿ ਕੇਜਰੀਵਾਲ ਪ੍ਰਧਾਨ ਮੰਤਰੀ ਨਾਲ ਬੈਠਕ ਵਿਚ ਪੂਰੇ ਦੇਸ਼ ਵਿਚ ਫਰੀ ਵੈਕਸੀਨ ਲਗਾਉਣ ਦਾ ਮੁੱਦਾ ਚੁੱਕਣਗੇ। ਕੋਰੋਨਾ ਵੈਕਸੀਨ ਨੂੰ ਲੈ ਕੇ ਬੁਲਾਈ ਗਈ ਇਹ ਬੈਠਕ ਸੋਮਵਾਰ ਸ਼ਾਮ 4 ਵਜੇ ਹੋਵੇਗੀ।
ਵੈਕਸੀਨ ਨੂੰ ਲੈ ਕੇ ਹਰਸ਼ਵਰਧਨ ਨੇ ਦਿੱਤਾ ਵੱਡਾ ਬਿਆਨ
ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕੋਰੋਨਾ ਦੀ ਵੈਕਸੀਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਹਰਸ਼ਵਰਧਨ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਵਿਚ ਦੇਸ਼ਵਾਸੀਆਂ ਦੇ ਲਈ ਵੈਕਸੀਨ ਉਪਲਬਧ ਹੋਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਇਹ ਤੈਅ ਕੀਤਾ ਹੈ ਕਿ ਟੀਕਾਕਰਨ ਪ੍ਰੋਗਰਾਮ ਦੀ ਸਾਰੀ ਜਾਣਕਾਰੀ ਰਾਸ਼ਟਰੀ ਪੱਧਰ ਤੋਂ ਲੈ ਕੇ ਜਮੀਨੀ ਪੱਧਰ ਤੱਕ ਲੋਕਾਂ ਨੂੰ ਉਪਲਬਧ ਕਰਵਾਈ ਜਾਵੇਗੀ।
Dr. Harshvardhan
ਚੇਨਈ ਦੇ ਹਸਪਤਾਲ ਵਿਚ ਵੈਕਸੀਨ ਡ੍ਰਾਈ ਰਨ ਦਾ ਜਾਇਜ਼ਾ ਲੈਣ ਪਹੁੰਚੇ ਸਿਹਤ ਮੰਤਰੀ ਨੇ ਕਿਹਾ ਕਿ ਸਭਤੋਂ ਪਹਿਲਾਂ ਵੈਕਸੀਨ ਸਿਹਤ ਕਰਮਚਾਰੀਆਂ ਨੂੰ ਲੱਗੇਗੀ ਅਤੇ ਉਸਤੋਂ ਬਾਅਦ ਦੂਜੇ ਫ੍ਰੰਟ ਲਾਈਨ ਵਰਕਰਜ਼ ਨੂੰ ਲੱਗੇਗੀ। ਸਿਹਤ ਮੰਤਰੀ ਨੇ ਕਿਹਾ, ਕੁਝ ਸਮੇਂ ਵਿਚ ਹੀ ਭਾਰਤ ਨੇ ਵੈਕਸੀਨ ਨਿਰਮਾਣ ਵਿਚ ਬਹੁਤ ਵਧੀਆ ਕੰਮ ਕੀਤਾ ਹੈ। ਆਉਣ ਵਾਲੇ ਕੁਝ ਦਿਨਾਂ ਵਿਚ, ਅਸੀਂ ਆਪਣੇ ਦੇਸ਼ ਵਾਸੀਆਂ ਨੂੰ ਇਹ ਵੈਕਸੀਨ ਦੇਣ ਵਿਚ ਸਮਰੱਥ ਹੋਵਾਂਗੇ।