
ਉਨ੍ਹਾਂ ਨੂੰ ਸਿਰਫ ਮੀਡੀਆ ਰਾਹੀਂ ਜਾਣਕਾਰੀ ਮਿਲੀ ਹੈ ਕਿ ਦੀਪ ਸਿੱਧੂ ਦੀ ਗ੍ਰਿਫਤਾਰੀ ਜ਼ੀਰਕਪੁਰ ਤੋਂ ਹੋਈ ਹੈ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਦਾ ਲਗਾਤਾਰ ਜਾਰੀ ਹੈ। ਇਸ ਦਰਮਿਆਨ ਦਿੱਲੀ ਪੁਲਿਸ ਨੇ ਅੱਜ 26 ਜਨਵਰੀ 'ਚ ਹੋਈ ਦਿੱਲੀ ਹਿੰਸਾ ਮਾਮਲੇ 'ਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੀਪ ਸਿੱਧੂ ਨੂੰ ਪੰਜਾਬ ਦੇ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਦੀਪ ਸਿੱਧੂ ਦੀ ਗ੍ਰਿਫਤਾਰੀ ਤੋਂ ਬਾਅਦ ਜ਼ੀਰਕਪੁਰ ਪੁਲਿਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜ਼ੀਰਕਪੁਰ ਪੁਲਿਸ ਨੇ ਕਿਹਾ ਕਿ ਦੀਪ ਸਿੱਧੂ ਦੀ ਗ੍ਰਿਫਤਾਰੀ ਬਾਰੇ ਪੁਲਿਸ ਨੂੰ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਨੂੰ ਸਿਰਫ ਮੀਡੀਆ ਰਾਹੀਂ ਜਾਣਕਾਰੀ ਮਿਲੀ ਹੈ ਕਿ ਦੀਪ ਸਿੱਧੂ ਦੀ ਗ੍ਰਿਫਤਾਰੀ ਜ਼ੀਰਕਪੁਰ ਤੋਂ ਹੋਈ ਹੈ।
ਦਿੱਲੀ ਪੁਲਿਸ ਨੇ ਕਿਹਾ ਕਿ ਦੀਪ ਸਿੱਧੂ ਲਾਲ ਕਿਲ੍ਹਾ ਕਾਂਡ ਦਾ ਮੁੱਖ ਆਰੋਪੀ ਹੈ। ਪੁਲਿਸ ਨੇ ਦੀਪ ਸਿੱਧੂ 'ਤੇ ਇੱਕ ਲੱਖ ਰੁਪਏ ਇਨਾਮ ਵੀ ਰੱਖਿਆ ਸੀ।
DEEP SIDHU
ਉਨ੍ਹਾਂ ਨੇ ਕਿਹਾ ਕਿ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਨੇ ਦੀਪ ਸਿੱਧੂ ਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ ਤੇ ਅੱਗੇ ਦੀ ਕਾਨੂੰਨੀ ਕਾਰਵਾਈ ਜਾਰੀ ਹੈ।
DELHI POLICE
ਦਿੱਲੀ ਪੁਲਿਸ ਮੁਤਾਬਿਕ ਦੀਪ ਸਿੱਧੂ ਕੈਲੀਫੋਰਨੀਆ ਵਿਚ ਰਹਿਣ ਵਾਲੀ ਇਕ ਦੋਸਤ ਅਤੇ ਅਦਾਕਾਰ ਨਾਲ ਸੰਪਰਕ ਵਿਚ ਸੀ। ਉਹ ਵੀਡੀਓ ਬਣਾਉਂਦਾ ਸੀ ਅਤੇ ਉਸਨੂੰ ਭੇਜਦਾ ਸੀ ਅਤੇ ਉਹ ਉਨ੍ਹਾਂ ਨੂੰ ਆਪਣੇ ਫੇਸਬੁੱਕ ਅਕਾਉਂਟ 'ਤੇ ਅਪਲੋਡ ਕਰਦੀ ਸੀ।
Deep Sidhu
ਗ੍ਰਿਫ਼ਤਾਰੀ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਹੀ ਦੀਪ ਸਿੱਧੂ ਟਵਿੱਟਰ 'ਤੇ ਟਾਪ 5 'ਚ ਟ੍ਰੈਂਡ ਕਰ ਰਿਹਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੀਪ ਸਿੱਧੂ ਨੂੰ ਪੰਜਾਬ ਦੇ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਦੀਪ ਸਿੱਧੂ ਦੀ ਗ੍ਰਿਫ਼ਤਾਰੀ ਸਬੰਧੀ ਦਿੱਲੀ ਪੁਲਿਸ ਜਲਦੀ ਹੀ ਅਹਿਮ ਖੁਲਾਸੇ ਕਰ ਸਕਦੀ ਹੈ। ਜਿਕਰਯੋਗ ਹੈ ਕਿ ਤਿੰਨ ਫਰਵਰੀ ਨੂੰ ਦਿੱਲੀ ਪੁਲਿਸ ਨੇ ਦੀਪ ਸਿੱਧੂ, ਜੁਗਰਾਜ ਸਿੰਘ ਸਮੇਤ ਚਾਰ ਲੋਕਾਂ 'ਤੇ ਇਕ-ਇਕ ਲੱਖ ਰੁਪਏ ਦਾ ਇਨਾਮ ਐਲਾਨਿਆ ਸੀ।