ਰਾਕੇਸ਼ ਟਿਕੈਤ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ
Published : Jan 9, 2023, 7:18 pm IST
Updated : Jan 9, 2023, 7:19 pm IST
SHARE ARTICLE
Rahul Gandhi meets farmer leader Rakesh Tikait
Rahul Gandhi meets farmer leader Rakesh Tikait

ਕਿਸਾਨ ਆਗੂਆਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਦੱਸੀਆਂ।

 

ਅੰਬਾਲਾ: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਸਮੇਤ ਕਿਸਾਨਾਂ ਦੇ ਇਕ ਵਫ਼ਦ ਨੇ ਸੋਮਵਾਰ ਨੂੰ ਹਰਿਆਣਾ ਵਿਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਕਿਸਾਨ ਆਗੂਆਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਦੱਸੀਆਂ।

ਇਹ ਵੀ ਪੜ੍ਹੋ: ਧਰਮ ਪਰਿਵਰਤਨ ’ਤੇ ਸੁਪਰੀਮ ਕੋਰਟ ਦਾ ਬਿਆਨ, ‘ਇਹ ਗੰਭੀਰ ਮਸਲਾ, ਇਸ ਨੂੰ ਸਿਆਸੀ ਰੰਗਤ ਨਾ ਦਿਓ’

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੱਸਿਆ, “ਅੱਜ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ 'ਚ ਰਾਹੁਲ ਗਾਂਧੀ ਜੀ ਨਾਲ ਮੁਲਾਕਾਤ ਕੀਤੀ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ 'ਤੇ ਚਰਚਾ ਕੀਤੀ। ਚਰਚਾ ਵਿਚ ਛੱਤੀਸਗੜ੍ਹ, ਹਿਮਾਚਲ ਅਤੇ ਰਾਜਸਥਾਨ ਵਿਚ ਚੱਲ ਰਹੇ ਨਵਾਂ ਰਾਏਪੁਰ ਕਿਸਾਨ ਅੰਦੋਲਨ ਅਤੇ ਹੋਰ ਸੂਬਿਆਂ ਦੇ ਕਿਸਾਨੀ ਮਸਲਿਆਂ ਬਾਰੇ ਚਰਚਾ ਕੀਤੀ ਗਈ”।

ਇਹ ਵੀ ਪੜ੍ਹੋ: ਕਾਂਝਵਾਲਾ ਹਾਦਸੇ ਦੀ ਪੀੜਤਾ ਦੇ ਘਰ ਹੋਈ ਚੋਰੀ, ਪਰਿਵਾਰ ਨੂੰ ਦੋਸਤ 'ਤੇ ਸ਼ੱਕ

ਰਾਕੇਸ਼ ਟਿਕੈਤ ਤੋਂ ਇਲਾਵਾ ਇਸ ਮੌਕੇ ਯੁੱਧਵੀਰ ਸਿੰਘ, ਯੋਗੇਂਦਰ ਯਾਦਵ ਸਣੇ ਕਈ ਕਿਸਾਨ ਆਗੂ ਮੌਜੂਦ ਰਹੇ। ਫਿਲਹਾਲ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਦੌਰਾਨ ਹਰਿਆਣਾ 'ਚ ਹੈ। ਇਸ ਤੋਂ ਬਾਅਦ ਇਹ ਯਾਤਰਾ ਪੰਜਾਬ ਅਤੇ ਜੰਮੂ-ਕਸ਼ਮੀਰ ਵੱਲ ਰਵਾਨਾ ਹੋਵੇਗੀ। ਕੇਂਦਰੀ ਸੁਰੱਖਿਆ ਏਜੰਸੀਆਂ ਨੇ ਇਸ ਸਬੰਧੀ ਲੋੜੀਂਦੇ ਪ੍ਰਬੰਧ ਕਰ ਲਏ ਹਨ।

 

Location: India, Haryana, Ambala

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement