ਖ਼ਬਰਾਂ |

ਤਾਜ਼ਾ |

ਸਰਕਾਰ ਨੂੰ ਦੀਪ ਸਿੱਧੂ ਬਾਰੇ 20 ਦਿਨਾਂ ਤੋਂ ਸਭ ਕੁਝ ਪਤਾ ਸੀ- ਪ੍ਰੇਮ ਸਿੰਘ ਭੰਗੂ
Published : Feb 9, 2021, 8:10 pm IST
Updated : Feb 9, 2021, 8:34 pm IST
SHARE ARTICLE
Prem Singh Bhangu
Prem Singh Bhangu

ਕਿਹਾ ਸਿੱਧੂ ਦੀ ਗ੍ਰਿਫ਼ਤਾਰੀ ਹੈ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਵਾਲੀ ਗੱਲ

ਨਵੀਂ ਦਿੱਲੀ (ਚਰਨਜੀਤ ਸਿੰਘ ਸੁਰਖਾਬ): 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਉੱਤੇ ਹੋਈ ਹਿੰਸਾ ਮਾਮਲੇ ਵਿੱਚ ਮੁਲਜ਼ਮ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਨੇ ਦੀਪ ਸਿੱਧੂ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਸਪੋਕਸਮੈਨ ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨਾਲ ਗੱਲਬਾਤ ਕੀਤੀ ਗਈ, ਉਨ੍ਹਾਂ ਕਿਹਾ ਕਿ ਦੀਪ ਸਿੱਧੂ ਦੀ ਗ੍ਰਿਫ਼ਤਾਰੀ ਬਹੁਤ ਸਮੇਂ ਬਾਅਦ ਹੋਈ ਹੈ ਅਤੇ ਇਹ ਇਕ ਕਵਰਅੱਪ ਪਲਾਨ ਸੀ।

ਭੰਗੂ ਨੇ ਕਿਹਾ ਕਿ ਸਰਕਾਰ ਨੂੰ ਸਿੱਧੂ ਬਾਰੇ 20 ਦਿਨਾਂ ਤੋਂ ਸਭ ਕੁਝ ਪਤਾ ਸੀ ਪਰ ਸਰਕਾਰ ਵੱਲੋਂ ਅਸਲ ਦੋਸ਼ੀਆਂ ਨੂੰ ਫੜਨ ਦੀ ਬਜਾਏ ਬੇਦੋਸ਼ ਲੋਕਾਂ ਨੂੰ ਉਸ ਦਿਨ ਹੀ ਜੇਲ੍ਹਾਂ ਵਿਚ ਭੇਜ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਾਲ ਕਿਲ੍ਹਾਂ ਦੋਸ਼ੀਆਂ ਨਾਲ ਸਰਕਾਰ ਨਾਲ ਮਿਲੀ ਭੁਗਤ ਸੀ ਕਿਉਂ ਉਹ ਕਿਸਾਨ ਅੰਦੋਲਨ ਨੂੰ ਫੇਲ ਕਰਨਾ ਚਾਹੁੰਦੇ ਸਨ ਅਤੇ ਸਰਕਾਰ ਹਾਲੇ ਵੀ ਸਾਜਿਸ਼ਾਂ ਘੜ੍ਹ ਰਹੀ ਹੈ, ਇਹ ਗ੍ਰਿਫ਼ਤਾਰੀ ਤਾਂ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਵਾਲੀ ਗੱਲ ਹੈ ਕਿਉਂਕਿ ਸਰਕਾਰ ਦਿਖਾਉਣਾ ਚਾਹੁੰਦੀ ਹੈ ਕਿ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ।

Deep SidhuDeep Sidhu

ਉਨ੍ਹਾਂ ਕਿਹਾ ਕਿ 26 ਜਨਵਰੀ ਵਾਲੇ ਦਿਨ ਦੇ ਅਸਲ ਦੋਸ਼ੀਆਂ ਨੂੰ ਸਰਕਾਰ ਵੱਲੋਂ ਫੜਿਆ ਜਾਣਾ ਚਾਹੀਦਾ ਹੈ ਅਤੇ ਬੇਦੇਸ਼ ਲੋਕਾਂ ਨੂੰ ਰਿਹਾਅ ਕਰਕੇ ਉਨ੍ਹਾਂ ਅਸਲ ਦੋਸ਼ੀਆਂ ਨੂੰ ਫੜ੍ਹਕੇ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਨੀਅਤ ਹਾਲੇ ਵੀ ਸਾਫ਼ ਨਹੀਂ ਹੋਈ ਕਿਉਂਕਿ ਪੀਐਮ ਮੋਦੀ ਨੇ ਰਾਜ ਵਿਚ ਸੰਬੋਧਨ ਕੀਤਾ ਕਿ ਅੰਦੋਲਨਕਾਰੀ ਆਪਣੇ ਘਰਾਂ ਨੂੰ ਵਾਪਸ ਚਲੇ, ਅਸੀਂ 2 ਸਾਲਾਂ ਲਈ ਖੇਤੀ ਕਾਨੂੰਨਾਂ ਨੂੰ ਲਾਗੂ ਕਰਕੇ ਦੇਖ ਲਈਏ ਪਰ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਇਹ ਸ਼ਬਦ ਕਹਿਣੇ ਬਹੁਤ ਮਾੜੀ ਗੱਲ ਹੈ।

Red fort Red fort

ਉਨ੍ਹਾਂ ਕਿਹਾ ਕਿ ਮੋਦੀ ਨੇ ਕਿਹਾ ਕਿ ਅੰਦੋਲਨਕਾਰੀਆਂ ਦਾ ਅੰਦੋਲਨ ਕਰਨਾ ਤਾਂ ਕਿੱਤਾ ਹੈ, ਇਹ ਗੱਲਾਂ ਕਰਨੀਆਂ ਦੇਸ਼ ਦੇ ਮੁੱਖੀ ਲਈ ਠੀਕ ਨਹੀਂ ਹਨ, ਕਿਸਾਨ ਅਪਣੀ ਰੋਜ਼ੀ ਰੋਟੀ ਲਈ ਅੰਦੋਲਨ ਕਰ ਰਹੇ ਹਨ, ਇਸਦੇ ਨਾਲ ਉਨ੍ਹਾਂ ਕਿਹਾ ਕਿ ਜੇਕਰ ਪੀਐਮ ਮੋਦੀ ਅੱਜ ਕਹਿ ਦੇਣ ਕਿ ਤਿੰਨੋਂ ਕਾਨੂੰਨ ਅਸੀਂ ਰੱਦ ਕਰ ਦਿੱਤੇ ਤਾਂ ਅਸੀਂ ਅੱਜ ਹੀ ਆਪਣੇ ਘਰਾਂ ਨੂੰ ਵਾਪਸ ਮੁੜ ਜਾਵਾਂਗੇ।

red fort farmerred fort farmer

ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਖੇਤੀ ਦੇ ਕਾਲੇ ਕਾਨੂੰਨ ਲਿਆਂਦੇ ਗਏ ਤਾਂ ਹੀ ਦੇਸ਼ ਦੇ ਕਿਸਾਨਾਂ ਨੂੰ ਅੰਦੋਲਨ ਕਰਨਾ ਪੈ ਰਿਹਾ ਹੈ। ਭੰਗੂ ਨੇ ਦੀਪ ਸਿੱਧੂ ਨੂੰ ਗ੍ਰਿਫ਼ਤਾਰੀ ਨੂੰ ਦੱਸਿਆ ਤੇ ਕਿਹਾ ਸਰਕਾਰ ਨੂੰ ਸਾਰੇ ਅਸਲ ਦੋਸ਼ੀਆਂ ‘ਤੇ ਜਲਦ ਸ਼ਿੰਕੇਜਾ ਕਸਣਾ ਚਾਹੀਦਾ ਅਤੇ ਬੇਕਸੂਰ ਲੋਕਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement