
ਸੰਤਾਂ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ।
ਗਾਜ਼ੀਆਬਾਦ: ਕਾਂਗਰਸ ਸਮਰਥਿਤ ਧਰਮ ਗੁਰੂ ਪ੍ਰਮੋਦ ਕ੍ਰਿਸ਼ਣਨ ਸਮੇਤ ਕਈ ਸੰਤ ਮੰਗਲਵਾਰ ਨੂੰ ਦਿੱਲੀ ਦੇ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਗਾਜੀਪੁਰ ਸਰਹੱਦ 'ਤੇ ਕਿਸਾਨ ਅੰਦੋਲਨ ਸਥਾਨ 'ਤੇ ਇਥੇ ਪਹੁੰਚੇ ਅਤੇ ਸੰਤਾਂ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ।
photoਜਗਤਗੁਰੂ ਸ਼ੰਕਰਾਚਾਰੀਆ ਸਵਾਮੀ ਨਰੇਂਦਰਾਨੰਦ ਸਰਸਵਤੀ ਜੀ ਮਹਾਰਾਜ, ਕਾਸ਼ੀ ਸੁਮੇਰੂ ਪੀਠ, ਕਲਕੀ ਪੀਠਾਧੀਸ਼ਵਰ ਆਚਾਰੀਆ ਪ੍ਰਮੋਦ ਕ੍ਰਿਸ਼ਣ, ਸਵਾਮੀ ਆਰੀਵੇਸ਼ ਜੀ ਮਹਾਰਾਜ, ਸਵਾਮੀ ਨਵੀਨਾਨੰਦ ਜੀ ਮਹਾਰਾਜ, ਮਹਾਂਮੰਡਲੇਸ਼ਵਰ ਭੁਪੇਂਦਰ ਗਿਰੀ ਜੀ ਮਹਾਰਾਜ, ਸਵਾਮੀ ਵਿਸ਼ਨੂੰ ਵਿਨੋਦਮ ਜੀ ਮਹਾਰਾਜ, ਸਵਾਮੀ ਬ੍ਰਿਜ ਭੂਸ਼ਣ ਰਖਸ ਦਾਸ ਜੀ ਮਹਾਰਾਜ, ਯੋਗੀ , ਸਵਾਮੀ ਕੈਲਾਸਨੰਦ ਜੀ ਮਹਾਰਾਜ ਸਵਾਮੀ ਭਜਨਰਾਮ ਜੀ ਮਹਾਰਾਜ, ਆਚਾਰੀਆ ਕੇਸ਼ਵ ਦੇਵ ਜੀ ਮਹਾਰਾਜ ਜੀ ਨੇ ਗਾਜੀਪੁਰ ਦੇ ਕਿਸਾਨਾਂ ਦੇ ਧਰਨੇ ਦੀ ਹਮਾਇਤ ਕੀਤੀ। ਸੰਤਾਂ ਨੇ ਕਿਸਾਨ ਆਗੂ ਟਿਕੈਤ ਨੂੰ ਅਸ਼ੀਰਵਾਦ ਵੀ ਦਿੱਤਾ।
photoਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਅੰਦੋਲਨ ਦਾ ਅੱਜ 76ਵਾਂ ਦਿਨ ਹੈ ਪਰ ਅਜੇ ਤੱਕ ਫਿਲਹਾਲ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ ।ਇਸ ਵਿਚਕਾਰ ਅੱਜ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਰੁਕਸ਼ੇਤਰ 'ਚ ਮਹਾਪੰਚਾਇਤ ਕਰਨ ਲਈ ਪਹੁੰਚ ਗਏ ਹਨ । ਕਿਸਾਨਾਂ ਦੀ ਮਹਾਪੰਚਾਇਤ ਕਰਨ ਪਹੁੰਚੇ ਰਾਕੇਸ਼ ਟਿਕੈਤ ਨੇ ਕਿਹਾ ਇਹ ਅੰਦੋਲਨ ਲੰਬੇ ਸਮੇਂ ਤੱਕ ਚੱਲੇਗਾ ।
photoਸਰਕਾਰ ਨੂੰ 2 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ । ਕਿਸਾਨ ਦਿੱਲੀ ਤੋਂ ਵਾਪਸ ਨਹੀਂ ਆ ਰਹੇ ਸਨ ਜਿਹੜੇ ਤਿੰਨ ਲੱਖ ਟਰੈਕਟਰ ਲੈ ਕੇ ਗਏ ਸਨ ਉਹ ਵਾਪਸ ਆ ਰਹੇ ਸਨ । ਸਰਕਾਰ ਨੂੰ ਇਸ ਭੁਲੇਖੇ ਵਿਚ ਨਹੀਂ ਰਹਿਣਾ ਚਾਹੀਦਾ ਕਿ ਕਿਸਾਨ ਵਾਪਸ ਚਲਾ ਗਿਆ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਸਾਨਾਂ ਨੂੰ ਕੋਈ ਅਪੀਲ ਨਹੀਂ ਕੀਤੀ, ਸਗੋਂ ਉਨ੍ਹਾਂ ਨੂੰ ਅੰਦੋਲਨਜੀਵੀ ਦੱਸਿਆ ਜੋ ਬਹੁਤ ਗਲਤ ਹੈ। ਰਾਕੇਸ਼ ਟਿਕੈਤ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅੰਦੋਲਨ ਬਾਰੇ ਅਜਿਹਾ ਨਹੀਂ ਕਹਿਣਾ ਚਾਹੀਦਾ ਸੀ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਅੰਦੋਲਨਕਾਰੀ ਹਾਂ, ਜੁਮਲੇਬਾਜ਼ ਨਹੀਂ।