
ਪ੍ਰਨੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ, ਜਿਨ੍ਹਾਂ ਕਿਸਾਨਾਂ ਨੇ ਦੇਸ਼ ਵਿੱਚ ਹਰੀ ਕ੍ਰਾਂਤੀ ਲਿਆ ਕੇ ਲਿਆਂਦੀ ।
ਨਵੀਂ ਦਿੱਲੀ : ਸੰਸਦ ਮੈਂਬਰ ਪ੍ਰਨੀਤ ਕੌਰ ਲੋਕ ਸਭਾ ਵਿੱਚ ਕੇਂਦਰ ਸਰਕਾਰ ਦੇ ਖਿਲਾਫ਼ ਗੱਜਦਿਆਂ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਰਿਆ । ਉਨ੍ਹਾਂ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ, ਇਸ ਦੇ ਉਲਟ ਕੇਂਦਰ ਸਰਕਾਰ ਕਿਸਾਨਾਂ ਨੂੰ ਅਤਿਵਾਦੀ, ਵੱਖਵਾਦੀ ਅਤੇ ਨਕਸਲੀ ਕਹਿ ਕੇ ਬਦਨਾਮ ਕਰ ਰਹੀ ਹੈ । ਪ੍ਰਨੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ, ਜਿਨ੍ਹਾਂ ਕਿਸਾਨਾਂ ਨੇ ਦੇਸ਼ ਵਿੱਚ ਹਰੀ ਕ੍ਰਾਂਤੀ ਲਿਆ ਕੇ ਲਿਆਂਦੀ ਅਤੇ ਦੇਸ਼ ਵਿਚ ਅਨਾਜ ਦੀ ਘਾਟ ਨੂੰ ਪੂਰਾ ਕੀਤਾ ।
photo ਉਨ੍ਹਾਂ ਕਿਹਾ ਕਿ ਦੇਸ਼ ਵਿਚ ਭੁੱਖਮਰੀ ਨੂੰ ਦੂਰ ਕਰਨ ਲਈ ਪੰਜਾਬ ਅਤੇ ਹਰਿਆਣੇ ਦੇ ਕਿਸਾਨਾਂ ਨੇ ਆਪਣਾ ਆਪਣੇ ਖ਼ੂਨ ਨਾਲ ਕੀਤੀ ਨੂੰ ਸਿੰਜਿਆ ਤਾਂ ਕਿਤੇ ਜਾ ਕੇ ਦੇਸ਼ ਦੇ ਭੁੱਖੇ ਢਿੱਡਾਂ ਦੇ ਵਿੱਚ ਅਨਾਜ ਪਿਆ । ਕੇਂਦਰ ਸਰਕਾਰ ਨੂੰ ਹੁਣ ਕਿਸਾਨ ਅੱਤਵਾਦੀ ਦਿਖਾਈ ਦੇ ਰਹੇ ਹਨ । ਉਨ੍ਹਾਂ ਕਿਹਾ ਕਿ ਟਿਕਰੀ ਬਾਰਡਰ ‘ਤੇ ਮਾਨਸਾ ਦੇ ਇੱਕ ਕਿਸਾਨ ਨੇ ਆਪਣੇ ਪਰਿਵਾਰ ਸਮੇਤ ਹਿੱਸਾ ਲਿਆ । ਉਨ੍ਹਾਂ ਦੱਸਿਆ ਕਿ ਇਹ ਉਹ ਕਿਸਾਨ ਸੀ ਜਿਸ ਦਾ ਭਰਾ ਪਿਛਲੇ ਸਮੇਂ ਗਲਬਾਨ (ਲਦਾਖ ) ਵਿੱਚ ਚੀਨੀ ਫ਼ੌਜੀਆਂ ਦੇ ਖਿਲਾਫ਼ ਲੜਦੇ ਹੋਏ ਨੇ ਦੇਸ਼ ਦੀ ਸਰਹੱਦ ਦੀ ਰਾਖੀ ਕਰਦੇ ਹੋਏ ਆਪਣੀ ਸ਼ਹਾਦਤ ਦਿੱਤੀ ਤੇ ਅੱਜ ਬੜੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਅਜਿਹੇ ਪਰਿਵਾਰਾਂ ਨੂੰ ਵੀ ਅਤਿਵਾਦੀ ਦੱਸ ਰਹੀ ਹੈ । ਜਿਹੜੇ ਆਪਣੇ ਖੇਤਾਂ ਨੂੰ ਬਚਾਉਣ ਆਏ ਹਨ ।
