
18th Pravasi Bharatiya Divas: ਉੜੀਸਾ ਵਿਚ 18ਵੇਂ ਪ੍ਰਵਾਸੀ ਭਾਰਤੀ ਦਿਵਸ ਨੂੰ ਕੀਤਾ ਸੰਬੋਧਨ
18th Pravasi Bharatiya Divas: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਭੁਵਨੇਸ਼ਵਰ ਵਿਚ ਭਾਰਤੀ ਪ੍ਰਵਾਸੀਆਂ ਨੂੰ ਸਮਰਪਤ ਇਕ ਵਿਸ਼ੇਸ਼ ਸੈਲਾਨੀ ਰੇਲਗੱਡੀ ਪ੍ਰਵਾਸੀ ਭਾਰਤੀ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਹੁਨਰਮੰਦ ਪ੍ਰਤਿਭਾ ਦੀ ਕੋਮਾਂਤਰੀ ਮੰਗ ਨੂੰ ਪੂਰਾ ਕਰਨ ਲਈ ਦੇਸ਼ ਦੀ ਸਮਰੱਥਾ ’ਤੇ ਜ਼ੋਰ ਦਿੰਦੇ ਹੋਏ, 21ਵੀਂ ਸਦੀ ਵਿਚ ਭਾਰਤ ਦੀ ਤੇਜ਼ ਤਰੱਕੀ ਨੂੰ ਉਜਾਗਰ ਕੀਤਾ।
ਪੀਐਮ ਮੋਦੀ ਨੇ ਅਪਣੇ ਸੰਬੋਧਨ ਦੌਰਾਨ ਕਿਹਾ ਕਿ ਭਾਰਤ ਸਰਕਾਰ ਸੰਕਟ ਦੀਆਂ ਸਥਿਤੀਆਂ ਵਿਚ ਪ੍ਰਵਾਸੀ ਲੋਕਾਂ ਦੀ ਮਦਦ ਕਰਨਾ ਅਪਣੀ ਜ਼ਿੰਮੇਵਾਰੀ ਸਮਝਦੀ ਹੈ। ਉੜੀਸਾ ਵਿਚ 18ਵੇਂ ਪ੍ਰਵਾਸੀ ਭਾਰਤੀ ਦਿਵਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੇ ਕਈ ਦਹਾਕਿਆਂ ਤਕ ਭਾਰਤ ਦੁਨੀਆ ਦੀ ਸਭ ਤੋਂ ਵੱਧ ਨੌਜਵਾਨ ਅਤੇ ਹੁਨਰਮੰਦ ਆਬਾਦੀ ਵਾਲਾ ਦੇਸ਼ ਹੋਵੇਗਾ।