
ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਤੋਂ ਬਾਅਦ ਸੰਸਦ ਵਿਚ ਖੇਤੀਬਾੜੀ ਬਿੱਲਾਂ ਦਾ ਕੀਤਾ ਜ਼ੋਰਦਾਰ ਵਿਰੋਧ
ਨਵੀਂ ਦਿੱਲੀ : ਸਾਬਕਾ ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਹੈਰਾਨੀਜਨਕ ਗੱਲ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕਿਸਾਨਾਂ ਨੂੰ ਪਰਜੀਵੀ ਆਖਿਆ ਹੈ। ਉਹਨਾਂ ਕਿਹਾ ਕਿ ਉਹ ਇਸਦਾ ਸੰਸਦ ਦੇ ਅੰਦਰ ਤੇ ਬਾਹਰ ਦੋਵੇਂ ਥਾਈਂ ਵਿਰੋਧ ਕਰਦੇ ਹਨ ਅਤੇ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਦੇ ਹਨ ਕਿ ਉਹ ਕਿਸਾਨ ਅੰਦੋਲਨ ਦੇ ਖਿਲਾਫ ਸਰਕਾਰੀ ਜ਼ਬਰ ਤੁਰੰਤ ਬੰਦ ਕਰਵਾਉਣ।
Harsimrat Kaur Badalਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਉਸ ਵੇਲੇ ਦੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਮੁੱਖ ਮੰਤਰੀਆਂ ਦੀ ਵਰਕਿੰਗ ਕਮੇਟੀ ਨੇ ਪਹਿਲਾਂ ਹੀ ਕਿਸਾਨ ਹਿੱਤਾਂ ਦੀ ਰਾਖੀ ਦੀਆਂ ਸਿਫਾਰਸ਼ਾਂ ਕੀਤੀਆਂ ਸਨ ਤੇ ਕਿਹਾ ਸੀ ਕਿ ਐਮ ਐਸ ਪੀ ਤੋਂ ਘੱਟ ਕਿਸਾਨਾ ਤੇ ਵਪਾਰੀਆਂ ਵਿਚ ਕੋਈ ਸੌਦੇਬਾਜ਼ੀ ਨਹੀਂ ਹੋਣੀ ਚਾਹੀਦੀ। ਉਹਨਾਂ ਪੁੱਛਿਆ ਕਿ ਉਸ ਵੇਲੇ ਤੋਂ ਹੁਣ ਤੱਕ ਕੀ ਬਦਲਿਆ ਹੈ ?
harsimrat kaur Badalਸ੍ਰੀਮਤੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਦੱਸੇ ਕਿ 26 ਜਨਵਰੀ ਦੀਆਂ ਘਟਨਾਵਾਂ ਬਾਰੇ ਖੁਫੀਆ ਏਜੰਸੀਆਂ ਦੀਆਂ ਅਸਫਲਤਾਵਾਂ ਦੀ ਜਾਂਚ ਕਿਉਂ ਨਹੀਂ ਕੀਤੀ ਜਾ ਰਹੀ । ਉਹਨਾਂ ਕਿਹਾ ਕਿਜਿਹਨਾਂ ਨੇ ਕੌਮੀ ਝੰਡੇ ਵਾਸਤੇ ਹੁਣ ਤੱਕ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ, ਉਹਨਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿਸ ਕੇਸਰੀ ਨਿਸ਼ਾਨ ਸਾਹਿਬ ਦਾ ਪ੍ਰਧਾਨ ਮੰਤਰੀ ਆਪ ਸਨਮਾਨ ਕਰਦੇ ਸਨ ਉਸਦੀ ਬਦਨਾਮੀ ਕੀਤੀ ਜਾ ਰਹੀ ਹੈ।
photoਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਵਿਚ ਕਿੰਨਾ ਹੰਕਾਰ ਆ ਗਿਆ ਹੈ। ਇਹ ਕਿਸਾਨਾਂ ਨੂੰ ਵਿਚੋਲੇ, ਨਕਸਲਵਾਦੀ ਤੇ ਖਾਲਿਸਤਾਨੀ ਕਰਾਰ ਦੇ ਕੇ ਉਹਨਾਂ ਨੂੰ ਬਦਨਾਮ ਕਰ ਰਹੀ ਹੈ ਤੇ ਕਿਸਾਨਾਂ ਦੀ ਭਲਾਈ ਵਾਸਤੇ ਕਿਸੇ ਵੀ ਮੰਤਰੀ ਨੂੰ ਭੇਜਣ ਵਾਸਤੇ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੌਜਵਾਨਾਂ, ਸਮਾਜਿਕ ਕਾਰਕੁੰਨਾਂ ਤੇ ਪੱਤਰਕਾਰਾਂ ਦੇ ਖਿਲਾਫ ਜ਼ਬਰਦੀ ਨੀਤੀ ਅਪਣਾ ਰਹੀ ਹੈ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ਸੀ ਤੇ ਗੁਰੂ ਨਾਨਕ ਦੇਵ ਜੀ ਨੇ ਆਪ 18 ਸਾਲਾ ਖੇਤੀਬਾੜੀ ਕੀਤੀ।
photoਇਥੇ ਦੱਸਣਯੋਗ ਹੈ ਕਿ ਸ੍ਰੀਮਤੀ ਬਾਦਲ ਨੇ ਨਾ ਸਿਰਫ ਕੇਂਦਰੀ ਮੰਤਰੀ ਮੰਡਲ ਵਿਚ ਖੇਤੀਬਾੜੀ ਆਰਡੀਨੈਂਸ ਤੇ ਬਿੱਲਾਂ ਵਿਰੋਧ ਕੀਤਾ ਬਲਕਿ ਵੱਖ ਵੱਖ ਮੰਤਰੀਆਂ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਵਾਸਤੇ ਵੀ ਆਖਿਆ ਤੇ ਖੇਤੀਬਾੜੀ ਬਿੱਲਾਂ ਦਾ ਵੀ ਵਿਰੋਧ ਕੀਤਾ।