ਕਿਸਾਨੀ ਮੁੱਦੇ ਤੇ ਸੋਨੀਆ ਗਾਂਧੀ ਕਰੇਗੀ ਕਾਂਗਰਸੀ ਨੇਤਾਵਾਂ ਨਾਲ ਮੀਟਿੰਗ, ਬਣਾਈ ਜਾਵੇਗੀ ਰਣਨੀਤੀ
Published : Jan 9, 2021, 1:35 pm IST
Updated : Jan 9, 2021, 1:35 pm IST
SHARE ARTICLE
meeting
meeting

ਪਾਰਟੀ ਦੇ ਜਨਰਲ ਸਕੱਤਰਾਂ ਅਤੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਇੰਚਾਰਜਾਂ ਨਾਲ ਇੱਕ ਰਣਨੀਤੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੱਜ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਕਿਸਾਨੀ ਅੰਦੋਲਨ ਬਾਰੇ ਵਿਚਾਰ ਵਟਾਂਦਰੇ ਲਈ ਮੀਟਿੰਗ ਕਰੇਗੀ। ਇਹ ਬੈਠਕ ਕਿਸਾਨਾਂ ਅਤੇ ਸਰਕਾਰ ਦਰਮਿਆਨ ਅੱਠਵੇਂ ਦੌਰ ਵਿੱਚ ਗੱਲਬਾਤ ਦੇ ਡੈੱਡਲੌਕ ਤੋਂ ਬਾਅਦ ਹੋਣ ਜਾ ਰਹੀ ਹੈ। ਇਸ ਬੈਠਕ ਵਿਚ ਪਾਰਟੀ ਦੇ ਜਨਰਲ ਸਕੱਤਰਾਂ ਅਤੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਇੰਚਾਰਜਾਂ ਨਾਲ ਇੱਕ ਰਣਨੀਤੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

congress

ਸਰਕਾਰ ਦੀ ਨੀਅਤ ‘ਤੇ ਸਵਾਲ ਉਠਾਉਂਦਿਆਂ ਪਾਰਟੀ ਨੇ ਕਿਹਾ ਕਿ ਆਪਣੀ ਜ਼ਿੱਦ ਦੇ ਸਾਹਮਣੇ ਇਸ ਨੂੰ ਠੰਡ 'ਚ ਥਿਉਰਦੇ ਅਤੇ ਮਰਦੇ  ਕਿਸਾਨੀ ਦੀ ਕੋਈ ਚਿੰਤਾ ਨਹੀਂ ਹੈ। ਗੱਲਬਾਤ ਦੀ ਅਗਲੀ ਤਰੀਕ ਦੇਣ ਲਈ ਸਰਕਾਰ 'ਤੇ ਹਮਲਾ ਕਰਦਿਆਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਟਵੀਟ ਵਿੱਚ ਕਿਹਾ, "ਇਰਾਦਾ ਸਪਸ਼ਟ ਨਹੀਂ ਹੈ, ਜਿਸ  ਦੀ ਰਣਨੀਤੀ ਤਰੀਕ ਤੇ ਤਰੀਕ ਦੇਣਾ ਹੈ।"

Rahual, pryanka, sonia gandhi

ਦੱਸ ਦੇਈਏ ਕਿ ਕਾਂਗਰਸ ਪਹਿਲਾਂ ਹੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਆਪਣਾ ਸਮਰਥਨ ਦੇ ਚੁੱਕੀ ਹੈ। ਸੋਨੀਆ ਗਾਂਧੀ ਨੇ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੂੰ ਸੁਤੰਤਰ ਭਾਰਤ ਦੀ "ਸਭ ਤੋਂ ਹੰਕਾਰੀ" ਸਰਕਾਰ ਦੱਸਿਆ ਸੀ ਅਤੇ ਮੰਗ ਕੀਤੀ ਸੀ ਕਿ ਕਾਨੂੰਨਾਂ ਨੂੰ ਵਾਪਸ ਲੈ ਆਪਣਾ “ਰਾਜ ਧਰਮ” ਨਿਭਾਉਣ ਲਈ ਕਿਹਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement