
ਕਿਹਾ-ਸਿੱਖਾਂ ਦੀਆਂ ਕੁਰਬਾਨੀਆਂ ਦੀ ਗੱਲ ਕਰਦੇ ਹਨ ਪਰ ਪ੍ਰਧਾਨ ਮੰਤਰੀ ਨੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਬਾਰੇ ਇੱਕ ਸ਼ਬਦ ਨਹੀਂ ਬੋਲਿਆ ਗਿਆ ।
ਨਵੀਂ ਦਿੱਲੀ (ਚਰਨਜੀਤ ਸਿੰਘ ਸੁਰਖ਼ਾਬ) : ਸਿੱਧੂ ਦੀ ਗ੍ਰਿਫਤਾਰੀ ਲੈ ਕੇ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰਨ ਦਾ ਕੰਮ ਪੁਲਸ ਦਾ ਹੈ , ਸਾਡਾ ਕੰਮ ਤਾਂ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ । ਇਸ ਕਰਕੇ ਇਸ ਬਾਰੇ ਮੈਂ ਜ਼ਿਆਦਾ ਕੁਝ ਨਹੀਂ ਕਹਿ ਸਕਦਾ । ਉਨ੍ਹਾਂ ਕਿਹਾ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੀ ਰਿਹਾਈ ਲਈ ਸਮੁੱਚਾ ਕਿਸਾਨ ਮੋਰਚਾ ਯਤਨ ਕਰ ਰਿਹਾ ਹੈ , ਉਨ੍ਹਾਂ ਕਿਹਾ ਕਿ ਚੰਗੀ ਗੱਲ ਤਾਂ ਇਹ ਹੈ ਕਿ ਦੇਸ਼ ਦੇ ਸਮੁੱਚੇ ਵਕੀਲ ਕਿਸਾਨ ਜਥੇਬੰਦੀਆਂ ਦੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ । ਕਿਸਾਨਾਂ ਤੇ ਦਰਜ ਮੁਕੱਦਮੇ ਲੜਨ ਦੀ ਕੋਈ ਫੀਸ ਨਹੀਂ ਲੈਣਗੇ ।
photoਕਿਸਾਨ ਆਗੂ ਸ਼ਾਦੀਪੁਰ ਨੇ ਕਿਹਾ ਕਿ ਪ੍ਰਧਾਨਮੰਤਰੀ ਬੇਸ਼ੱਕ ਦੀ ਸਿੱਖਾਂ ਦੇ ਲਈ ਬਹੁਤ ਚੰਗਾ ਬੋਲਦੇ ਹਨ, ਸਿੱਖਾਂ ਦੀਆਂ ਕੁਰਬਾਨੀਆਂ ਦੀ ਗੱਲ ਕਰਦੇ ਹਨ ਪਰ ਪ੍ਰਧਾਨ ਮੰਤਰੀ ਨੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਅਤੇ ਗ੍ਰਿਫ਼ਤਾਰ ਹੋਏ ਨੌਜਵਾਨਾਂ ਬਾਰੇ ਸ਼ਬਦ ਨਹੀਂ ਬੋਲਿਆ ਗਿਆ । ਉਨ੍ਹਾਂ ਕਿਹਾ ਕਿ ਉਹ ਪ੍ਰਧਾਨਮੰਤਰੀ ਕਿਸਾਨੀ ਬਿੱਲਾਂ ਦੀਆਂ ਤਾਰੀਫ਼ਾਂ ਕਰਦੇ ਨਹੀਂ ਥੱਕ ਰਹੇ , ਜਿਸ ਤੋਂ ਸਪਸ਼ਟ ਹੈ ਕਿ ਪ੍ਰਧਾਨਮੰਤਰੀ ਬਿੱਲਾਂ ਨੂੰ ਰੱਦ ਕਰਨ ਦੇ ਇਰਾਦੇ ਵਿੱਚ ਨਹੀਂ ਹਨ ।
Farmer protestਕਿਸਾਨ ਆਗੂ ਨੇ ਕਿਹਾ ਕਿ ਪ੍ਰਧਾਨਮੰਤਰੀ ਵਾਰ ਵਾਰ ਕਿਸਾਨਾਂ ਨੂੰ ਅਪੀਲ ਕਰ ਰਹੇ ਹਨ ਕਿ ਬਜ਼ੁਰਗਾਂ ਨੂੰ ਘਰ ਭੇਜ ਦਿਓ, ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀ ਏਨੀ ਜ਼ਿਆਦਾ ਚਿੰਤਾ ਹੈ ਤਾਂ ਪ੍ਰਧਾਨ ਮੰਤਰੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਤਾਂ ਲੋਕ ਆਪਣੇ ਆਪ ਹੀ ਘਰਾਂ ਨੂੰ ਵਾਪਸ ਚਲੇ ਜਾਣਗੇ, ਕਿਸਾਨ ਆਗੂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਕਿਸਾਨੀ ਵਿਰੋਧੀ ਬਿੱਲਾਂ ਨੂੰ ਰੱਦ ਕਰਾਉਣ ਦੇ ਲਈ ਇਕਜੁੱਟ ਹੋ ਚੁੱਕੇ ਹਨ ਅਤੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਵਾਪਸ ਜਾਣਗੇ ।