
ਵੀਕੈਂਡ ਕਰਫ਼ਿਊ 'ਚ ਦਿਤੀ ਢਿੱਲ
ਅੱਜ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਨ ਲਈ ਜਾ ਸਕਣਗੇ ਸ਼ਰਧਾਲੂ
ਨਵੀਂ ਦਿੱਲੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਰਕਾਰ ਨੇ ਸ਼ਰਧਾਲੂਆਂ ਨੂੰ ਸ਼ਨੀਵਾਰ ਦੇ ਕਰਫ਼ਿਊ ਵਿੱਚ ਢਿੱਲ ਦਿਤੀ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਯਾਨੀ 9 ਜਨਵਰੀ (ਐਤਵਾਰ) ਨੂੰ ਮਨਾਇਆ ਜਾ ਰਿਹਾ ਹੈ, ਜਿਸ ਮੌਕੇ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਸਕਦੀਆਂ ਹਨ।
Curfew
ਇਹ ਹਦਾਇਤਾਂ ਡੀਡੀਐਮਏ ਵਲੋਂ ਜਾਰੀ ਕੀਤੀਆਂ ਗਈਆਂ ਹਨ। ਹਾਲਾਂਕਿ, ਡੀਡੀਐਮਏ ਨੇ ਨਿਰਦੇਸ਼ ਦਿਤਾ ਹੈ ਕਿ ਕੋਰੋਨਾ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ।
curfew
ਸਰਕਾਰ ਵਲੋਂ ਅਪੀਲ ਕੀਤੀ ਗਈ ਹੈ ਕਿ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸਾਰੀਆਂ ਸੰਗਤਾਂ ਕੋਰੋਨਾ ਪ੍ਰੋਟੋਕੋਲ ਦਾ ਧਿਆਨ ਰੱਖਣ, ਮਾਸਕ ਪਹਿਨਣ, ਸਮਾਜਿਕ ਦੂਰੀ ਦਾ ਧਿਆਨ ਰੱਖਣ ਅਤੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਤਾਂ ਜੋ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ।