
ਕਿਹਾ ਕੇਂਦਰ ਸਰਕਾਰ ਅੰਦੋਲਨ ਦੀ ਸ਼ੁਰੂਆਤ ਤੋਂ ਹੀ ਕਿਸਾਨੀ ਅੰਦੋਲਨ ਨੂੰ ਲੈ ਕੇ ਗੰਭੀਰ ਨਹੀਂ ਦਿਖਾਈ ਦੇ ਰਹੀ ।
ਅੰਮ੍ਰਿਤਸਰ , ਗੁਰਪ੍ਰੀਤ ਸਿੰਘ : ਦੀਪ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਹੈਰਾਨੀਜਨਕ ਖੁਲਾਸੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਦੀ ਦਿਸ਼ਾ ਨੂੰ ਬਦਲਣ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਅਪਣਾ ਸਕਦੀ ਹੈ । ਸਾਨੂੰ ਕੇਂਦਰ ਸਰਕਾਰ ਦੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝਣਾ ਹੋਵੇਗਾ । ਉਨ੍ਹਾਂ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕੇਂਦਰ ਸਰਕਾਰ ਅੰਦੋਲਨ ਦੀ ਸ਼ੁਰੂਆਤ ਤੋਂ ਹੀ ਕਿਸਾਨੀ ਅੰਦੋਲਨ ਨੂੰ ਲੈ ਕੇ ਗੰਭੀਰ ਨਹੀਂ ਦਿਖਾਈ ਦੇ ਰਹੀ, ਇਸ ਕਰਕੇ ਸਰਕਾਰ ਮਸਲੇ ਦਾ ਹੱਲ ਕੱਢਣ ਦੀ ਬਜਾਏ ਕੋਝੀਆਂ ਚਾਲਾਂ ਚੱਲ ਰਹੀ ਹੈ।
photoਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਸਾਨੂੰ ਆਪਣੇ ਅੰਦੋਲਨ ਦੀ ਦਿਸ਼ਾ ਵਿੱਚ ਹੀ ਚੱਲ ਕੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ,ਇਸ ਲਈ ਸੰਘਰਸ਼ ਨੂੰ ਜਿੱਤਣ ਵਾਲੀ ਦਿਸ਼ਾ ਵੱਲ ਲਿਜਾਣ ਵਾਲੇ ਪਾਸੇ ਵੀ ਧਿਆਨ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਸਾਨੂੰ ਬਿਨਾਂ ਵਜ੍ਹਾ ਕਿਸੇ ਦਾ ਨਾਮ ਲੈ ਕੇ ਨਹੀਂ ਭੰਡਣਾ ਚਾਹੀਦਾ , ਕਿਉਂਕਿ ਕਿ ਇਸ ਨਾਲ ਸਾਡੇ ਸੰਘਰਸ਼ ਦੀ ਹੀ ਬਦਨਾਮੀ ਹੋਣੀ ਹੈ ।
Farmer Protestਸਿਰਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਛੱਬੀ ਜਨਵਰੀ ਵਾਲੀ ਘਟਨਾ ਨੂੰ ਯੋਜਨਾਬੱਧ ਤਰੀਕੇ ਨਾਲ ਕੀਤਾ ਹੈ ਤਾਂ ਜੋ ਕਿਸਾਨੀ ਅੰਦੋਲਨ ਨੂੰ ਅਤਿਵਾਦੀ ਖ਼ਾਲਿਸਤਾਨੀ ਕਹਿ ਕੇ ਬਦਨਾਮ ਕੀਤਾ ਜਾ ਸਕੇ , ਉਨ੍ਹਾਂ ਕਿਹਾ ਕਿ 26 ਜਨਵਰੀ ਵਾਲੇ ਦਿਨ ਨਾ ਤਿਰੰਗੇ ਦੀ ਬੇਜਇੱਤੀ ਹੋਈ ਹੈ ਨਾ ਹੀ ਲਾਲ ਕਿਲ੍ਹੇ ਤੇ ਖਾਲਿਸਤਾਨੀ ਝੰਡਾ ਲਹਿਰਾਇਆ ਗਿਆ । ਇਹ ਸਾਰਾ ਜਾਲ ਕੇਂਦਰ ਸਰਕਾਰ ਦਾ ਬੁਣਿਆ ਹੋਇਆ ਸੀ ।
PM Modiਉਨ੍ਹਾਂ ਕਿਹਾ ਕਿ ਸਰਕਾਰ ਕਿਸਾਨੀ ਮਸਲੇ ਨੂੰ ਹੱਲ ਹੀ ਨਹੀਂ ਕਰਨਾ ਚਾਹੁੰਦੀ ਇਸ ਕਰਕੇ ਸਰਕਾਰ ਸੰਘਰਸ਼ ਨੂੰ ਹਿੰਸਕ ਬਣਾ ਕੇ ਖਤਮ ਕਰਕੇ ਕਰਨਾ ਚਾਹੁੰਦੀ ਹੈ , ਸਰਕਾਰ ਦੇ ਮਨਸੂਬਿਆਂ ਨੂੰ ਕਿਸਾਨ ਕਦੇ ਵੀ ਸਫਲ ਨਹੀਂ ਹੋਣ ਦੇਣਗੇ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚੰਗੀ ਤਰ੍ਹਾਂ ਜਾਣਦੀ ਹੈ ਕਿ ਦੇਸ਼ ਦੇ ਹਜ਼ਾਰਾਂ ਕਿਸਾਨ ਦਿੱਲੀ ਬਾਰਡਰਾਂ ਉੱਤੇ ਧਰਨਾ ਲਾਈ ਬੈਠੇ ਹਨ ਉਹ ਕਿਸਾਨੀ ਬਿੱਲਾਂ ਨੂੰ ਰੱਦ ਕਰਾਏ ਬਿਨਾਂ ਵਾਪਸ ਨਹੀਂ ਮੁੜਨਗੇ । ਇਸ ਲਈ ਕੇਂਦਰ ਸਰਕਾਰ ਅੰਦੋਲਨ ਨੂੰ ਤੋੜਨ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ ।