
ਸੁਪਰੀਮ ਕੋਰਟ ਨੇ ਬਿਹਾਰ 'ਚ ਉਪ ਮੁੱਖ ਮੰਤਰੀ ਲਈ ਰਾਖਵਾਂ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਹੁਕਮ ਵਿਰੁਧ ਦਰਜ ਰਾਜ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ....
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬਿਹਾਰ 'ਚ ਉਪ ਮੁੱਖ ਮੰਤਰੀ ਲਈ ਰਾਖਵਾਂ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਹੁਕਮ ਵਿਰੁਧ ਦਰਜ ਰਾਜ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਦੀ ਪਟੀਸ਼ਨ ਸ਼ੁਕਰਵਾਰ ਨੂੰ ਖ਼ਾਰਜ ਕਰ ਦਿਤੀ। ਕੋਰਟ ਨੇ ਸਰਕਾਰੀ ਬੰਗਲਾ ਖ਼ਾਲੀ ਕਰਨ ਸਬੰਧੀ
ਪਟਨਾ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਨੌਤੀ ਦੇਣ 'ਤੇ ਤੇਜਸਵੀ ਯਾਦਵ ਨੂੰ 50,000 ਰੁਪਏ ਜੁਰਮਾਨਾ ਵੀ ਕੀਤਾ ਹੈ। ਰਾਜਦ ਨੇਤਾ ਤੇਜਸਵੀ ਇਸ ਸਮੇਂ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਨ ਅਤੇ ਉਨ੍ਹਾਂ ਨੇ ਇਸ ਪਟੀਸ਼ਨ ਵਿਚ ਹਾਈ ਕੋਰਟ ਦੀ ਖੰਡਪੀਠ ਦੇ ਫ਼ੈਸਲੇ ਨੂੰ ਚੁਨੌਤੀ ਦਿਤੀ ਸੀ। (ਪੀਟੀਆਈ)