
ਸੁਪਰੀਮ ਕੋਰਟ ਦੀ ਸੰਜੇ ਸਿੰਘ ਨੂੰ ਫਟਕਾਰ, ਕਿਹਾ ਤੁਸੀਂ ਜਾਤੀ ਅਤੇ ਧਰਮ ਦੇ ਅਧਾਰ ‘ਤੇ ਸਮਾਜ ਨੂੰ ਨਹੀਂ ਵੰਡ ਸਕਦੇ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਉਹਨਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਉਣ ਦਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਵਿਚ ਸੰਜੇ ਸਿੰਘ ਖ਼ਿਲਾਫ਼ ਉੱਤਰ ਪ੍ਰਦੇਸ਼ ਵਿਚ ਦੇਸ਼ ਧ੍ਰੋਹ ਸਮੇਤ ਕਈ ਅਰੋਪਾਂ ਤਹਿਤ ਦਰਜ ਐਫ.ਆਈ.ਆਰ. ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ।
Sanjay singh
ਸੁਪਰੀਮ ਕੋਰਟ ਨੇ ਕਿਹਾ ਕਿ ਉੱਤਰ ਪ੍ਰਦੇਸ਼ ਪੁਲਿਸ ਨੂੰ ਇਹਨਾਂ ਮਾਮਲਿਆਂ ਵਿਚ ਸੰਸਦ ਮੈਂਬਰ ਸੰਜੇ ਸਿੰਘ ਖ਼ਿਲਾਫ਼ ਕਾਰਵਾਈ ਕਰਨ ਲਈ ਰਾਜ ਸਭਾ ਦੇ ਚੇਅਰਮੈਨ ਕੋਲੋਂ ਮਨਜ਼ੂਰੀ ਲੈਣ ਤੋਂ ਰੋਕਿਆ ਨਹੀਂ ਜਾ ਰਿਹਾ। ਸੁਪਰੀਮ ਕੋਰਟ ਨੇ ਸੰਜੇ ਸਿੰਘ ਨੂੰ ਕਿਹਾ ਕਿ ਤੁਸੀਂ ਜਾਤੀ ਅਤੇ ਧਰਮ ਦੇ ਅਧਾਰ ‘ਤੇ ਸਮਾਜ ਨੂੰ ਵੰਡ ਨਹੀਂ ਸਕਦੇ।
Supreme court
ਇਸ ਤੋਂ ਇਲਾਵਾ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਵੀ ਨੋਟਿਸ ਭੇਜਿਆ ਹੈ। ਸੁਪਰੀਮ ਕੋਰਟ ਨੇ ਕੁਝ ਵਕੀਲਾਂ ਵੱਲੋਂ ਦਰਜ ਕੀਤੀਆਂ ਗਈਆਂ ਪਟੀਸ਼ਨਾਂ ਨੂੰ ਵੀ ਖਾਰਜ ਕਰ ਦਿੱਤਾ, ਜੋ ਦੇਸ਼ ਧ੍ਰੋਹ ਦੇ ਮਾਮਲਿਆਂ ਵਿਚ ਲਾਈ ਜਾਣ ਵਾਲੀ ਆਈਪੀਸੀ ਦੀ ਧਾਰਾ 124A ਦੀ ਦੁਰਵਰਤੋਂ ਖ਼ਿਲਾਫ਼ ਦਰਜ ਕੀਤੀ ਗਈ ਸੀ। ਕੋਰਟ ਨੇ ਕਿਹਾ ਕਿ ਵਕੀਲਾਂ ਵੱਲੋਂ ਦਰਜ ਪਟੀਸ਼ਨ ‘ਤੇ ਸੁਣਵਾਈ ਨਹੀਂ ਹੋ ਸਕਦੀ। ਦੱਸ ਦਈਏ ਕਿ ਆਪ ਆਗੂ ‘ਤੇ ਉੱਤਰ ਪ੍ਰਦੇਸ਼ ਵਿਚ ਜਾਤੀ ਅਤੇ ਧਰਮ ਦੇ ਅਧਾਰ ‘ਤੇ ਨਫਰਤ ਫੈਲਾਉਣ ਦਾ ਦੋਸ਼ ਲਗਾਇਆ ਗਿਆ ਸੀ।