PM ਕਿਸਾਨ ਯੋਜਨਾ ਦੇ ਤਹਿਤ ਬੰਗਾਲ ਦੇ ਕਿਸਾਨਾਂ ਨੂੰ ਪੈਸਾ ਨਹੀਂ ਦੇ ਰਹੀ ਕੇਂਦਰ ਸਰਕਾਰ: ਮਮਤਾ
Published : Feb 9, 2021, 7:48 pm IST
Updated : Feb 9, 2021, 7:48 pm IST
SHARE ARTICLE
 Mamata Banerjee
Mamata Banerjee

ਕਿਹਾ, ਭਾਜਪਾ ਨੇ ਦੇਸ਼ ਨੂੰ ਮੁਰਦਾ ਘਰ ਵਿਚ ਕੀਤਾ ਤਬਦੀਲ

ਕਲਨਾ(ਪਛਮੀ ਬੰਗਾਲ) : ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਕਿਹਾ ਕਿ ਤਿ੍ਰਣਮੂਲ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਦੀ  ਸੂਚੀ ਕੇਂਦਰ ਨੂੰ ਭੇਜਣ ਦੇ ਬਾਵਜੂਦ ਭਾਜਪਾ ਦੀ ਸਰਕਾਰ ਨੇ ਰਾਜ ’ਚ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਪੈਸਾ ਨਹੀਂ ਦਿਤਾ ਹੈ।

PM Modi and  Mamata BanerjeePM Modi and Mamata Banerjee

ਉਨ੍ਹਾਂ ਕਿਹਾ ਕਿ ਭਾਜਪਾ ਝੂਠੇ ਦਾਅਵੇ ਕਰ ਰਹੀ ਹੈ ਕਿ ਪਛਮੀ ਬੰਗਾਲ ਸਰਕਾਰ ਕਿਸਾਨਾਂ ਨੂੰ ਪੈਸਾ ਨਹੀਂ  ਦੇ ਰਹੀ ਹੈ। ਬੈਨਰਜੀ ਨੇ ਕਿਹਾ ਕਿ ਤਿ੍ਰਣਮੂਲ ਕਾਂਗਰਸ ਸਰਕਾਰ ਹਰ ਕਿਸਾਨ ਨੂੰ ਪੰਜ ਹਜ਼ਾਰ ਰੁਪਏ ਦੇ ਰਹੀ ਹੈ ਅਤੇ ਉਸ ਨੇ ਮੁਫ਼ਤ ਫ਼ਸਲ ਬੀਮੇ ਦੀ ਵੀ ਵਿਵਸਥਾ ਕੀਤੀ ਹੈ। 

BJP: Mamata BanerjeeBJP: Mamata Banerjee

ਮੁੱਖ ਮੰਤਰੀ ਨੇ ਸੋਮਵਾਰ ਨੂੰ ਵਿਧਾਨਸਭਾ ’ਚ ਕਿਹਾ ਸੀ ਕਿ ਕੇਂਦਰ ਸਰਕਾਰ ਵਲੋਂ ਭੇਜੇ ਗਈਆਂ 6 ਲੱਖ ਅਰਜ਼ੀਆਂ ਵਿਚੋਂ ਰਾਜ ਸਰਕਾਰ ਨੇ ਢਾਈ ਲੱਖ ਕਿਸਾਨਾਂ ਦੇ ਨਾਂਵਾਂ ਦੀ ਸੂਚੀ ਭੇਜੀ ਸੀ। ਤਿ੍ਰਣਮੂਲ ਪ੍ਰਧਾਨ ਨੇ ਸਾਬਕਾ ਵਰਧਮਾਨ ਜ਼ਿਲ੍ਹੇ ਦੇ ਕਲਨਾ ’ਚ ਇਕ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਦਿੱਲੀ ਦੇ ਬਾਹਰ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅਤਿਆਚਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

CM Mamata BanerjeeCM Mamata Banerjee

ਭਾਜਪਾ ’ਤੇ ਹਿੰਦੁਤਵ ਬਾਰੇ ਝੂਠ ਫੈਲਾਉਣ ਦਾ ਦੋਸ਼ ਲਾਉਂਦੇ ਹੋਏ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਧਰਮ ਦੇ ਆਧਾਰ ’ਤੇ ਵੰਡ ਨਹੀਂ ਕਰਦੀ। ਉਨ੍ਹਾਂ ਕਿਹਾ, ‘‘ਭਾਜਪਾ ਨੇ ਦੇਸ਼ ਨੂੰ ਇਕ ਮੁਰਦਾ ਘਰ ਵਿਚ ਤਬਦੀਲ ਕਰ ਦਿਤਾ ਹੈ ਪਰ ਅਸੀਂ ਉਦਾਂ ਹੀ ਬੰਗਾਲ ਵਿਚ ਨਹੀਂ ਹੋਣ ਦਿਆਂਗੇ। ’’ ਬੈਨਰਜੀ ਨੇ ਕਿਹਾ ਕਿ ਵਿਧਾਨਸਭਾ ਚੋਣ ’ਚ ਤਿ੍ਰਣਮੂਲ ਲਗਾਤਾਰ ਤੀਸਰੀ ਵਾਰ ਜਿੱਤ ਹਾਸਲ ਕਰੇਗੀ। 

ਏਜੰਸੀ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement