
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ 45 ਦਿਨਾਂ ਤੋਂ ਮਰਨ ਵਰਤ 'ਤੇ
ਨਵੀਂ ਦਿੱਲੀ: ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਨੇ ਟਵੀਟ ਕਰਕੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਪ੍ਰਿਅੰਕਾ ਗਾਂਧੀ ਨੇ ਟਵੀਟ ਕਰਕੇ ਕਿਹਾ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ 45 ਦਿਨਾਂ ਤੋਂ ਮਰਨ ਵਰਤ 'ਤੇ ਹਨ। ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ ਪਰ ਭਾਜਪਾ ਸਰਕਾਰ ਉਨ੍ਹਾਂ ਦੀ ਖ਼ਬਰਸਾਰ ਲੈਣ ਲਈ ਤਿਆਰ ਨਹੀਂ ਹੈ। ਇਸੇ ਕਠੋਰਤਾ ਨੇ ਕਿਸਾਨ ਅੰਦੋਲਨ ਵਿੱਚ 750 ਕਿਸਾਨਾਂ ਦੀਆਂ ਜਾਨਾਂ ਲੈ ਲਈਆਂ ਸਨ। ਕਿਸਾਨਾਂ ਉੱਤੇ ਇੰਨਾ ਜ਼ੁਲਮ ਕਿਉਂ?