ਕਿਸਾਨਾਂ ਨੂੰ ਅਤਿਵਾਦੀ ਕਹਿਣ ਵਾਲਿਆਂ ਦੀ ਹਰਸਿਮਰਤ ਬਾਦਲ ਨੇ ਸੰਸਦ ‘ਚ ਬਣਾਈ ਰੇਲ
Published : Feb 9, 2021, 9:46 pm IST
Updated : Feb 9, 2021, 9:46 pm IST
SHARE ARTICLE
Harsimrat Kaur Badal
Harsimrat Kaur Badal

ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਬਾਅਦ ਸੰਸਦ ਵਿਚ ਖੇਤੀਬਾੜੀ ਬਿੱਲਾਂ ਦਾ ਕੀਤਾ ਜ਼ੋਰਦਾਰ ਵਿਰੋਧ...

ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ  ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਹੈਰਾਨੀਜਨਕ ਗੱਲ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕਿਸਾਨਾਂ ਨੂੰ ਪਰਜੀਵੀ ਆਖਿਆ ਹੈ। ਉਹਨਾਂ ਕਿਹਾ ਕਿ ਉਹ ਇਸਦਾ ਸੰਸਦ ਦੇ ਅੰਦਰ ਤੇ ਬਾਹਰ ਦੋਵੇਂ ਥਾਈਂ ਵਿਰੋਧ ਕਰਦੇ ਹਨ ਅਤੇ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਦੇ ਹਨ ਕਿ ਉਹ ਕਿਸਾਨ ਅੰਦੋਲਨ ਦੇ ਖਿਲਾਫ ਸਰਕਾਰੀ ਜ਼ਬਰ ਤੁਰੰਤ ਬੰਦ ਕਰਵਾਉਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਉਸ ਵੇਲੇ ਦੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਮੁੱਖ ਮੰਤਰੀਆਂ ਦੀ ਵਰਕਿੰਗ ਕਮੇਟੀ ਨੇ ਪਹਿਲਾਂ ਹੀ ਕਿਸਾਨ ਹਿੱਤਾਂ ਦੀ ਰਾਖੀ ਦੀਆਂ ਸਿਫਾਰਸ਼ਾਂ ਕੀਤੀਆਂ ਸਨ ਤੇ ਕਿਹਾ ਸੀ ਕਿ ਐਮ ਐਸ ਪੀ ਤੋਂ ਘੱਟ ਕਿਸਾਨਾ ਤੇ ਵਪਾਰੀਆਂ ਵਿਚ ਕੋਈ ਸੌਦੇਬਾਜ਼ੀ ਨਹੀਂ ਹੋਣੀ ਚਾਹੀਦੀ।

PM Narinder ModiPM Narinder Modi

ਉਹਨਾਂ ਪੁੱਛਿਆ ਕਿ ਉਸ ਵੇਲੇ ਤੋਂ ਹੁਣ ਤੱਕ ਕੀ ਬਦਲਿਆ ਹੈ? ਸ੍ਰੀਮਤੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਦੱਸੇ ਕਿ 26 ਜਨਵਰੀ ਦੀਆਂ ਘਟਨਾਵਾਂ ਬਾਰੇ ਖੁਫੀਆ ਏਜੰਸੀਆਂ ਦੀਆਂ ਅਸਫਲਤਾਵਾਂ ਦੀ ਜਾਂਚ ਕਿਉਂ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਜਿਹਨਾਂ ਨੇ ਕੌਮੀ ਝੰਡੇ ਵਾਸਤੇ ਹੁਣ ਤੱਕ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ, ਉਹਨਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿਸ ਕੇਸਰੀ ਨਿਸ਼ਾਨ ਸਾਹਿਬ ਦਾ ਪ੍ਰਧਾਨ ਮੰਤਰੀ ਆਪ ਸਨਮਾਨ ਕਰਦੇ ਸਨ ਉਸਦੀ ਬਦਨਾਮੀ ਕੀਤੀ ਜਾ ਰਹੀ ਹੈ।

pm modipm modi

ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਵਿਚ ਕਿੰਨਾ ਹੰਕਾਰ ਆ ਗਿਆ ਹੈ। ਇਹ ਕਿਸਾਨਾਂ ਨੂੰ ਵਿਚੋਲੇ, ਨਕਸਲਵਾਦੀ ਤੇ ਖਾਲਿਸਤਾਨੀ ਕਰਾਰ ਦੇ ਕੇ ਉਹਨਾਂ ਨੂੰ ਬਦਨਾਮ ਕਰ ਰਹੀ ਹੈ ਤੇ ਕਿਸਾਨਾਂ ਦੀ ਭਲਾਈ ਵਾਸਤੇ ਕਿਸੇ ਵੀ ਮੰਤਰੀ ਨੂੰ ਭੇਜਣ ਵਾਸਤੇ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੌਜਵਾਨਾਂ, ਸਮਾਜਿਕ ਕਾਰਕੁੰਨਾਂ ਤੇ ਪੱਤਰਕਾਰਾਂ ਦੇ ਖਿਲਾਫ ਜ਼ਬਰ ਦੀ ਨੀਤੀ ਅਪਣਾ ਰਹੀ ਹੈ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ਸੀ ਤੇ ਗੁਰੂ ਨਾਨਕ ਦੇਵ ਜੀ ਨੇ ਆਪ 18 ਸਾਲ ਖੇਤੀਬਾੜੀ ਕੀਤੀ।

Harsimrat kaur badalHarsimrat kaur badal

ਇਥੇ ਦੱਸਣਯੋਗ ਹੈ ਕਿ ਸ੍ਰੀਮਤੀ ਬਾਦਲ ਨੇ ਨਾ ਸਿਰਫ ਕੇਂਦਰੀ ਮੰਤਰੀ ਮੰਡਲ ਵਿਚ ਖੇਤੀਬਾੜੀ ਆਰਡੀਨੈਂਸ ਤੇ ਬਿੱਲਾਂ ਵਿਰੋਧ ਕੀਤਾ ਬਲਕਿ ਵੱਖ ਵੱਖ ਮੰਤਰੀਆਂ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਵਾਸਤੇ ਵੀ ਆਖਿਆ ਤੇ ਖੇਤੀਬਾੜੀ ਬਿੱਲਾਂ ਦਾ ਵੀ ਵਿਰੋਧ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement