
ਪੰਜਾਬ ਦੀ ਸਿਆਸਤ ਤੋਂ ਇਲਾਵਾ ਹੁਣ ਹਰਿਆਣਾ ਵਿਚ ਅਕਾਲੀ ਦਲ ਪੈਰ ਪਸਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਹਰਿਆਣਾ ਦੇ ਅੰਬਾਲਾ ਵਿਖੇ ਅੱਜ ਸੁਖਬੀਰ...
ਅੰਬਾਲਾ : ਪੰਜਾਬ ਦੀ ਸਿਆਸਤ ਤੋਂ ਇਲਾਵਾ ਹੁਣ ਹਰਿਆਣਾ ਵਿਚ ਅਕਾਲੀ ਦਲ ਪੈਰ ਪਸਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਹਰਿਆਣਾ ਦੇ ਅੰਬਾਲਾ ਵਿਖੇ ਅੱਜ ਸੁਖਬੀਰ ਬਾਦਲ ਜਨ ਚੇਤਨਾ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ। ਰੈਲੀ ਦੌਰਾਨ ਸੁਖਬੀਰ ਦੀਆਂ ਉਮੀਦਾਂ ਨੂੰ ਉਸ ਸਮੇਂ ਧੱਕਾ ਲੱਗਾ ਜਦੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ। ਇਸ ਦੌਰਾਨ ਹਰਿਆਣਾ ਪੁਲਿਸ ਨੇ ਕਾਰਵਾਈ ਕਰਦੇ ਹੋਏ ਕਾਲੀਆਂ ਝੰਡੀਆਂ ਵਿਖਾਉਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।