Rajya Sabhaਉਨ੍ਹਾਂ ਕਿਹਾ ਕਿ ਛੱਬੀ ਜਨਵਰੀ ਨੂੰ ਜੋ ਲਾਲ ਕਿਲੇ ‘ਤੇ ਘਟਨਾ ਵਾਪਰੀ ਉਸ ਵਿਚ ਕਿਸਾਨ ਨਹੀਂ ਸਨ, ਫਿਰ ਵੀ ਕਿਸਾਨਾਂ ਨੂੰ ਛੱਬੀ ਜਨਵਰੀ ਵਾਲੀ ਘਟਨਾ ਨਾਲ ਜੋੜ ਕੇ ਬਦਨਾਮ ਕੀਤਾ ਜਾ ਰਿਹਾ ਹੈ , ਜੋ ਬਹੁਤ ਹੀ ਮੰਦਭਾਗੀ ਗੱਲ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੋਕਣ ਦੇ ਲਈ ਦਿੱਲੀ ਬਾਰਡਰਾਂ ਉੱਤੇ ਵੱਡੇ ਵੱਡੇ ਬੈਰੀਕੇਡ ਲਗਾਏ ਜਾ ਰਹੇ ਹਨ, ਕੰਡਿਆਲੀ ਤਾਰ ਵਿਛਾਈ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਕਿਸਾਨ ਕੋਈ ਜੰਗ ਦੇ ਮੈਦਾਨ ਵਿੱਚ ਨਹੀਂ ਸਗੋਂ ਆਪਣੇ ਹੱਕਾਂ ਨੂੰ ਪ੍ਰਾਪਤ ਕਰਨ ਲਈ ਦਿੱਲੀ ਬਾਰਡਰਾਂ ‘ਤੇ ਆਏ ਹਨ । ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸੜਕਾਂ ‘ਤੇ ਬਜ਼ੁਰਗ, ਔਰਤਾਂ ਅਤੇ ਬੱਚੇ ਬੈਠੇ ਹਨ ਜੋ ਆਪਣੀ ਜ਼ਮੀਨ ਨੂੰ ਬਚਾਉਣ ਲਈ ਆਏ ਹੋਏ ਹਨ ।
photoਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰ ਹੋਵੇ ਉਸ ਸਰਕਾਰ ਨੂੰ ਆਪਣੇ ਲੋਕਾਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਚੰਗੇ ਫ਼ੈਸਲੇ ਲੈਣੇ ਚਾਹੀਦੇ ਹਨ, ਪਰ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨੇ ਕਾਲੇ ਕਾਨੂੰਨਾਂ ਨਾਲ ਸਾਡੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਨਹੀਂ ਹੈ। ਇਨ੍ਹਾਂ ਕਰਕੇ ਸਰਹੱਦਾਂ ‘ਤੇ ਬੈਠੇ ਫੌਜੀਆਂ ਦੇ ਮਨ ਵਿੱਚ ਅਸੁਰੱਖਿਆਤਾ ਦੀ ਭਾਵਨਾ ਪੈਦਾ ਹੋ ਰਹੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਹੰਕਾਰ ਨੂੰ ਛੱਡੇ , ਕਿਸਾਨਾਂ ਦੀਆਂ ਜ਼ਾਇਜ ਮੰਗਾਂ ਨੂੰ ਮੰਨੇ ਅਤੇ ਕਾਲੇ ਕਾਨੂੰਨ ਰੱਦ ਕਰੇ ।