
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਦਿੱਲੀ ਦੇ ਨਰੇਲਾ ਇਲਾਕੇ 'ਚ ਕਥਿਤ ਤੌਰ 'ਤੇ ਹਮਲਾ ਕੀਤਾ ਗਿਆ.....
ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਦਿੱਲੀ ਦੇ ਨਰੇਲਾ ਇਲਾਕੇ 'ਚ ਕਥਿਤ ਤੌਰ 'ਤੇ ਹਮਲਾ ਕੀਤਾ ਗਿਆ। ਇਹ ਘਟਨਾ ਉਸ ਵਕਤ ਵਾਪਰੀ, ਜਦੋਂ ਕੇਜਰੀਵਾਲ 25 ਅਣਅਧਿਕਾਰਤ ਕਾਲੋਨੀਆਂ 'ਚ ਵਿਕਾਸ ਕਾਰਜਾਂ ਨੂੰ ਦੇਖਣ ਲਈ ਬਾਹਰੀ ਦਿੱਲੀ ਦੇ ਇਲਾਕੇ ਵਿਚ ਸਨ। ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਨੇ ਇਸ ਹਮਲੇ ਦੀ ਜਾਣਕਾਰੀ ਦਿੱਤੀ ਹੈ ਕਿ ਕਰੀਬ 100 ਲੋਕਾਂ ਨੇ ਕੇਜਰੀਵਾਲ ਦੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਲੋਕਾਂ ਨੇ ਸੋਟੀਆਂ ਤੇ ਡੰਡਿਆਂ ਨਾਲ ਕਾਰ 'ਤੇ ਹਮਲਾ ਕਰ ਦਿੱਤਾ। ਆਪ ਪਾਰਟੀ ਨੇ ਇਸ ਹਮਲੇ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਦਕਿ ਭਾਜਪਾ ਵੱਲੋਂ ਇਨ੍ਹਾਂ ਦੋਸ਼ਾਂ ਤੋਂ ਖੰਡਨ ਕੀਤਾ ਗਿਆ ਹੈ। (ਏਜੰਸੀ)